ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

Spread the love

ਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ ਹਸਪਤਾਲ ਗੁੰਮਜਾਲ ਦੇ ਵੈਟਰਨਰੀ ਅਫ਼ਸਰ ਡਾ. ਵਿਸ਼ਾਲ ਸਿੰਘ ਨੇ ਪਸ਼ੂਆਂ ਤੋਂ ਇਨਸਾਨਾਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ। ਡਾ. ਵਿਸ਼ਾਲ ਸਿੰਘ ਵੱਲੋਂ ਪਸ਼ੂਆਂ ਤੋਂ ਇਨਸਾਨਾਂ ਵਿੱਚ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਟਿਊਬਰਕਲੋਸਿਸ (ਟੀ.ਬੀ.), ਬਰੂਸੈਲੋਸਿਸ ਅਤੇ ਰੇਬੀਜ਼ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ। ਪੂਰੀ ਦੁਨੀਆ ਵਿੱਚ ਸਭ ਤੋਂ ਵੱਧ ਰੇਬੀਜ਼ ਦੀ ਬਿਮਾਰੀ ਦਾ ਪ੍ਰਭਾਵ ਸਾਡੇ ਦੇਸ਼ ਭਾਰਤ ਵਿੱਚ ਦੇਖਣ ਨੂੰ ਮਿਲਦਾ ਹੈ। ਸੈਮੀਨਾਰ ਵਿੱਚ ਕੁੱਤਿਆਂ ਅਤੇ ਹੋਰ ਜਾਨਵਰਾਂ ਤੋਂ ਇਨਸਾਨਾਂ ਵਿੱਚ ਫੈਲਣ ਵਾਲੀ ਰੇਬੀਜ਼ ਦੀ ਬਿਮਾਰੀ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।ਹਾਜ਼ਰ ਬੱਚਿਆਂ ਨੂੰ ਕੁੱਤੇ ਦੇ ਕੱਟਣ ਤੋਂ ਬਾਅਦ ਜ਼ਖ਼ਮਾਂ ਦੀ ਮੁੱਢਲੀ ਸਹਾਇਤਾ (ਫਸਟ ਏਡ) ਦੇ ਨਾਲ-ਨਾਲ ਐਂਟੀ-ਰੇਬੀਜ਼ ਵੈਕਸੀਨੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵਿਸ਼ਵ ਜ਼ੂਨੋਟਿਕ ਦਿਵਸ ਆਯੋਜਿਤ ਕਰਵਾਉਣ ਵਿੱਚ ਸਰਕਾਰੀ ਸੈਕੰਡਰੀ ਸਕੂਲ ਦੇ ਸਟਾਫ਼ ਗਗਨਦੀਪ ਸਿੰਘ, ਜਗਵਿੰਦਰ ਸਿੰਘ, ਜਿਤੇਂਦਰ ਕੁਮਾਰ ਅਤੇ ਡਾ. ਪਵਨ ਕੁਮਾਰ ਦਾ ਵਿਸ਼ੇਸ਼ ਸਹਿਯੋਗ ਰਿਹਾ।

  • Related Posts

    ਦਲਵੀਰ ਸਿੰਘ, ਗੁਰਸੇਵਕ ਸਿੰਘ ਅਤੇ ਜਗਦੀਸ਼ ਕੌਰ ਉਰਫ਼ ਨੀਟੂ ਨੂੰ ਹਮਲਾ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ ਅਦਾਲਤ ਨੇ ਵਕੀਲ ਹਰਪ੍ਰੀਤ ਸਿੰਘ ਅਤੇ ਰਾਜ ਕੁਮਾਰ ਕੁੰਡਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ

    Spread the love

    Spread the loveਪੱਟੀ ਸਦੀਕ, 6 ਜੁਲਾਈ (ਪੱਤਰ ਪ੍ਰੇਰਕ)- ਅਬੋਹਰ ਸਬ-ਡਵੀਜ਼ਨ ਜੱਜ ਜਗਵਿੰਦਰ ਸਿੰਘ ਦੀ ਅਦਾਲਤ ਵਿੱਚ, ਵਕੀਲ ਹਰਪ੍ਰੀਤ ਸਿੰਘ ਅਤੇ ਰਾਜਕੁਮਾਰ ਕੁੰਡਲ ਨੇ ਤਿੰਨ ਮੁਲਜ਼ਮਾਂ: ਦਲਵੀਰ ਸਿੰਘ ਪੁੱਤਰ ਦਰਸ਼ਨ ਸਿੰਘ,…

    ਬਾਸੀ ਪਰਿਵਾਰ ਨੂੰ ਮਿਲੀ ਨਗਰ ਕੌਂਸਲ ਤਪਾ ਦੀ ਪ੍ਰਧਾਨਗੀ ,ਵਿਧਾਇਕ ਤੇ ਕੌਂਸਲਰਾਂ ਦਾ ਕੀਤਾ ਧੰਨਵਾਦ           

    Spread the love

    Spread the love ਤਪਾ ਮੰਡੀ 6 ਜੁਲਾਈ ( ਸ਼ਰਮਾ) ਸਥਾਨਕ ਨਗਰ ਕੌਂਸਲ ਦੀ ਪ੍ਰਧਾਨਗੀ ਤੇ ਮੀਤ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਐਸਡੀਐਮ ਆਯੂਸ਼ ਗੋਇਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਹਲਕਾ…

    Leave a Reply

    Your email address will not be published. Required fields are marked *