ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ * 108 ਮਰੀਜ਼ਾਂ ਦੀ ਜਾਂਚ ਕਰਕੇ ਲੋੜ ਅਨੁਸਾਰ ਫਰੀ ਦਿੱਤੀਆਂ ਦਵਾਈਆਂ

Spread the love
ਫਗਵਾੜਾ 27 ਅਗਸਤ (   ਪ੍ਰੀਤ ਕੌਰ ਪ੍ਰੀਤੀ        ) ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਸਥਾਨਕ ਖੇੜਾ ਰੋਡ ਵਿਖੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗੋਤਰਾ ਦੇ ਯਤਨਾਂ ਸਦਕਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਰਜਿੰਦਰ ਕੁਮਾਰ ਰੂਬੀ ਨੇ ਕੀਤਾ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੈਂਪ ਦੇ ਸਫਲ ਆਯੋਜਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਕੈਂਪ ਦੌਰਾਨ ਗੁਰੂ ਹਰਗੋਬਿੰਦ ਨਗਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਮੁੱਖ ਡਾਕਟਰ ਕਮਲਜੀਤ ਕੌਰ ਸਾਹਨੀ ਵੱਲੋਂ 108 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਕੈਂਪ ਦੌਰਾਨ ਬੁਖਾਰ, ਖਾਂਸੀ, ਖਾਰਸ਼, ਬਲੱਡ ਪ੍ਰੈਸ਼ਰ ਅਤੇ ਜੋੜਾਂ ਦੇ ਦਰਦ ਤੋਂ ਪੀੜਤ ਮਰੀਜ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ। ਡਾ. ਕਮਲਜੀਤ ਕੌਰ ਸਾਹਨੀ ਨੇ ਮਰੀਜ਼ਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਕਿ ਗੁਰੂ ਹਰਗੋਬਿੰਦ ਨਗਰ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਵਿੱਚ ਲੋਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਖ਼ਾਸ ਤੌਰ ’ਤੇ ਪੁਰਾਣੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਆਮ ਆਦਮੀ ਕਲੀਨਿਕ ਵਿਖੇ ਪਹੁੰਚ ਕੇ ਮੁਫ਼ਤ ਟੈਸਟ ਅਤੇ ਇਲਾਜ ਦੀ ਸਹੂਲਤ ਲੈਣ ਦੀ ਸਲਾਹ ਦਿੱਤੀ। ਕੈਂਪ ਲਈ ਲੋੜੀਂਦੀਆਂ ਦਵਾਈਆਂ ਡਾ. ਅਸ਼ੋਕ ਗੁੰਬਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ। ਕੈਂਪ ਨੂੰ ਸਫਲ ਬਣਾਉਣ ਵਿੱਚ ਮੋਹਨ ਲਾਲ ਤਨੇਜਾ, ਸੁਧਾ ਬੇਦੀ, ਕਾਂਤਾ ਸ਼ਰਮਾ, ਰਾਧਾ ਸ਼ਰਮਾ, ਸੁਧੀਰ ਸ਼ਰਮਾ ਅਤੇ ਸੀਨੀਅਰ ਸਿਟੀਜ਼ਨ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਮੁੱਖ ਮਹਿਮਾਨ ਅਤੇ ਡਾ. ਸਾਹਿਬਾਨ ਨੂੰ ਕਾਂਤਾ ਸ਼ਰਮਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਅਖੀਰ ਵਿੱਚ ਪ੍ਰੇਮ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਨੇ ਕੈਂਪ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਸਮੂਹ ਸਹਿਯੋਗੀਆਂ, ਡਾਕਟਰੀ ਟੀਮ ਅਤੇ ਮਰੀਜ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਭਵਿੱਖ ਵਿੱਚ ਵੀ ਲੋਕਾਂ ਦੀ ਸਿਹਤ ਨਾਲ ਸਬੰਧਤ ਅਜਿਹੇ ਲੋਕ-ਭਲਾਈ ਦੇ ਉਪਰਾਲੇ ਜਾਰੀ ਰੱਖੇ ਜਾਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *