ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਵੱਲੋਂ ਪਿੰਡ ਭੁੱਲਾਰਾਈ ’ਚ ਲਗਾਇਆ ਫਰੀ ਮੈਡੀਕਲ ਚੈੱਕਅਪ ਕੈਂਪ * 300 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ * ਮਨੁੱਖਤਾ ਦੀ ਸੇਵਾ ਹੀ ਟਰੱਸ ਦਾ ਪਰਮ ਧਰਮ : ਪ੍ਰਦੀਪ ਧੀਮਾਨ

Spread the love
ਫਗਵਾੜਾ 16 ਜੁਲਾਈ ( ਪ੍ਰੀਤ ਕੌਰ ਪ੍ਰੀਤੀ) ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ, ਫਗਵਾੜਾ ਵੱਲੋਂ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਨਜ਼ਦੀਕੀ ਪਿੰਡ ਭੁੱਲਰਾਈ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਜਿਸ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਕੈਂਪ ਦੌਰਾਨ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਲਗਭਗ 300 ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਫਰੀ ਦਵਾਈਆਂ ਵੀ ਦਿੱਤੀਆਂ। ਪਿੰਡ ਵਾਸੀਆਂ ਅਤੇ ਪਤਵੰਤਿਆਂ ਨੂੰ ਸੰਬੋਧਨ ਕਰਦਿਆਂ ਟਰੱਸਟ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਉਨ੍ਹਾਂ ਦੀ ਸੰਸਥਾ ਦਾ ਪਰਮ ਧਰਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਟਰੱਸਟ ਹਮੇਸ਼ਾ ਗਰੀਬ, ਬੇਸਹਾਰਾ ਅਤੇ ਲੋੜਵੰਦਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਰਥਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਇਸੇ ਸੋਚ ਤਹਿਤ ਪਿੰਡਾਂ ਵਿੱਚ ਸਮੇਂ-ਸਮੇਂ ’ਤੇ ਮੁਫ਼ਤ ਸਿਹਤ ਜਾਂਚ ਕੈਂਪ ਲਗਾ ਕੇ ਲੋਕ ਸੇਵਾ ਦਾ ਉਪਰਾਲਾ ਕੀਤਾ ਜਾਂਦਾ ਹੈ। ਉਹਨਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਸਿਹਤ ਸਬੰਧੀ ਲੋੜੀਂਦੀ ਸਲਾਹ ਵੀ ਦਿੱਤੀ ਗਈ। ਟਰੱਸਟ ਵੱਲੋਂ ਪਿੰਡ ਪੱਧਰ ’ਤੇ ਉੱਚ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਇਸ ਉਪਰਾਲੇ ਨੂੰ ਪਿੰਡ ਵਾਸੀਆਂ ਨੇ ਭਰਪੂਰ ਸਰਾਹਿਆ ਅਤੇ ਇਸ ਨੂੰ ਮਿਸਾਲੀ ਸੇਵਾ ਕਰਾਰ ਦਿੱਤਾ। ਇਸ ਮੌਕੇ ਜਸਪਾਲ ਸਿੰਘ ਲਾਲ, ਨਰਿੰਦਰ ਸਿੰਘ ਭੱਚੂ, ਬੱਬੂ ਕੁੰਦੀ, ਭੁਪਿੰਦਰ ਸਿੰਘ ਜੰਡੂ ਸਮੇਤ ਟਰੱਸਟ ਦੇ ਹੋਰ ਮੈਂਬਰ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ। ਤਸਵੀਰ – ਪਿੰਡ ਭੁੱਲਾਰਾਈ ਵਿਖੇ ਆਯੋਜਿਤ ਫਰੀ ਮੈਡੀਕਲ ਕੈਂਪ ਦੌਰਾਨ ਮਰੀਜਾਂ ਦੀ ਜਾਂਚ ਕਰਦੇ ਹੋਏ ਸ਼੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਹਸਪਤਾਲ ਦੇ ਮਾਹਿਰ ਡਾਕਟਰ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *