ਅਮਨਦੀਪ ਹਸਪਤਾਲ ਵਿੱਚ ਮੁਫ਼ਤ ਫਾਈਬਰੋਸਕੈਨ ਕੈਂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕਰਵਾਈ ਜਾਂਚ.

Spread the love
ਫਿਰੋਜ਼ਪੁਰ, 31 ਅਗਸਤ (ਅਸ਼ੋਕ ਭਾਰਦਵਾਜ) ਫਿਰੋਜ਼ਪੁਰ-ਮੋਗਾ ਰੋਡ ਸਥਿਤ ਅਮਨਦੀਪ ਹਸਪਤਾਲ ਵਿਖੇ ਸੋਮਵਾਰ ਨੂੰ ਉਜਾਲਾ ਸਿਗਨਸ ਹੈਲਥਕੇਅਰ ਸਰਵਿਸਿਜ਼ ਦੇ ਸਹਿਯੋਗ ਨਾਲ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ ਗਿਆ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਇਸ ਕੈਂਪ ਵਿੱਚ 200 ਤੋਂ ਵੱਧ ਮਰੀਜ਼ਾਂ ਨੇ ਆਪਣੇ ਲਿਵਰ ਦੀ ਜਾਂਚ ਕਰਵਾਈ ਅਤੇ ਮਾਹਿਰ ਡਾਕਟਰਾਂ ਤੋਂ ਸਲਾਹ ਪ੍ਰਾਪਤ ਕੀਤੀ। ਕੈਂਪ ਦੌਰਾਨ ਇੰਟਰਨਲ ਮੈਡੀਸਨ ਵਿਭਾਗ ਦੇ ਡਾ. ਚਰਨਜੀਤ ਸਿੰਘ ਅਤੇ ਡਾ. ਪ੍ਰਦੀਪ ਕੁਮਾਰ ਮਿੱਤਲ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਲਿਵਰ ਤੇ ਪੇਟ ਨਾਲ ਸੰਬੰਧਿਤ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਦਲਦੀ ਜੀਵਨ ਸ਼ੈਲੀ ਕਾਰਨ ਫੈਟੀ ਲਿਵਰ ਅਤੇ ਹੋਰ ਲਿਵਰ ਰੋਗਾਂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਇਸ ਲਈ ਸਮੇਂ ਸਿਰ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ।ਹਸਪਤਾਲ ਪ੍ਰਬੰਧਕਾਂ ਅਨੁਸਾਰ ਆਮ ਦਿਨਾਂ ਵਿੱਚ ਕਰੀਬ 4,000 ਰੁਪਏ ਦੀ ਫਾਈਬਰੋਸਕੈਨ ਜਾਂਚ ਇਸ ਕੈਂਪ ਦੌਰਾਨ ਪੂਰੀ ਤਰ੍ਹਾਂ ਮੁਫ਼ਤ ਕੀਤੀ ਗਈ। ਜਾਂਚ ਲਈ ਆਧੁਨਿਕ ਏਆਈ ਆਧਾਰਿਤ ਇਕੋਸੈਂਸ ਮਿਨੀ+ 430 ਮਸ਼ੀਨ ਦੀ ਵਰਤੋਂ ਕੀਤੀ ਗਈ। ਫਾਈਬਰੋਸਕੈਨ ਇੱਕ ਨਾਨ-ਇਨਵੇਸਿਵ ਜਾਂਚ ਤਕਨੀਕ ਹੈ, ਜਿਸ ਰਾਹੀਂ ਲਿਵਰ ਵਿੱਚ ਚਰਬੀ ਅਤੇ ਸਖ਼ਤੀ ਦੀ ਸਥਿਤੀ ਦਾ ਸ਼ੁਰੂਆਤੀ ਪੜਾਅ ਵਿੱਚ ਹੀ ਪਤਾ ਲਗਾਇਆ ਜਾ ਸਕਦਾ ਹੈ।ਹਸਪਤਾਲ ਦੀ ਡਾਇਰੈਕਟਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਕੈਂਪ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਸਪਤਾਲ ਵੱਲੋਂ ਭਵਿੱਖ ਵਿੱਚ ਲਗਾਏ ਜਾਣ ਵਾਲੇ ਮੁਫ਼ਤ ਸਿਹਤ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *