ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਕੀਤਾ 2 ਮਹੱਲਾ ਕਲੀਨਿਕਾਂ ਦਾ ਉਦਘਾਟਨ 

Spread the love
ਬਠਿੰਡਾ 25 ਜੁਲਾਈ (ਪੱਤਰ ਪ੍ਰੇਰਕ):ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵੱਲੋਂ ਬਠਿੰਡਾ ਦਿਹਾਤੀ ਦੇ ਪਿੰਡ ਜੈ ਸਿੰਘ ਵਾਲਾ ਅਤੇ ਬਾਜਕ ਵਿਖੇ ਮਹੱਲਾ ਕਲੀਨਿਕਾਂ ਉਦਘਾਟਨ ਕੀਤਾ ਗਿਆ। ਪਾਰਟੀ ਵਰਕਰਾਂ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਉਹਨਾਂ ਨੂੰ ਦੋਨਾਂ ਪਿੰਡਾਂ ਦੇ ਵਿੱਚ “ਜੀ ਆਇਆ ਨੂੰ” ਆਖਿਆ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਗੋਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਣ ਦੇ ਤਹਿਤ ਜਿੱਥੇ ਹੋਰ ਅਨੇਕਾਂ ਵੱਡੇ ਕੰਮ ਕੀਤੇ ਹਨ, ਉੱਥੇ ਹੀ ਸਿੱਖਿਆ ਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਇਸੇ ਤਹਿਤ ਹੀ ਬਠਿੰਡਾ ਦਿਹਾਤੀ ਦੇ ਵਿੱਚ 2 ਹੋਰ ਮਹੱਲਾ ਕਲੀਨੀਕਾਂ ਖੋਲੇ ਹਨ ਤਾਂ ਜੋ ਪਿੰਡਾਂ ਦੇ ਵਾਸੀਆਂ ਨੂੰ ਚੰਗੀ ਸਿਹਤ ਸਹੂਲਤ ਮਿਲ ਸਕੇ। ਉਹਨਾਂ ਕਿਹਾ ਕਿ ਮਹੱਲਾ ਕਲੀਨਿਕਾਂ ਵਿੱਚ ਪਰਚੀ ਤੋਂ ਲੈ ਕੇ ਡਾਕਟਰੀ ਜਾਂਚ ਅਤੇ ਦਵਾਈਆਂ ਬਿਲਕੁਲ ਮੁਫਤ ਹਨ। ਉਹਨਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਦਾ ਵਾਸੀ ਤੰਦਰੁਸਤ ਰਹੇ, ਇਸੇ ਤਹਿਤ ਹੀ  ਜਿੱਥੇ ਹਲਕਿਆਂ ਵਿੱਚ ਵੱਖ-ਵੱਖ ਪਿੰਡਾਂ ਵਿੱਚ ਮਹੱਲਾ ਕਲੀਨਿਕ ਖੋਲੇ ਹਨ, ਉਥੇ ਹੀ ਵੱਡੇ ਸਰਕਾਰੀ ਹਸਪਤਾਲਾਂ ‘ਚ ਵੀ ਡਾਕਟਰਾਂ,ਸਟਾਫ ਨੂੰ ਭਰਤੀ ਕਰਨ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਦੇ ਸੁਚੱਜੇ ਕਾਰਜ ਕੀਤੇ ਜਾ ਰਹੇ ਹਨ।
  • Related Posts

    ਤਲਵੰਡੀ ਪੁੱਲ ਚੌਂਕ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ, ਬਰਨਾਲਾ ਲਾਠੀਚਾਰਜ ਤੇ ਪਟਿਆਲਾ ਕਾਰਵਾਈ ਦੀ ਕੀਤੀ ਨਿੰਦਾ। *ਹੱਕਾਂ ਦੀ ਆਵਾਜ਼ ਦਬਾਉਣ ਦੇ ਦੋਸ਼; ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਈ ਥਾਵਾਂ ‘ਤੇ ਫੂਕੇ ਸਰਕਾਰਾਂ ਦੇ ਪੁਤਲੇ।

    Spread the love

    Spread the loveਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ=ਸੁਲਤਾਨਪੁਰ ਲੋਧੀ/ਡਡਵਿੰਡੀ -ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸੁਲਤਾਨਪੁਰ…

    ਪੀਐਚਡੀ ਦੀ ਵਿਦਿਆਰਥਣ ਨੇ ਲਾਏ ਪੰਜਾਬ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਹੈੱਡ ਪ੍ਰੋਫੈਸਰ ‘ਤੇ ਮਾਨਸਿਕ ਪਰੇਸ਼ਾਨ ਕਰਨ ਦੇ ਦੋਸ਼ 

    Spread the love

    Spread the love ਬਠਿੰਡਾ 26 ਜੁਲਾਈ(ਸੁਰਿੰਦਰਪਾਲ ਸਿੰਘ):ਪ੍ਰੈੱਸ ਕਲੱਬ ਬਠਿੰਡਾ ਵਿਖੇ ਪੱਤਰਕਾਰਵਾਰਤਾ ਮੌਕੇ ਪੀਐਚਡੀ ਬੋਟਨੀ ਦੀ ਵਿਦਿਆਰਥਣ ਸਾਕਸ਼ੀ ਯਾਦਵ ਨੇ ਆਪਣੇ ਡਿਪਾਰਟਮੈਂਟ ਦੇ ਹੈਡ ਅਤੇ ਸੁਪਰਵਾਈਜ਼ਰ ਡਾਕਟਰ ਵਿਨੇ ਕੁਮਾਰ ‘ਤੇ ਸੰਗੀਨ…

    Leave a Reply

    Your email address will not be published. Required fields are marked *