ਪਿੰਡ ਰੂੜੇਮਾਜਰਾ ਵਿੱਚ ਪੀਣ ਵਾਲੇ ਪਾਣੀ ਦੇ ਬੋਰ ਲਈ ਵਿਧਾਇਕ ਦਿਨੇਸ਼ ਚੱਢਾ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਦੇਸਰਾਜ ਸੈਣੀ ਅਤੇ ਸਤਨਾਮ ਸਿੰਘ ਨਾਗਰਾ ਨੇ ਪੰਚਾਇਤ ਨੂੰ ਸੌਂਪਿਆ ਮਨਜ਼ੂਰੀ ਪੱਤਰ, ਜਲਦੀ ਸ਼ੁਰੂ ਹੋਵੇਗਾ ਕੰਮ

Spread the love
ਨੂਰਪੁਰਬੇਦੀ ਦਲਜੀਤ ਚਨੌਲੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਰੂੜੇਮਾਜਰਾ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੇਂ ਬੋਰ ਦੀ ਸਥਾਪਨਾ ਵਾਸਤੇ 5 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਮਨਜ਼ੂਰੀ ਪੱਤਰ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ ਅਤੇ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਵੱਲੋਂ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ।ਇਸ ਮੌਕੇ ਦੇਸਰਾਜ ਸੈਣੀ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਬਿਨਾਂ ਕਿਸੇ ਭੇਦਭਾਵ ਦੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਅਤੇ ਪ੍ਰਚੁਰ ਮਾਤਰਾ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਰੂੜੇਮਾਜਰਾ ਦੀ ਲੋੜ ਨੂੰ ਦੇਖਦਿਆਂ ਇਹ ਗ੍ਰਾਂਟ ਜਾਰੀ ਕੀਤੀ ਗਈ ਹੈ। ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਨੇ ਕਿਹਾ ਕਿ ਪਿੰਡ ਵਿੱਚ ਨਵੇਂ ਬੋਰ ਦੀ ਸਥਾਪਨਾ ਨਾਲ ਪਾਣੀ ਦੀ ਸਮੱਸਿਆ ਕਾਫ਼ੀ ਹੱਦ ਤੱਕ ਦੂਰ ਹੋਵੇਗੀ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਵੱਲੋਂ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ ਅਤੇ ਹੋਰ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ, ਜਿਸ ਨਾਲ ਹਲਕੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣ ਰਿਹਾ ਹੈ।ਪਿੰਡ ਦੀ ਪੰਚਾਇਤ ਅਤੇ ਵਸਨੀਕਾਂ ਨੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਵਿੱਚ ਪਾਣੀ ਦੀ ਸਹੂਲਤ ਹੋਰ ਬਿਹਤਰ ਹੋਵੇਗੀ ਅਤੇ ਲੋਕਾਂ ਨੂੰ ਲੰਬੇ ਸਮੇਂ ਲਈ ਲਾਭ ਮਿਲੇਗਾ। ਇਸ ਮੌਕੇ ਬੱਬੀ ਗੁਰਸੇਵਾਲ, ਸਰਪੰਚ ਚੁਹੜ ਰਾਮ, ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ, ਦੀਵਾਨ ਚੰਦ, ਹਰਬੰਸ ਲਾਲ ,ਸੁਰਿੰਦਰ ਸਿੰਘ , ਬਲਦੇਵ ਰਾਜ, ਦਰਸ਼ਨ ਕੁਮਾਰ, ਰੋਸ਼ਨ ਲਾਲ ਪੰਚ,  ਰੋਸ਼ਨ ਠੇਕੇਦਾਰ , ਪਹੂ ਲਾਲ,  ਰੇਸ਼ਮ ਚੰਦ, ਪ੍ਰਕਾਸ਼ ਚੰਦ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ। ਫੋਟੋ ਕੈਪਸ਼ਨ:ਪਿੰਡ ਰੂੜੇਮਾਜਰਾ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਮਨਜ਼ੂਰੀ ਪੱਤਰ ਸੌਂਪਦੇ ਹੋਏ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸਰਾਜ ਸੈਣੀ ਅਤੇ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *