ਵਾਅਦਿਆਂ ਦੇ ਮਹਿਲ ਢਹਿਣ ਲੱਗੇ, ਏਡਜ਼ ਕੰਟਰੋਲ ਮੁਲਾਜ਼ਮਾਂ ਨੇ ਸੰਘਰਸ਼ ਦਾ ਸ਼ੰਖਨਾਦ ਕੀਤਾ 19 ਜੁਲਾਈ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ, 31 ਜੁਲਾਈ ਨੂੰ ਸੁਨਾਮ ਵਿੱਚ ਮੁੱਖ ਮੰਤਰੀ, ਕੇਜਰੀਵਾਲ ਤੇ ਸਿਹਤ ਮੰਤਰੀ ਖ਼ਿਲਾਫ਼ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ

Spread the love
ਫ਼ਰੀਦਕੋਟ, 16 ਜੁਲਾਈ (ਮਨਜੀਤ ਸਿੰਘ ਢੱਲਾ):ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ (ਸਿਹਤ ਵਿਭਾਗ ਪੰਜਾਬ) ਨੇ ਸਰਕਾਰ ‘ਤੇ ਵਾਅਦਾਖਿਲਾਫ਼ੀ ਅਤੇ ਲੰਬੇ ਸਮੇਂ ਤੋਂ ਮੰਗਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਉਂਦਿਆਂ ਸੰਘਰਸ਼ ਨੂੰ ਆਰ-ਪਾਰ ਦੀ ਲੜਾਈ ਵਿੱਚ ਬਦਲਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਜਨਰਲ ਸਕੱਤਰ ਗੁਰਜੰਟ ਸਿੰਘ ਖੰਨਾ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਸਰਕਾਰ ਅਤੇ ਉੱਚ ਅਧਿਕਾਰੀਆਂ ਨਾਲ 50 ਤੋਂ ਵੱਧ ਮੀਟਿੰਗਾਂ ਹੋਣ ਦੇ ਬਾਵਜੂਦ ਹਰ ਵਾਰ ਸਿਰਫ਼ ਭਰੋਸੇ ਦਿੱਤੇ ਗਏ, ਪਰ ਮੁਲਾਜ਼ਮਾਂ ਦੀ ਇੱਕ ਵੀ ਮੰਗ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਪਹਿਲੇ ਪੜਾਅ ਤਹਿਤ 19 ਜੁਲਾਈ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਵਿਸ਼ਾਲ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ 31 ਜੁਲਾਈ ਨੂੰ ਸੁਨਾਮ ਵਿਖੇ ਬਲੱਡ ਬੈਂਕ ਦੇ ਉਦਘਾਟਨ ਸਮਾਗਮ ਦੌਰਾਨ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਿਹਤ ਮੰਤਰੀ ਪੰਜਾਬ ਦਾ ਕਾਲੇ ਝੰਡਿਆਂ ਨਾਲ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਨੁਸਾਰ ਸਮੂਹ ਕੱਚੇ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਦਿੱਲੀ ਸਰਕਾਰ ਦੀ ਤਰਜ਼ ‘ਤੇ ਸਮੂਹ ਸਟਾਫ਼ ਦੀਆਂ ਤਨਖਾਹਾਂ ਵਿੱਚ 20 ਫ਼ੀਸਦੀ ਵਾਧਾ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਏਡਜ਼ ਕੰਟਰੋਲ ਮੁਲਾਜ਼ਮ ਲੰਬੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਦਾ ਸਾਹਮਣਾ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੈਅ ਮਿਤੀਆਂ ਤੋਂ ਪਹਿਲਾਂ ਮੰਗਾਂ ਦਾ ਠੋਸ ਹੱਲ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਸਮੇਤ ਹੋਰ ਵੀ.ਆਈ.ਪੀ. ਆਗੂਆਂ ਦੇ ਸਰਕਾਰੀ ਪ੍ਰੋਗਰਾਮਾਂ ਦਾ ਵੀ ਇਸੇ ਤਰ੍ਹਾਂ ਤਿੱਖਾ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇ ਸੰਘਰਸ਼ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੁੰਦੀਆਂ ਹਨ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਵਿਕਾਸ ਕੁਮਾਰ ਨੇ ਵੀ ਸਮੂਹ ਮੁਲਾਜ਼ਮਾਂ ਨੂੰ ਸੰਘਰਸ਼ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਐਸੋਸੀਏਸ਼ਨ ਦੇ ਸਮੂਹ ਸਟਾਫ ਕਰਮਚਾਰੀਆਂ ਨੇ ਵੀ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਗਟ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *