ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਮਿਲਾਉਂਣ-ਡਾ ਹਰਮਿੰਦਰ ਸਿੰਘ ਕਿਸਾਨ ਸਹਿਕਾਰਤਾ ਵਿਭਾਗ ਨਾਲ ਜੁੜ ਕੇ ਲਾਭ ਪ੍ਰਾਪਤ ਕਰਨ- ਏ ਆਰ ਮਨਮੀਤ ਸਿੰਘ

Spread the love
ਕਪੂਰਥਲਾ, 5 ਅਗਸਤ (ਕੌੜਾ )-  ਪਰਮਜੀਤਪੁਰ ਸਹਿਕਾਰੀ ਸਭਾ ਵਿਖੇ ਆਮ ਇਜਲਾਸ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਕਪੂਰਥਲਾ ਵੱਲੋਂ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਹੋਏ ।ਕਿਸਾਨ ਵੀਰਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਏ ਡਾਕਟਰ ਸਾਹਿਬਾਨ ਵੱਲੋਂ ਝੋਨੇ ਅਤੇ ਸਬਜ਼ੀਆਂ ਦੀਆਂ ਫਸਲਾਂ ਉੱਪਰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕਣਕ ਤੇ ਸਬਜ਼ੀਆਂ ਦੇ ਵੱਖੋ ਵੱਖਰੇ ਬੀਜਾਂ ਸਬੰਧੀ ਜਾਣਕਾਰੀ ਦਿੱਤੀ ਗਈ। ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾਕਟਰ ਹਰਮਿੰਦਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੇ ਖੇਤਾਂ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਮਾਹਿਰਾਂ ਦੀ ਸਲਾਹ ਤੋਂ ਬਿਨਾਂ ਕਿਸੇ ਵੀ ਕੀਟਨਾਸ਼ਕ ਦੀ ਵਰਤੋਂ ਨਾ ਕਰਨ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਤੇ ਘੱਟ ਤੋਂ ਘੱਟ ਖਾਦਾਂ ਦੀ ਵਰਤੋਂ ਕਰਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਕਣਕ ਤੇ ਸਬਜ਼ੀਆਂ ਦੀ ਕਾਸ਼ਤ ਲਈ ਵਧੀਆ ਕੁਆਲਿਟੀ ਦੇ ਬੀਜਾਂ ਦੀ ਕਾਸ਼ਤ ਕਰਨ ਤਾਂ ਜੋ ਸਬਜ਼ੀਆਂ ਦੀ ਪੈਦਾਵਾਰ ਚੰਗੀ ਹੋ ਸਕੇ ਅਤੇ ਇਸਦਾ ਫਾਇਦਾ ਮਿਲ ਸਕੇ। ਉਹਨਾਂ ਉਚੇਚੇ ਤੌਰ ਤੇ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਅਤੇ ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ, ਊੂਰਜਾ, ਖਾਦ, ਖੁੰਬ ਉਤਪਾਦਨ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾਕਟਰ ਬਿੰਦੂ ਮਰਵਾਹਾ, ਡਾਕਟਰ ਵਿਵੇਕ ਸ਼ਰਮਾ ਤੇ ਡਾ ਸੁਮਨ ਕੁਮਾਰੀ ਆਦਿ ਵੱਲੋਂ ਵੀ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ, ਫਸਲਾਂ ਦੇ ਬੀਜਾਂ ਦੀਆਂ ਕਿਸਮਾਂ, ਫਸਲਾਂ ਦੀਆਂ ਬੀਮਾਰੀਆਂ ਤੇ ਰੋਕਥਾਮ ਅਤੇ ਪਸ਼ੂਆਂ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਸਹਿਕਾਰਤਾ ਵਿਭਾਗ ਦੇ ਏਆਰ ਮਨਮੀਤ ਸਿੰਘ ਵੱਲੋਂ ਵੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਪ੍ਰਫੁੱਲਤ ਕਰਨ ਲਈ ਸਹਿਕਾਰਤਾ ਵਿਭਾਗ ਕਿਸਾਨਾਂ ਦੀ ਤਰੱਕੀ ਲਈ ਹਮੇਸ਼ਾਂ ਯਤਨਸ਼ੀਲ ਹੈ ਅਤੇ ਵੱਧ ਤੋਂ ਵੱਧ ਯਤਨ ਕਰ ਰਿਹਾ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਹਿਕਾਰਤਾ ਵਿਭਾਗ ਨਾਲ ਜੁੜ ਕੇ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਸਭਾ ਦੇ ਪ੍ਰਧਾਨ ਹਰਮਿੰਦਰਜੀਤ ਸਿੰਘ ਤੇ ਸਕੱਤਰ ਸੰਦੀਪ ਕੌਰ ਨੇ ਆਮ ਇਜਲਾਸ ਅਤੇ ਕਿਸਾਨ ਜਾਗਰੂਕਤਾ ਸੈਮੀਨਾਰ ਦੌਰਾਨ ਏਆਰ ਮਨਮੀਤ ਸਿੰਘ , ਇੰਸਪੈਕਟਰ ਅਮਨਦੀਪ ਸਿੰਘ, ਡਾਕਟਰ ਹਰਮਿੰਦਰ ਸਿੰਘ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਈ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸ਼ਲਾਘਾ ਕੀਤੀ। ਇਸ ਮੌਕੇ ਏਆਰ ਮਨਮੀਤ ਸਿੰਘ ਤੇ ਹੋਰ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਪੁਰ ਸਹਿਕਾਰੀ ਸਭਾ ਦੇ ਪ੍ਰਧਾਨ ਹਰਮਿੰਦਰਜੀਤ ਸਿੰਘ,ਕਮੇਟੀ ਮੈਂਬਰ ਲਖਵਿੰਦਰ ਸਿੰਘ, ਸਰਵਨ ਸਿੰਘ, ਗੁਲਜਾਰ ਸਿੰਘ, ਨਿਰਮਲ ਸਿੰਘ ,ਕਸ਼ਮੀਰ ਸਿੰਘ ਨਬੀਪੁਰ, ਜਸਕਰਨ ਸਿੰਘ ,ਸੂਰਤ ਸਿੰਘ ,ਜਸਬੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *