ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਪ੍ਰਾਈਵੇਟ ਪ੍ਰੈਕਟਿਸ ਕਰ ਰਿਹਾ ਡਾ. ਹਰਮੀਤ ਸਿੰਘ  ਮੈਡੀਕਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕੀਤੀ ਗਈ ਸ਼ਿਕਾਇਤ ਡਾ. ਹਰਮੀਤ ਸਿੰਘ ਪਾਸੋਂ NPA ਵਾਪਿਸ ਜਾਵੇ- ਸਮਾਜ ਸੇਵੀ ਸੰਸਥਾਵਾਂ ਦੀ ਮੰਗ

Spread the love
ਅੰਮ੍ਰਿਤਸਰ, 2 ਅਗਸਤ-(ਮਨਜੀਤ ਸਿੰਘ ਸ਼ੇਰਗਿੱਲ )=ਸਰਕਾਰੀ ਡਾਕਟਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਪ੍ਰਾਈਵੇਟ ਪ੍ਰੈਕਟਿਸ ਕਰਨ ਦਾ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸਰਕਾਰੀ ਟੀਬੀ ਹਸਪਤਾਲ, ਅੰਮ੍ਰਿਤਸਰ ਵਿੱਚ ਤਾਇਨਾਤ ਸੀਨੀਅਰ ਰੈਜ਼ੀਡੈਂਟ (S R) ਡਾ. ਹਰਮੀਤ ਸਿੰਘ ‘ਤੇ ਸਰਕਾਰੀ ਹਦਾਇਤਾਂ ਨੂੰ ਛਿੱਕੇ ਟੰਗ ਕੇ ਪ੍ਰਾਈਵੇਟ ਪ੍ਰੈਕਟਿਸ ਕਰਨ ਦੇ ਦੋਸ਼ ਲੱਗੇ ਹਨ, ਜਿਸ ਤੋਂ ਬਾਅਦ ਵਿਭਾਗ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਟਿੰਗ ਆਪ੍ਰੇਸ਼ਨ ਰਾਹੀਂ ਹੋਇਆ ਖ਼ੁਲਾਸਾ- ਇੱਕ ਵੀਡੀਓ ਸਟਿੰਗ ਆਪ੍ਰੇਸ਼ਨ ਰਾਹੀਂ ਸਾਹਮਣੇ ਆਈ, ਜਾਣਕਾਰੀ ਮੁਤਾਬਕ, ਡਾ. ਹਰਮੀਤ ਸਿੰਘ ਪਿੰਡ ਮਾਨਾਂਵਾਲਾ ਵਿਖੇ ਇੱਕ ਨਿੱਜ਼ੀ ਲੈਬੋਰਟਰੀ ‘ਚ ਸ਼ਰੇਆਮ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਸਨ ਤੇ ਮਰੀਜ਼ ਚੈਕ ਕਰਨ ਦੀ ਫ਼ੀਸ ਵੀ ਲੈ ਰਹੇ ਹਨ। ਜ਼ਿਕਰਯੋਗ ਹੈ ਕਿ ਡਾ. ਹਰਮੀਤ ਸਿੰਘ ਇਸ ਤੋਂ ਪਹਿਲਾਂ ਸਿਵਲ ਹਸਪਤਾਲ ਮਾਨਾਂਵਾਲਾ ਅਤੇ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਵੀ ਸੇਵਾਵਾਂ ਦੇ ਚੁੱਕੇ ਹਨ। NPA ਲੈਣ ਦੇ ਬਾਵਜੂਦ ਨਿਯਮਾਂ ਦੀ ਉਲੰਘਣਾ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਕੋਈ ਵੀ ਸਰਕਾਰੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਨਹੀਂ ਕਰ ਸਕਦਾ। ਸਰਕਾਰ ਵੱਲੋਂ ਇਸੇ ਬੰਦਿਸ਼ ਦੇ ਬਦਲੇ ਡਾਕਟਰਾਂ ਨੂੰ ਹਰ ਮਹੀਨੇ ਤਨਖ਼ਾਹ ਦੇ ਨਾਲ ਨੌਨ-ਪ੍ਰੈਕਟਿਸਿੰਗ ਅਲਾਊਅੰਸ (NPA) ਵੀ ਦਿੱਤਾ ਜਾਂਦਾ ਹੈ। ਇਸ ਦੇ ਬਾਵਜੂਦ ਕੁੱਝ ਡਾਕਟਰ ਸਰਕਾਰੀ ਭੱਤੇ ਵੀ ਵਸੂਲ ਰਹੇ ਹਨ ਅਤੇ ਪ੍ਰਾਈਵੇਟ ਪ੍ਰੈਕਟਿਸ ਕਰਕੇ ਮਰੀਜ਼ਾਂ ਦਾ ਸ਼ੋਸ਼ਣ ਵੀ ਕਰ ਰਹੇ ਹਨ।
“ਜਾਂਚ ਤੋਂ ਬਾਅਦ ਹੋਵੇਗੀ ਕਾਰਵਾਈ” — ਡਾ. ਗੁਨੀਤ ਟੀਬੀ ਤੇ ਚੈਸਟ ਵਿਭਾਗ ਦੇ ਮੁੱਖੀ (DMS) ਡਾ. ਗੁਨੀਤ ਨੇ ਦੱਸਿਆ ਕਿ ਮਾਮਲੇ ਸਬੰਧੀ ਲਿਖ਼ਤੀ ਸ਼ਿਕਾਇਤ ਮਿਲ ਚੁੱਕੀ ਹੈ। ਮਾਮਲੇ ਨਾਲ ਸਬੰਧਤ ਸਾਰੇ ਤੱਥ ਇਕੱਠੇ ਕਰਕੇ ਜਾਂਚ ਕਰਵਾਈ ਜਾਵੇਗੀ। ਜੇਕਰ ਦੋਸ਼ ਸਾਬਤ ਹੁੰਦੇ ਹਨ, ਤਾਂ ਡਾ. ਹਰਮੀਤ ਸਿੰਘ ਵਿਰੁੱਧ ਵਿਭਾਗੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਅੰਮ੍ਰਿਤਸਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਨੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਦੇਵਗਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਅਜਿਹੇ ਡਾਕਟਰਾਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *