ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਬਾਗੋਵਾਲ ਵੱਲੋਂ 16 ਅਗਸਤ ਨੂੰ ਕਰਵਾਈ ਜਾਵੇਗੀ ‘ਅਥਲੈਟਿਕ ਮੀਟ-2026’ ’ਨਸ਼ਿਆਂ ਨੂੰ ਕਰੋ ਨਾਂਹ, ਖੇਡਾਂ ਨੂੰ ਕਰੋ ਹਾਂ’ ਦੇ ਸੁਨੇਹੇ ਨਾਲ ਡੀ.ਏ.ਵੀ. ਸਕੂਲ ਕਾਠਗੜ੍ਹ ਵਿਖੇ ਹੋਣਗੇ ਵੱਖ-ਵੱਖ ਖੇਡ ਮੁਕਾਬਲੇ

Spread the love
ਨਵਾਂਸ਼ਹਿਰ /ਕਾਠਗੜ੍ਹ, 13 ਅਗਸਤ (ਜਤਿੰਦਰਪਾਲ ਸਿੰਘ ਕਲੇਰ) : ਨੌਜਵਾਨੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਆਜ਼ਾਦ ਸਪੋਰਟਸ ਐਂਡ ਵੈਲਫੇਅਰ ਕਲੱਬ ਬਾਗੋਵਾਲ’ ਵੱਲੋਂ “ਨਸ਼ਿਆਂ ਨੂੰ ਕਰੋ ਨਾਂਹ, ਖੇਡਾਂ ਨੂੰ ਕਰੋ ਹਾਂ” ਅਤੇ “ਖੇਡਾਂ ਨਾਲ ਤੰਦਰੁਸਤੀ, ਖੇਡਾਂ ਨਾਲ ਖੁਸ਼ਹਾਲੀ” ਦੇ ਨਾਅਰੇ ਹੇਠ ‘ਅਥਲੈਟਿਕ ਮੀਟ – 2026’ ਦਾ ਵਿਸ਼ੇਸ਼ ਆਯੋਜਨ ਕੀਤਾ ਜਾ ਰਿਹਾ ਹੈ। ਇਹ ਖੇਡ ਸਮਾਗਮ 16 ਅਗਸਤ 2026 (ਦਿਨ ਐਤਵਾਰ) ਨੂੰ ਸਵੇਰੇ 5:30 ਵਜੇ ਡੀ.ਏ.ਵੀ. ਸਕੂਲ ਕਾਠਗੜ੍ਹ ਵਿਖੇ ਸ਼ੁਰੂ ਹੋਵੇਗਾ। ਇਸ ਖੇਡ ਮੀਟ ਵਿੱਚ ਸਿਰਫ਼ ਤਹਿਸੀਲ ਬਲਾਚੌਰ ਦੇ ਖਿਡਾਰੀ ਹੀ ਭਾਗ ਲੈ ਸਕਣਗੇ।ਖੇਡ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਕਲੱਬ ਦੇ ਮੁੱਖ ਪ੍ਰਬੰਧਕਾਂ ਉੱਘੇ ਸਮਾਜ ਸੇਵੀ ਚੌਧਰੀ ਰਵੀ ਇੰਦਰ ਸਿੰਘ ਬਾਗੋਵਾਲ ਅਤੇ ਉੱਘੇ ਸਮਾਜ ਸੇਵੀ ਠੇਕੇਦਾਰ ਪਰਮਵੀਰ ਬਾਗੋਵਾਲ ਨੇ ਦੱਸਿਆ ਕਿ ਇਸ ਅਥਲੈਟਿਕ ਮੀਟ ਵਿੱਚ ਉਮਰ ਵਰਗ ਅਨੁਸਾਰ ਵੱਖ-ਵੱਖ ਦੌੜਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 100 ਮੀਟਰ ਦੌੜ: 11 ਸਾਲ ਤੋਂ ਘੱਟ ਉਮਰ (ਲੜਕੇ ਅਤੇ ਲੜਕੀਆਂ), 200 ਮੀਟਰ ਦੌੜ: 14 ਸਾਲ ਤੋਂ ਘੱਟ ਉਮਰ (ਲੜਕੇ ਅਤੇ ਲੜਕੀਆਂ), 400 ਮੀਟਰ ਦੌੜ: 17 ਸਾਲ ਤੋਂ ਘੱਟ ਉਮਰ (ਲੜਕੇ ਅਤੇ ਲੜਕੀਆਂ), 800 ਮੀਟਰ ਦੌੜ: ਲੜਕੀਆਂ ਲਈ ਅਤੇ 1600 ਮੀਟਰ ਦੌੜ: ਲੜਕਿਆਂ ਲਈ ਸ਼ਾਮਲ ਹਨ, ਇਸ ਤੋਂ ਇਲਾਵਾ ਸਭ ਲਈ ਖੁੱਲ੍ਹੇ ਮੁਕਾਬਲੇ (ਬਿਨਾਂ ਕਿਸੇ ਉਮਰ ਸੀਮਾ ਦੇ) ਵੀ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਲੰਮੀ ਛਾਲ, ਉੱਚੀ ਛਾਲ ਅਤੇ ਰੱਸਾ ਕਸ਼ੀ ਦੇ ਫਸਵੇਂ ਮੁਕਾਬਲੇ ਸ਼ਾਮਲ ਹੋਣਗੇ। ਬਜ਼ੁਰਗ ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦਿਆਂ 50 ਸਾਲ ਤੋਂ ਉੱਪਰ ਦੀ ਉਮਰ ਦੇ ਵਿਅਕਤੀਆਂ ਲਈ ਉਚੇਚੇ ਤੌਰ ‘ਤੇ 200 ਮੀਟਰ ਦੌੜ ਦਾ ਮੁਕਾਬਲਾ ਵੀ ਰੱਖਿਆ ਗਿਆ ਹੈ।ਪ੍ਰਬੰਧਕਾਂ ਨੇ ‘ਮਿਹਨਤ, ਅਨੁਸ਼ਾਸਨ ਅਤੇ ਜਿੱਤ’ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਖੇਡਾਂ ਨਾਲ ਹੀ ਮਜ਼ਬੂਤ ਸਰੀਰ, ਚੰਗਾ ਇਨਸਾਨ ਅਤੇ ਉੱਜਵਲ ਭਵਿੱਖ ਬਣਦਾ ਹੈ। ਉਨ੍ਹਾਂ ਇਲਾਕੇ ਦੀ ਨੌਜਵਾਨੀ ਅਤੇ ਖੇਡ ਪ੍ਰੇਮੀਆਂ ਨੂੰ ਵੱਧ-ਚੜ੍ਹ ਕੇ ਇਸ ਖੇਡ ਮੀਟ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਖੇਡਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸੰਪਰਕ ਨੰਬਰਾਂ 9270200001, 9465457100 ਅਤੇ 8427000543 ‘ਤੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *