ਬੱਚਿਆਂ ਦੀ ਥਾਲੀ ਤੱਕ ਪਹੁੰਚਣ ਤੋਂ ਪਹਿਲਾਂ ਹੀ ਸੜਿਆ ਅਨਾਜ, ਜ਼ਿੰਮੇਵਾਰੀ ‘ਤੇ ਸਵਾਲ ਖਰਾਬ ਕਣਕ ਤੇ ਚਾਵਲ ਮਿਲਣ ‘ਤੇ ਪਿੰਡ ਵਾਸੀਆਂ ਵਿੱਚ ਰੋਸ; ਮੁੱਖ ਅਧਿਆਪਕ ਨੇ ਪ੍ਰਬੰਧਕੀ ਕਮੀ ਮੰਨੀ

Spread the love
ਜੈਤੋ, 8 ਜੁਲਾਈ (ਮਨਜੀਤ ਸਿੰਘ ਢੱਲਾ) : ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਮਹਿਲੜ ਦਬੜੀਖਾਨਾ ਵਿਖੇ ਬੱਚਿਆਂ ਦੇ ਮਿਡ-ਡੇ ਮੀਲ ਲਈ ਰੱਖੇ ਸਰਕਾਰੀ ਅਨਾਜ ਦੇ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਸਰਪੰਚ ਅਜੈਬ ਸਿੰਘ, ਪੰਚਾਇਤ ਮੈਂਬਰ ਹਰਪਾਲ ਸਿੰਘ ਬਰਾੜ, ਮੱਖਣ ਸਿੰਘ ਖਾਲਸਾ, ਜੁਗਰਾਜ ਸਿੰਘ, ਹਰਨੇਕ ਸਿੰਘ, ਨਿਰਮਲ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਸਕੂਲ ਵਿੱਚ ਅਨਾਜ ਦੀ ਯੋਗ ਸਾਂਭ-ਸੰਭਾਲ ਨਾ ਹੋਣ ਕਾਰਨ ਮਿਡ-ਡੇ ਮੀਲ ਲਈ ਰੱਖੀ ਕਣਕ ਡਰੱਮਾਂ ਵਿੱਚ ਸੜ ਗਈ, ਜਦਕਿ ਚਾਵਲ ਵੀ ਖਾਣ ਯੋਗ ਨਹੀਂ ਰਹੇ। ਪੰਚਾਇਤ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਜੇਕਰ ਇਹ ਅਨਾਜ ਬੱਚਿਆਂ ਨੂੰ ਪਰੋਸਿਆ ਜਾਂਦਾ ਤਾਂ ਉਨ੍ਹਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸਕੂਲ ਪ੍ਰਬੰਧਨ ਅਤੇ ਮਿਡ-ਡੇ ਮੀਲ ਨਾਲ ਸਬੰਧਤ ਜ਼ਿੰਮੇਵਾਰ ਕਰਮਚਾਰੀਆਂ ਨੇ ਅਨਾਜ ਦੀ ਸਹੀ ਸੰਭਾਲ ਲਈ ਲੋੜੀਂਦੀ ਸਾਵਧਾਨੀ ਨਹੀਂ ਵਰਤੀ, ਜਿਸ ਕਾਰਨ ਸਰਕਾਰੀ ਅਨਾਜ ਖਰਾਬ ਹੋਇਆ ਅਤੇ ਸਰਕਾਰੀ ਸੰਪਤੀ ਦਾ ਵੀ ਨੁਕਸਾਨ ਹੋਇਆ। ਪਿੰਡ ਵਾਸੀਆਂ ਅਤੇ ਬੱਚਿਆਂ ਦੇ ਮਾਪਿਆਂ ਨੇ ਇਸ ਘਟਨਾ ‘ਤੇ ਰੋਸ ਜ਼ਾਹਿਰ ਕਰਦਿਆਂ ਸਕੂਲ ਦੇ ਇੰਚਾਰਜ ਨੂੰ ਬਦਲਣ, ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪਿਛਲੇ ਪੰਜ ਸਾਲਾਂ ਦੇ ਲੇਖੇ-ਜੋਖੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਸਰਪੰਚ ਅਜੈਬ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਤਾਰ ਸਿੰਘ ਮਾਨ ਨੂੰ ਲਿਖਤੀ ਅਤੇ ਮੌਖਿਕ ਤੌਰ ‘ਤੇ ਜਾਣੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਸਕੂਲ ਦੀ ਜਲਦੀ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਜਾਂਚ ਦੌਰਾਨ ਕਿਸੇ ਪੱਧਰ ‘ਤੇ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਸੰਜੇ ਕੁਮਾਰ ਨੇ ਕਿਹਾ ਕਿ ਸਕੂਲ ਦੀ ਨਵੀਂ ਇਮਾਰਤ ਦਾ ਨਿਰਮਾਣ ਕੰਮ ਜਾਰੀ ਹੋਣ ਕਾਰਨ ਇਸ ਸਮੇਂ ਬੱਚਿਆਂ ਦੀ ਪੜ੍ਹਾਈ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਜਾ ਰਹੀ ਹੈ। ਉਨ੍ਹਾਂ ਮੰਨਿਆ ਕਿ ਅਨਾਜ ਦੀ ਸੰਭਾਲ ਵਿੱਚ ਪ੍ਰਬੰਧਕੀ ਕਮੀ ਰਹੀ ਹੈ ਅਤੇ ਭਰੋਸਾ ਦਿੱਤਾ ਕਿ ਖਾਮੀਆਂ ਨੂੰ ਤੁਰੰਤ ਦੂਰ ਕਰ ਦਿੱਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਜਿਹੀ ਸਥਿਤੀ ਦੁਬਾਰਾ ਪੈਦਾ ਨਾ ਹੋਵੇ। ਘਟਨਾ ਤੋਂ ਬਾਅਦ ਪਿੰਡ ਵਿੱਚ ਰੋਸ ਦਾ ਮਾਹੌਲ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਸਿੱਖਿਆ ਵਿਭਾਗ ਦੀ ਜਾਂਚ ਅਤੇ ਉਸ ਤੋਂ ਬਾਅਦ ਹੋਣ ਵਾਲੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਬੱਚਿਆਂ ਦੇ ਹੱਕਾਂ ਅਤੇ ਸਰਕਾਰੀ ਅਨਾਜ ਦੀ ਸੰਭਾਲ ਨਾਲ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਹੋਵੇ।
  • Related Posts

    ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਕੀਤੀਆਂ ਤਕਸੀਮ ਕੋਠੇ ਥੇਹ ਵਾਲਾ ਵਿਖੇ ਆਰ.ਓ ਦੇ ਕਮਰੇ ਦਾ ਨੀਂਹ ਪੱਥਰ ਰੱਖਿਆ 

    Spread the love

    Spread the love ਕੋਟਕਪੂਰਾ, 8  ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ, ਕੋਟਕਪੂਰਾ ਦਿਹਾਤੀ, ਬੀੜ ਸਿੱਖਾਂ ਵਾਲਾ, ਕੋਠੇ ਥੇਹ, ਕੈਂਪ ਦਫ਼ਤਰ…

    ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 175ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ * ਸੀਨੀਅਰ ਪੱਤਰਕਾਰ ਟੀ.ਡੀ. ਚਾਵਲਾ ਨੇ ਕਰਵਾਈ ਸ਼ੁਰੂਆਤ

    Spread the love

    Spread the loveਫਗਵਾੜਾ 7 ਜੁਲਾਈ (   ਪ੍ਰੀਤ ਕੌਰ ਪ੍ਰੀਤੀ     ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਦੇ ਯਤਨਾਂ ਸਦਕਾ ਸ. ਅਜੀਤ ਸਿੰਘ…

    Leave a Reply

    Your email address will not be published. Required fields are marked *