ਨਵ ਨਿਯੁਕਤ ਸਿਵਲ ਸਰਜਨ ਨੇ ਹਸਪਤਾਲਾ ‘ਚ ਅਚਨਚੇਤ ਛਾਪਾ ਸਿਹਤ ਸੇਵਾਵਾਂ ਦੀ ਹਕੀਕਤ ਪਰਖੀ ਲਾਪਰਵਾਹੀ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਮਰੀਜ਼ਾਂ ਨੂੰ ਨਾ ਹੋਵੇ ਕੋਈ ਖੱਜਲ-ਖੁਆਰੀ: ਡਾ. ਸੰਦੀਪ ਧਵਨ

Spread the love
ਪੱਟੀ/ਤਰਨ ਤਾਰਨ, 8 ਜੁਲਾਈ ਕੰਵਲ ਦੀਪ ਸਾਬੀ/ ਤਰੁਣ ਕਪੂਰ  ਜ਼ਿਲ੍ਹਾ ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਬੁੱਧਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ, ਫਤਿਆਬਾਦ ਅਤੇ ਸਿਵਲ ਹਸਪਤਾਲ ਤਰਨ ਤਾਰਨ ਦਾ ਅਚਨਚੇਤ ਦੌਰਾ ਕਰਕੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਸਿਹਤ ਸੰਸਥਾਵਾਂ ਦੇ ਮੁਖੀਆਂ ਅਤੇ ਸਟਾਫ਼ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਪੂਰਾ ਲਾਭ ਬਿਨਾਂ ਕਿਸੇ ਦਿੱਕਤ ਦੇ ਮਿਲਣਾ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਨੇ ਓਪੀਡੀ, ਜੱਚਾ-ਬੱਚਾ ਵਾਰਡ, ਐਮਰਜੈਂਸੀ, ਐਕਸ-ਰੇ ਯੂਨਿਟ, ਲੈਬ, ਡਰੱਗ ਸਟੋਰ, ਜਨਮ-ਮੌਤ ਰਜਿਸਟ੍ਰੇਸ਼ਨ ਸ਼ਾਖਾ ਅਤੇ ਡੀ-ਅਡੀਕਸ਼ਨ ਸੈਂਟਰ ਦਾ ਬਾਰੀਕੀ ਨਾਲ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਵੀ ਗੱਲਬਾਤ ਕਰਕੇ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਸੁਧਾਰਾਂ ਲਈ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਦਿੱਤੇ। ਡਾ. ਸੰਦੀਪ ਧਵਨ ਨੇ ਕਿਹਾ ਕਿ ਹਰ ਮਰੀਜ਼ ਨੂੰ ਸਮੇਂ ਸਿਰ ਇਲਾਜ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਮਿਲਣਾ ਸਿਹਤ ਵਿਭਾਗ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਇਲਾਜ ਲਈ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਿਹਤ ਸੰਸਥਾਵਾਂ ਵਿੱਚ ਸਾਫ਼-ਸਫ਼ਾਈ, ਅਨੁਸ਼ਾਸਨ ਅਤੇ ਮਰੀਜ਼ਾਂ ਨਾਲ ਚੰਗੇ ਵਿਵਹਾਰ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਲਾਪਰਵਾਹੀ ਸਾਹਮਣੇ ਆਉਣ ‘ਤੇ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਲੋਕਾਂ ਨੂੰ ਮਿਆਰੀ ਅਤੇ ਪਾਰਦਰਸ਼ੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਅਚਨਚੇਤ ਨਿਰੀਖਣ ਲਗਾਤਾਰ ਜਾਰੀ ਰਹਿਣਗੇ।
  • Related Posts

    ਸਿਹਤ ਵਿਭਾਗ ਵੱਲੋਂ ਅਰਬਨ ਹੈੱਲਥ ਕੇਅਰ ਸੈਂਟਰ,ਜਨਤਾ ਨਗਰ ਹਫਤਾਵਾਰੀ ਟੀਕਾਕਰਨ ਅਤੇ ਮਮਤਾ ਦਿਵਸ ਮਨਾਇਆ

    Spread the love

    Spread the loveਬਠਿੰਡਾ,8 ਜੁਲਾਈ(ਸੁਰਿੰਦਰਪਾਲ ਸਿੰਘ )ਅਰਬਨ ਹੈਲਥ ਕੇਅਰ ਸੈਂਟਰ, ਜਨਤਾ ਨਗਰ ਬਠਿੰਡਾ ਵਿਖੇ  “ਹਫਤਾਵਾਰੀ ਟੀਕਾਕਰਨ ਅਤੇ ਮਮਤਾ ਦਿਵਸ” ਮਨਾਇਆ ਗਿਆ,ਜਿਸ ਦੌਰਾਨ ਛੋਟੇ  ਬੱਚਿਆਂ ਨੂੰ ਅੱਠ ਮਾਰੂ ਛੂਤ- ਰੋਗਾਂ ਤੋਂ ਬਚਾਓ…

    ਬੱਚਿਆਂ ਦੀ ਥਾਲੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਸੜਿਆ ਅਨਾਜ, ਜ਼ਿੰਮੇਵਾਰੀ ‘ਤੇ ਸਵਾਲ ਖਰਾਬ ਕਣਕ ਤੇ ਚਾਵਲ ਮਿਲਣ ‘ਤੇ ਪਿੰਡ ਵਾਸੀਆਂ ਵਿੱਚ ਰੋਸ; ਮੁੱਖ ਅਧਿਆਪਕ ਨੇ ਪ੍ਰਬੰਧਕੀ ਕਮੀ ਮੰਨੀ

    Spread the love

    Spread the loveਜੈਤੋ, 8 ਜੁਲਾਈ (ਮਨਜੀਤ ਸਿੰਘ ਢੱਲਾ) : ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਮਹਿਲੜ ਦਬੜੀਖਾਨਾ ਵਿਖੇ ਬੱਚਿਆਂ ਦੇ ਮਿਡ-ਡੇ ਮੀਲ ਲਈ ਰੱਖੇ ਸਰਕਾਰੀ ਅਨਾਜ ਦੇ ਖਰਾਬ ਹੋਣ ਦਾ ਮਾਮਲਾ ਸਾਹਮਣੇ…

    Leave a Reply

    Your email address will not be published. Required fields are marked *