ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਅਗਸਤ ਨੂੰ

Spread the love

ਸ੍ਰੀ ਮੁਕਤਸਰ ਸਾਹਿਬ, 05 ਅਗਸਤ ()- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 07 ਅਗਸਤ 2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿੱਪ ਕਾਰਟ ਕੰਪਨੀ ਵੱਲੋਂ ਡਿਲੀਵਰੀ ਦੀ 50 ਅਸਾਮੀਆਂ ਲਈ ਇੰਟਰਵਿਊ ਲਈ ਜਾਣੀ ਹੈ। ਇਟਰਵਿਊ ਲਈ ਘੱਟ ਤੋਂ ਘੱਟ 10ਵੀਂ ਪਾਸ, ਉਮਰ 18+ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੀਆਂ ਹਨ। ਪ੍ਰਾਰਥੀਆਂ ਕੋਲ ਆਪਣਾ ਮੋਟਰਸਾਈਕਲ ਹੋਣਾ ਜਰੂਰੀ ਹੈ। ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਪ੍ਰਾਰਥੀ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਸਮੇਂ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਰਜ਼ਿਊਮ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਆਦਿ ਅਸਲ ਅਤੇ ਉਨ੍ਹਾਂ ਦੀ ਫੋਟੋ ਕਾਪੀ ਸੈਟ ਜਰੂਰ ਨਾਲ ਲੈ ਕੇ ਆਉਣ ਅਤੇ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।

  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *