ਪੀ.ਐੱਚ.ਸੀ. ਕੀਰਤਪੁਰ ਸਾਹਿਬ ਵਿਖੇ ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਕੀਤਾ ਜਾਗਰੂਕ ਦੋ ਬੱਚਿਆਂ ਵਿਚਕਾਰ ਉਚਿਤ ਵਕਫ਼ਾ ਮਾਂ ਤੇ ਬੱਚੇ ਦੀ ਸਿਹਤ ਲਈ ਬੇਹੱਦ ਜ਼ਰੂਰੀ: ਡਾ. ਸੁਰਜੀਤ ਸਿੰਘ

Spread the love

ਸ਼੍ਰੀ ਕੀਰਤਪੁਰ ਸਾਹਿਬ 11 ਜੁਲਾਈ (ਮਨਦੀਪ) ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਹੈਲਥ ਸੈਂਟਰ ਕੀਰਤਪੁਰ ਸਾਹਿਬ ਵਿਖੇ ‘ਵਿਸ਼ਵ ਆਬਾਦੀ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਾਲ 2026 ਦੇ ਨਿਰਧਾਰਤ ਥੀਮ ਤਹਿਤ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਮਕਸਦ ਲੋਕਾਂ ਨੂੰ ਵਧਦੀ ਆਬਾਦੀ ਦੀਆਂ ਚੁਣੌਤੀਆਂ ਅਤੇ ਪਰਿਵਾਰ ਨਿਯੋਜਨ ਦੇ ਲਾਭ ਬਾਰੇ ਜਾਣੂ ਕਰਵਾਉਣਾ ਸੀ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪਰਿਵਾਰ ਨਿਯੋਜਨ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਦੋ ਬੱਚਿਆਂ ਵਿਚਕਾਰ ਉਚਿਤ ਵਕਫ਼ਾ (ਅੰਤਰ) ਰੱਖਣ ਦੇ ਮਹੱਤਵ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਡਾ.ਸੁਰਜੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਵਿਚਕਾਰ ਸਹੀ ਵਿੱਥ ਮਾਂ ਦੀ ਸਿਹਤ ਨੂੰ ਬਰਕਰਾਰ ਰੱਖਣ ਅਤੇ ਬੱਚਿਆਂ ਦੇ ਬਿਹਤਰ ਪਾਲਣ-ਪੋਸ਼ਣ ਤੇ ਵਿਕਾਸ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਿਹਤ ਕੇਂਦਰ ‘ਤੇ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਆਧੁਨਿਕ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਹਤ ਕਾਮਿਆਂ ਵੱਲੋਂ ਲੋਕਾਂ ਨੂੰ ਆਪਣੇ ਨੇੜਲੇ ਸਿਹਤ ਕੇਂਦਰਾਂ ਨਾਲ ਸੰਪਰਕ ਕਰਕੇ ਇਨ੍ਹਾਂ ਸਹੂਲਤਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਮੈਡੀਕਲ ਅਫ਼ਸਰ ਡਾ. ਜੰਗਜੀਤ ਸਿੰਘ ਅਤੇ ਡਾ. ਅਨੂ ਸ਼ਰਮਾ, ਐੱਸ.ਐੱਮ.ਆਈ ਸਿਕੰਦਰ ਸਿੰਘ, ਹੈਲਥ ਇੰਸਪੈਕਟਰ ਸੁਖਦੀਪ ਸਿੰਘ ਅਤੇ ਐੱਲ.ਐੱਚ.ਵੀ ਜਗਮੋਹਨ ਕੌਰ ਹਾਜ਼ਰ ਸਨ।

  • Related Posts

    ਨਗਰ ਪੰਚਾਇਤ ਕੋਟ ਸ਼ਮੀਰ  ਦੇ ਪ੍ਰਧਾਨ ਤੇ ਉੱਪ ਪ੍ਰਧਾਨ ਦੀ ਅਜੇ ਤੱਕ ਨਹੀਂ ਹੋਈ ਤਾਜਪੋਸ਼ੀ।

    Spread the love

    Spread the loveਰਾਮਾ ਮੰਡੀ,11 i[bkJh (ਅਸ਼ੋਕ ਕੁਮਾਰ) ਬੀਤੇ ਸਮੇਂ ਵਿੱਚ ਹੋਈਆਂ ਨਗਰ ਪੰਚਾਇਤ ਚੋਣਾਂ ਦੀ ਪ੍ਰਕਿਰਿਆ ਅਜੇ ਵੀ ਅਧੂਰੀ ਰਹਿ ਗਈ ਜਦੋਂ ਕਿ ਕੋਟ ਸ਼ਮੀਰ ਨਗਰ ਪੰਚਾਇਤ ਵਿੱਚ ਪ੍ਰਧਾਨ ਅਤੇ…

    ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਦਰ ਤੱਕ ਲੈ ਕੇ ਜਾਣਾ – ਹਰਭਜਨ ਸਿੰਘ ਈਟੀਓ  ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਪਿੰਡ ਨੰਗਲ ਦਿਆਲ ਸਿੰਘ ਅਤੇ ਬੰਮਾ ਵਿਖੇ ਲੋਕਾਂ ਨਾਲ ਕੀਤੀ ਸਿੱਧੀ ਗੱਲਬਾਤ, ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਦਿੱਤੇ ਹੱਲ ਦੇ ਨਿਰਦੇਸ਼

    Spread the love

    Spread the love ਅੰਮ੍ਰਿਤਸਰ, 11 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਨੰਗਲ…

    Leave a Reply

    Your email address will not be published. Required fields are marked *