ਸੀ.ਐਮ. ਦੀ ਯੋਗਸ਼ਾਲਾ  ਘਰ ਘਰ ਯੋਗ, ਹਰ ਦਿਲ ਨਿਰੋਗ, ਅੰਮ੍ਰਿਤਸਰ ਵਿੱਚ ਸੀ.ਐਮ. ਦੀ ਯੋਗਸ਼ਾਲਾ ਦਾ ਵੱਧਦਾ ਕਦਮ   ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜ਼ਾਨਾ ਚਲਦੀਆਂ ਹਨ 600 ਕਲਾਸਾਂ – ਡਿਪਟੀ ਕਮਿਸ਼ਨਰ  ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ

Spread the love
ਅੰਮ੍ਰਿਤਸਰ, 17 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ ਤੇ ਮਜ਼ਬੂਤ ਬਣਾਉਣ ਲਈ ਸੀ.ਐੱਮ. ਦੀ ਯੋਗਸ਼ਾਲਾ ਵਰਦਾਨ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਤੇ ਸ਼ੁਰੂ ਕੀਤੀ ਗਈ ਸੀਐਮ ਦੀ ਯੋਗਸ਼ਾਲਾ ਅਧੀਨ, ਨਸ਼ਾ ਛੁਡਾਊ ਕੇਂਦਰਾਂ ਵਿੱਚ ਨਿਯਮਿਤ ਤੌਰ `ਤੇ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਜਿਥੇ ਜਿਲ੍ਹਾਂ ਵਾਸੀ ਵੱਡੀ ਗਿਣਤੀ ਵਿਚ ਯੋਗ ਕਰਕੇ ਆਪਣੇ ਆਪ ਨੂੰ ਨਿਰੋਗ ਬਣਾ ਰਹੇ ਹਨ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹਰ ਰੋਜ਼ ਲੱਗ ਰਹੀਆਂ ਮੁਫ਼ਤ ਯੋਗ ਕਲਾਸਾਂ ਵਿੱਚ ਹਰ ਉਮਰ ਦੇ ਰੋਗ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਤੰਦਰੁਸਤ ਜੀਵਨ ਸ਼ੈਲੀ ਨੂੰ ਅਪਣਾ ਰਹੇ ਹਨ। ਇਨਾਂ ਯੋਗ ਕਲਾਸਾਂ ਵਿੱਚ ਯੋਗਾ ਇੰਸਟਰਕੱਟਰਾਂ ਵਲੋਂ ਕਈ ਤਰ੍ਹਾਂ ਦੀ ਯੋਗ ਕ੍ਰਿਰਿਆਵਾਂ ਕਰਾਵਾਈਆਂ ਜਾ ਰਹੀਆਂ ਹਨ, ਜਿਸ ਨਾਲ ਸ਼ਰੀਰਿਕ ਤੰਦਰੂਸਤੀ ਨਾਲ ਮਾਨਸਿਕ ਸ਼ਾਂਤੀ ਵੀ ਪ੍ਰਾਪਤ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸੀਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 600 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 65 ਯੋਗ ਟ੍ਰੇਨਰ ਤੇ 163 ਟਰੇਨਰ ਵਿਦਿਆਰਥੀ ਨਿਯੁਕਤ ਕੀਤੇ ਗਏ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚੋਂ 350 ਕਲਾਸਾਂ ਸ਼ਹਿਰੀ ਖੇਤਰ ਅਤੇ ਕਰੀਬ 250 ਕਲਾਸਾਂ ਦਿਹਾਤੀ ਖੇਤਰ ਵਿੱਚ ਚੱਲ ਰਹੀਆਂ ਹਨ, ਜਿਥੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਕੇ ਆਪਣੇ ਆਪ ਨੂੰ ਨਿਰੋਗ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਯੋਗ ਕਲਾਸਾਂ ਸਵੇਰੇ ਅਤੇ ਸ਼ਾਮ ਚੱਲ ਰਹੀਆਂ ਹਨ।ਸੀ.ਐਮ ਯੋਗਸ਼ਾਲਾ ਦੇ ਅੰਮ੍ਰਿਤਸਰ ਦੇ ਜ਼ਿਲ੍ਹਾ ਕੋਆਰਡੀਨੇਟਰ ਹਰਮਨਦੀਪ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਨਵਾਂ ਜੀਵਨ ਦੇਣਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਸਵੈ-ਨਿਰਭਰ ਅਤੇ ਆਤਮ-ਵਿਸ਼ਵਾਸੀ ਬਣਾਉਣਾ ਹੈ। ਨਸ਼ਾ ਛੱਡਣ ਦੇ ਚਾਹਵਾਨ ਲੋਕ ਇਸ ਪਹਿਲਕਦਮੀ ਵਿੱਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਆਮ ਜ਼ਿੰਦਗੀ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਕਦਮ ਨਸ਼ਾ ਛੁਡਾਉਣ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ। ਇਸ ਨਾਲ ਨਾ ਸਿਰਫ਼ ਨਸ਼ੇ ਤੋ ਪੀੜਤਾਂ ਨੂੰ ਸਗੋਂ ਸਮਾਜ ਨੂੰ ਵੀ ਲਾਭ ਹੋ ਰਿਹਾ ਹੈ। ਸ਼੍ਰੀ ਹਰਮਨਦੀਪ ਸਿੰਘ ਨੇ ਦੱਸਿਆ ਕਿ ਮੁਫ਼ਤ ਯੋਗ ਕਲਾਸਾਂ ਦਾ ਲਾਭ ਉਠਾਉਣ ਲਈ ਵੈਬਸਾਈਟ cmdiyogshala.punjab.gov.in `ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਵੀ ਕਰ ਸਕਦੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *