ਡਾ. ਪਰਮਜੀਤ ਲਾਲ ਨੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫਸਰ ਵਜੋਂ ਅਹੁਦਾ ਸੰਭਾਲਿਆ 

Spread the love
ਬਲਾਚੌਰ, 08 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਡਾ. ਪਰਮਜੀਤ ਲਾਲ ਨੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਪਰਮਜੀਤ ਲਾਲ ਨੇ ਹਸਪਤਾਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਜ਼ਿਲ੍ਹੇ ਵਿਚ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚੇ ਪੂਰੇ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਹਸਪਤਾਲ ਵਿੱਚ ਇਲਾਜ ਕਰਾਉਣ ਸਮੇਂ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਲਈ ਮੁਫਤ ਦਵਾਈਆਂ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਮਿਲ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ, ਸਟਾਫ਼ ਨਾਲ ਸਹਿਯੋਗ ਭਾਵਨਾ ਨਾਲ ਕੰਮ ਕਰਨ ਅਤੇ ਮਰੀਜ਼ਾਂ ਦੀ ਸੰਤੁਸ਼ਟੀ ਨੂੰ ਪ੍ਰਾਥਮਿਕਤਾ ਦੇਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਚੱਲ  ਰਹੀਆਂ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *