ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਅਟਾਰੀ ਦਾ ਅਚਨਚੇਤ ਦੌਰਾ ਹਲਕਾ ਅਟਾਰੀ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਗੁਰਸ਼ਰਨ ਸਿੰਘ ਛੀਨਾ

Spread the love
ਅੰਮ੍ਰਿਤਸਰ, 14 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਗੁਰਸ਼ਰਨ ਸਿੰਘ ਛੀਨਾ ਵੱਲੋਂ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਨ੍ਹਾਂ ਨੇ ਅੱਜ ਸਰਹੱਦੀ ਹਲਕਾ ਅਟਾਰੀ ਵਿਖੇ ਸਥਿਤ ਪ੍ਰਾਇਮਰੀ ਹੈਲਥ ਸੈਂਟਰ ਦਾ ਅਚਨਚੇਤ ਦੌਰਾ ਕਰਕੇ ਉੱਥੇ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰੇ ਦੌਰਾਨ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਕੇਂਦਰ ਵਿੱਚ ਤਾਇਨਾਤ ਮੈਡੀਕਲ ਅਫਸਰਾਂ ਅਤੇ ਹੋਰ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਲੋੜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਿਹਤ ਕੇਂਦਰ ਵਿੱਚ ਇਲਾਜ ਲਈ ਆਏ ਮਰੀਜ਼ਾਂ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਿਹਤ ਸੇਵਾਵਾਂ ਸਬੰਧੀ ਫੀਡਬੈਕ ਪ੍ਰਾਪਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਚਨਚੇਤ ਦੌਰੇ ਦੌਰਾਨ ਸਾਰੇ ਡਾਕਟਰ ਅਤੇ ਸਟਾਫ ਆਪਣੀ ਡਿਊਟੀ `ਤੇ ਹਾਜ਼ਰ ਪਾਏ ਗਏ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਨਾਲ ਸਬੰਧਤ ਇਸ ਸਿਹਤ ਕੇਂਦਰ ਵਿੱਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੋਂ ਲੋਕ ਸੰਤੁਸ਼ਟ ਨਜ਼ਰ ਆ ਰਹੇ ਹਨ। ਚੇਅਰਮੈਨ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਹੀ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਜੇ ਤੱਕ ਇਸ ਯੋਜਨਾ ਨਾਲ ਨਹੀਂ ਜੁੜੇ ਹਨ, ਉਹ ਜਲਦੀ ਤੋਂ ਜਲਦੀ ਆਪਣੇ ਸਿਹਤ ਕਾਰਡ ਬਣਵਾਉਣ ਤਾਂ ਜੋ ਲੋੜ ਪੈਣ `ਤੇ ਉਹ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ। ਇਸ ਮੌਕੇ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਸ੍ਰੀ ਗੁਰਸ਼ਰਨ ਸਿੰਘ ਗੋਲਡੀ, ਪੀ.ਏ. ਸ੍ਰੀ ਅਮਿਤ ਸਹਿਗਲ, ਡਾ. ਦਮਨਪ੍ਰੀਤ ਸਿੰਘ ਮੈਡੀਕਲ ਅਫਸਰ, ਸ੍ਰੀ ਬਿੰਦਰ ਸਿੰਘ ਫਾਰਮਾਸਿਸਟ, ਸ੍ਰੀਮਤੀ ਪ੍ਰਭਜੀਤ ਕੌਰ ਕਲੀਨਿਕ ਸਹਾਇਕ, ਬਲਾਕ ਪ੍ਰਧਾਨ ਸ੍ਰੀ ਸਤਵਿੰਦਰ ਸਿੰਘ, ਮੀਡੀਆ ਇੰਚਾਰਜ ਅਟਾਰੀ ਸ੍ਰੀ ਸੰਦੀਪ ਸਿੰਘ ਹੇਰ, ਸ੍ਰੀ ਰਾਹੁਲ ਕੁਮਾਰ ਅਟਾਰੀ, ਸ੍ਰੀ ਬਲਦੇਵ ਸਿੰਘ ਢੋਡੀ ਵਿੰਡ ਅਤੇ ਸ੍ਰੀ ਸਰਬਜੀਤ ਸਿੰਘ ਲਹੌਰੀ ਮੱਲ ਸਮੇਤ ਹੋਰ ਹਾਜ਼ਰ ਸਨ।
  • Related Posts

    ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵਿਖੇ ਮੁਫ਼ਤ ਫਿਜੀਕਲ ਕੈਂਪ ਸ਼ੁਰੂ

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ…

    ਚੇਅਰਮੈਨ ਅਸ਼ੋਕ ਮਿੱਤਲ ਵੱਲੋਂ ਐਸਐਮਓ ਡਾਕਟਰ ਸੰਜੇ ਕੁਮਾਰ ਨੂੰ ਗੁਲਦਸਤਾ ਦੇ ਕੇ ਕੀਤਾ ਸਵਾਗਤ

    Spread the love

    Spread the loveਤਪਾ ਮੰਡੀ 14 ਜੁਲਾਈ (ਗੋਲਡੀ ਵਿਆਸ) ਸਥਾਨਕ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫਸਰ ਸੰਜੇ ਕੁਮਾਰ ਵੱਲੋਂ ਐਸ.ਐਮ.ਓ. ਦਾ ਅਹੁਦਾ ਸੰਭਾਲਣ ਸਮੇ ਰੋਜੀ ਕਲਿਆਣ ਸਮਿਤੀ ਦੇ ਮੈਂਬਰ ਤੇ ਸਿਵਲ…

    Leave a Reply

    Your email address will not be published. Required fields are marked *