ਸਿਹਤ ਵਿਭਾਗ ਵੱਲੋਂ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ  ਤਹਿਤ  ਐਂਟੀ ਲਾਰਵਾ ਗਤੀਵਿਧੀਆਂ ਦੇ ਨਾਲ ਲੋਕਾਂ ਨੂੰ ਕੀਤਾ ਜਾਗਰੂਕ 

Spread the love
ਅੰਮ੍ਰਿਤਸਰ 24 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) =ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ। ਇਹ ਟੀਮਾਂ ਸ਼ਹਿਰ ਭਰ ਵਿੱਚ ਹੋਟ ਸਪੋਟ ਇਲਾਕਿਆਂ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਫੋਗਿੰਗ ਅਤੇ ਸਪਰੇ ਵੀ ਕਾਰਵਾਈ ਗਈ ਅਤੇ ਮੌਕੇ ਤੇ ਮਿਲਿਆ ਲਾਰਵਾ ਨਸ਼ਟ ਕੀਤਾ ਗਿਆ।ਇਸ ਮੌਕੇ ਤੇ ਪੁਲੀਸ ਲਾਇਨ ਦੇ  ਇਲਾਕਿਆਂ ਵਿੱਚ ਜਾ ਕੇ,  ਸਿਵਲ ਸਰਜਨ ਡਾ ਰਸ਼ਮੀ ਵਿੱਜ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ  ਸੱਭ ਦੀ ਇਹ ਜਿੰਮੇਵਾਰੀ ਬਣਦੀ ਹੈ, ਕਿ ਮੱਛਰ ਦੀ ਪੈਦਾਵਰ ਨੂੰ ਰੋਕਿਆ ਜਾਵੇ। ਇਸ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ  ਕੀਤਾ ਜਾਵੇ। ਇਸ ਸੰਬਧੀ ਵਧੇਰੇ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਮੁਫ਼ਤ ਚੈਕ-ਅੱਪ ਅਤੇ ਇਲਾਜ ਕਰਵਾਉਣ। ਇਸ ਤੋਂ ਪਹਿਲਾਂ ਜਿਲਾ  ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪੋਸਟਰ ਪੈਂਫਲਿਟ ਵੰਡੇ ਗਏ। ਇਸ ਮੌਕੇ ਤੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਐਸ ਆਈ ਸੁਖਦੇਵ ਸਿੰਘ, ਹਰਵਿੰਦਰ  ਸਿੰਘ, ਗੁਰਪ੍ਰੀਤ ਸਿੰਘ, ਆਈ.ਸੀ. ਹਰਮੀਤ ਸਿੰਘ, ਬਿਕਰਮਜੀਤ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਰਣਜੋਧ ਸਿੰਘ, ਫੀਲਡ ਵਰਕਰਸ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।
  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *