ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ

Spread the love
ਤਪਾ ਮੰਡੀ, 9 ਜੁਲਾਈਃ   (ਗੋਲਡੀ ਵਿਆਸ) ਸਿਵਲ ਸਰਜਨ ਡਾ. ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਵੱਲੋਂ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐਮਰਜੈਂਸੀ ਸੇਵਾਵਾਂ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਓਟ ਕਲੀਨਿਕ,  ਹਾਟ ਲਾਈਨ, 108 ਐਂਬੂਲੈਂਸ ਦੀ ਚੈਕਿੰਗ, ਸਪੈਸ਼ਲਿਸਟ ਡਾਕਟਰਾਂ ਦੇ ਬੈਂਚ ਮਾਰਕ, ਬਾਇਓ ਮੈਡੀਕਲ ਵੇਸਟ, ਹਸਪਤਾਲ ਦੀ ਸਾਫ- ਸਫਾਈ, ਡਿਸਪੈਂਸਰੀ, ਇੰਜੀਨੀਅਰਿੰਗ ਵਿੰਗ ਦੇ ਕੰਮਾਂ, ਕੈਂਟੀਨ, ਸਾਇਕਲ ਸਟੈਂਡ ਦੇ ਠੇਕੇ ਸਮੇਤ ਹਸਪਤਾਲ ਵਿਖੇ ਮਰੀਜ਼ਾਂ ਨੂੰ ਮਿਲ ਰਹੀਆਂ ਵੱਖ-ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਡਾ. ਗੁਰਮਿੰਦਰ ਕੌਰ ਨੇ ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਕੁਮਾਰ, ਮੈਡੀਕਲ ਅਫਸਰ (ਸਪੈਸ਼ਲਿਸਟ) ਡਾ. ਕੰਵਲਜੀਤ ਸਿੰਘ ਬਾਜਵਾ ਤੇ ਮੌਜੂਦ ਹੋਰ ਸਟਾਫ਼ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਹਸਪਤਾਲ ਵਿਖੇ ਦਾਖਲ ਮਰੀਜ਼ਾਂ ਦਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੁਫ਼ਤ ਇਲਾਜ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਐਮ.ਐਮ.ਐਸ.ਵਾਈ. ਅਧੀਨ ਸਬ ਡਵੀਜ਼ਨਲ ਹਸਪਤਾਲ ਤਪਾ ਦਾ ਕੰਮ ਤਸੱਲੀਬਖਸ਼ ਹੈ ਤੇ ਇਸ ਨੂੰ ਇਸ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਕਾਰਡ ਬਣਵਾਉਣ ਤੇ ਹੋਰ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਸੀਨੀਅਰ ਮੈਡੀਕਲ ਅਫਸਰ ਡਾ. ਸੰਜੇ ਕੁਮਾਰ ਨੇ ਉਨ੍ਹਾਂ ਨੂੰ ਲੋਕ ਹਿੱਤ ਵਿੱਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰਸਿੰਗ ਸਿਸਟਰ ਸਵਰਨਜੀਤ ਕੌਰ, ਫੈਸਿਲਟੀ ਮੈਨੇਜਰ ਹਰਦੀਪ ਸਿੰਘ ਵੀ ਮੌਜੂਦ ਸਨ।
  • Related Posts

    ਗ੍ਰਾਮ ਪੰਚਾਇਤ ਮੁਕਾਰੀ  ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ

    Spread the love

    Spread the loveਨੂਰਪੁਰ ਬੇਦੀ, 3 ਅਕਤੂਬਰ (ਦਲਜੀਤ ਚਨੌਲੀ  ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ…

    ਪੀਐਚਸੀ ਕੀਰਤਪੁਰ ਸਾਹਿਬ ਅਧੀਨ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਜਾਗਰੂਕਤਾ ਮੁਹਿੰਮ ਜਾਰੀ ਘਰ-ਘਰ ਪਹੁੰਚ ਕੇ ਲੋਕਾਂ ਨੂੰ ਡੇਂਗੂ ਦੇ ਲੱਛਣਾਂ, ਬਚਾਅ ਤੇ ਲਾਰਵਾ ਪੈਦਾਇਸ਼ ਰੋਕਣ ਸਬੰਧੀ ਕੀਤਾ ਜਾ ਰਿਹਾ ਜਾਗਰੂਕ

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ, 3 ਅਕਤੂਬਰ,(ਮਨਦੀਪ)=ਪੀਐਚਸੀ ਕੀਰਤਪੁਰ ਸਾਹਿਬ ਅਧੀਨ ਆਉਂਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਸਿਵਲ…

    Leave a Reply

    Your email address will not be published. Required fields are marked *