ਸਿਹਤ ਵਿਭਾਗ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਚ ਕੀਤੀਆਂ ਗਈ ਡੇਂਗੂ ਵਿਰੋਧੀ ਗਤੀਵਿਧੀਆਂ: ਡੇਂਗੂ ਤੋਂ ਬਚਣ ਲਈ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ ਸੁਨੀਲ ਬਾਂਸਲ ਸਿਵਲ ਸਰਜਨ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਹਰ ਹਫਤੇ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਦੀ ਕੀਤੀ ਜਾਵੇ ਸਫਾਈ : ਡਾ ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

Spread the love
ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ ।ਜਿਸਦੇ ਤਹਿਤ ਡਾ ਸੁਨੀਲ ਬਾਂਸਲ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾ ਵਿਚ ਸਿਹਤ ਵਿਭਾਗ ਦੇ ਕਰਮਚਾਰੀ,
ਮਾਤਾ ਜਰਨੈਲ ਕੌਰ ਨਰਸਿੰਗ ਇੰਸਟੀਟਿਊਟ ਦੇ ਨਰਸਿੰਗ ਸਟੂਡੈਂਟ ਅਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ ਨੂੰ ਸੈਮੀਨਾਰ ਕਰਕੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਡਾ ਸੁਨੀਲ ਬਾਂਸਲ ਸਿਵਲ ਸਰਜਨ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆ,ਨਰਸਿੰਗ ਸਟੂਡੈਂਟ ਅਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਅੱਜ ਗੋਨੇਆਣਾ ਰੋਡ, ਨਹਿੰਗਾਂ ਦੀ ਛਾਉਣੀ, ਗੁਰੁਹਰਸਾਏ ਰੋਡ, ਬਾਗ ਵਾਲੀ ਗਲੀ, ਥਾਨਾ ਸਦਰ ਦੇ ਨਾਲ ਲਗਦੇ ਏਰੀਏ ਵਿਚ ਖਾਲੀ ਪਲਾਟਾਂ, ਉਸਾਰੀ ਅਧੀਨ ਇਮਾਰਤਾਂ ਅਤੇ ਹਾਈ ਰਿਸਕ ਥਾਵਾਂ ਅਤੇ ਹੋਰ ਜਨਤਕ ਥਾਵਾਂ ਤੋਂ ਇਲਾਵਾ ਹੋਰ ਵੱਖ ਵੱਖ ਖੇਤਰਾਂ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਪੱਧਰ ਤੇ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਟੈਮੀਫਾਸ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।ਉਨ੍ਹਾ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੋਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ। ਇਸ ਮੌਕੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ, ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਡਾ ਲਖਬੀਰ ਕੋਰ ਸਿੱਧੂ ਜਿਲ੍ਹਾ ਟੀਕਾਰਕਨ ਅਫਸਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੋਕੇ ਵਿਨੋਦ ਕੁਮਾਰ ਏ.ਐਮ.ਓ, ਪਵਿੱਤਰ ਸਿੰਘ ਐਮ.ਐਲ.ਟੀ. ਭਗਵਾਨ ਦਾਸ ਲਾਲ ਚੰਦ ਹੈਲਥ ਇੰਸਪੈਟਰ, ਭੁਪਿੰਦਰ ਸਿੰਘ ਸਟੈਨੋ, ਸਿਹਤ ਵਰਕਰ ਹਰਭਗਵਾਨ ਸਿੰਘ, ਸੰਦੀਪ ਕੁਮਾਰ, ਮਨਜੀਤ ਸਿੰਘ, ਹਰਮੇਲ ਸਿੰਘ, ਵਕੀਲ ਸਿੰਘ,ਗੁਰਮੇਜ਼ ਸਿੰਘ,ਅਮ੍ਰਿੰਤਪਾਲ ਅਤੇ ਬ੍ਰੀਡਿੰਗ ਚੈਕਰ ਅਤੇ ਮਾਤਾ ਜਰਨੈਲ ਕੌਰ
ਨਰਸਿੰਗ ਇੰਸਟੀਟਿਊਟ ਦੇ ਸਟੂਡੈਂਟ ਮੋਜੂਦ ਸਨ।
  • Related Posts

    ਮਾਨ ਸਰਕਾਰ ਨੌਜਵਾਨਾਂ ਦੀ ਸਿਹਤਯਾਬੀ ਲਈ ਲਗਾਤਾਰ ਯਤਨਸ਼ੀਲ*ਵਿਧਾਇਕ ਲਾਭ ਸਿੰਘ ਉਗੋਕੇ

    Spread the love

    Spread the loveਤਪਾ, 10 ਜੁਲਾਈ( ਗੋਲਡੀ ਵਿਆਸ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ,…

    ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮੌਕੇ “ਸਿਹਤਮੰਦ ਰੁਟੀਨ ਅਤੇ ਸਕੂਲ ਤਿਆਰੀ” ਵਿਸ਼ੇ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ

    Spread the love

    Spread the love ਨਵਾਂ ਸ਼ਹਿਰ 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ…

    Leave a Reply

    Your email address will not be published. Required fields are marked *