ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ। ਆਰਸੀਐੱਫ/ਡਡਵਿੰਡੀ/ਸੁਲਤਾਨਪੁਰ ਲੋਧੀ -ਧੰਨ-ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਖ਼ੂਨਦਾਨ ਕੈਂਪ 15 ਅਗਸਤ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਦਮਦਮਾ ਸਾਹਿਬ, ਪਿੰਡ ਠੱਟਾ ਪੁਰਾਣਾ ਵਿਖੇ ਲਗਾਇਆ ਜਾ ਰਿਹਾ ਹੈ।ਇਹ ਖ਼ੂਨਦਾਨ ਕੈਂਪ ਬਾਬਾ ਬੀਰ ਸਿੰਘ ਬਲੱਡ ਡੋਨਰ ਸੋਸਾਇਟੀ ਕਪੂਰਥਲਾ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਅਤੇ ਸੰਤ ਬਾਬਾ ਹਰਜੀਤ ਸਿੰਘ ਜੀ ਕਾਰ ਸੇਵਾ ਵਾਲੇ ਦੀ ਰਹਿਨੁਮਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਕੈਂਪ ਦਾ ਆਯੋਜਨ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਸੋਸਾਇਟੀ ਦੇ ਪ੍ਰਬੰਧਕਾਂ ਨੇ ਇਲਾਕਾ ਨਿਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਕੈਂਪ ਵਿੱਚ ਸ਼ਮੂਲੀਅਤ ਕਰਨ ਅਤੇ ਖ਼ੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਖ਼ੂਨਦਾਨ ਕੈਂਪ ਸਬੰਧੀ ਜਾਣਕਾਰੀ ਲਈ ਸੰਪਰਕ ਨੰਬਰ 98152-02938, 97799-427 55, 98148-46461 ਵੀ ਜਾਰੀ ਕੀਤੇ ਗਏ ਹਨ।
ਫ਼ੋਟੋ ਕੈਪਸਨ: ਬਾਬਾ ਹਰਜੀਤ ਸਿੰਘ ਜੀ ਜਾਣਕਾਰੀ ਦਿੰਦੇ ਹੋਏ।