ਜੀ.ਏ.ਡੀ. ਅੰਬੇਦਕਰ ਨਗਰ ਫਰੀਦਕੋਟ ਵਿਖੇ ਮੁਫ਼ਤ ਆਯੂਸ਼ ਕੈਂਪ ਲਗਾਇਆ-714 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ

Spread the love
ਫਰੀਦਕੋਟ, 14 ਸਤੰਬਰ (ਗੁਰਦੀਪ ਸਿੰਘ ਢਿੱਲੋਂ ):-ਪੰਜਾਬ ਸਰਕਾਰ ਅਤੇ ਆਯੂਸ਼ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ. ਅਮਿਤਾ ਗੁਪਤਾ, ਡੀ.ਡੀ.ਓ. ਫਰੀਦਕੋਟ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਫਰੀਦਕੋਟ ਡਾ. ਗੁਰਦਰਸ਼ਨ ਕੌਰ ਦੀ ਯੋਗ ਅਗਵਾਈ ਹੇਠ ਜੀ.ਏ.ਡੀ. ਅੰਬੇਦਕਰ ਨਗਰ ਫਰੀਦਕੋਟ ਵਿਖੇ ਮੁਫ਼ਤ ਆਯੂਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਵੱਖ-ਵੱਖ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਲੋੜੀਂਦੀ ਡਾਕਟਰੀ ਸਲਾਹ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕੁੱਲ 714 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।ਕੈਂਪ ਵਿੱਚ ਡਾ. ਅਮਿਤਾ ਗੁਪਤਾ (ਸੀਨੀਅਰ ਫਿਜ਼ੀਸ਼ੀਅਨ), ਡਾ. ਅਮਰਪਾਲ ਸਿੰਘ ਏ.ਐੱਮ.ਓ., ਡਾ. ਦਿਨੇਸ਼ ਸੇਠੀ (ਐੱਚ.ਐੱਮ.ਓ.) ਅਤੇ ਡਾ. ਭਗਵੰਤ ਕੌਰ (ਐੱਚ.ਐੱਮ.ਓ.) ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸਬੰਧੀ ਜ਼ਰੂਰੀ ਸਲਾਹ ਦਿੱਤੀ ਗਈ। ਇਸ ਤੋਂ ਇਲਾਵਾ ਕੈਂਪ ਦੌਰਾਨ ਹਰਪ੍ਰੀਤ ਸਿੰਘ ਉਪਵੈਦ, ਬਲਵਿੰਦਰ ਸਿੰਘ ਉਪਵੈਦ, ਸੁਖਜਿੰਦਰ ਸਿੰਘ ਉਪਵੈਦ, ਦੀਪਕ ਚੌਧਰੀ ਉਪਵੈਦ, ਨਵਜੋਤ, ਚਰਨਜੀਤ ਕੌਰ, ਛਿੰਦਰਪਾਲ ਕੌਰ ਅਤੇ ਪਰਮਜੀਤ ਸਿੰਘ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਅਤੇ ਕੈਂਪ ਦੀਆਂ ਹੋਰ ਸੇਵਾਵਾਂ ਵਿੱਚ ਸਹਿਯੋਗ ਦਿੱਤਾ ਗਿਆ। ਆਯੂਸ਼ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਜਿਹੇ ਸਿਹਤ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਆਯੁਰਵੇਦ ਤੇ ਹੋਮਿਓਪੈਥੀ ਸਮੇਤ ਆਯੂਸ਼ ਪ੍ਰਣਾਲੀ ਰਾਹੀਂ ਸਿਹਤ ਸੰਭਾਲ ਸਬੰਧੀ ਜਾਗਰੂਕ ਕਰਨਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *