“ਸਿਹਤ ਕ੍ਰਾਂਤੀ” ਜਾਂ “ਸਿਹਤ ਸੰਕਟ”?  ਕਰੋੜਾਂ ਦਾ ਹਸਪਤਾਲ ਜਾਂ ਰੈਫਰ ਸੈਂਟਰ?  – ਧਨੌਲਾ ‘ਚ ਸਮੇਂ ਸਿਰ ਇਲਾਜ ਨਾ ਮਿਲਣ ਦੇ ਦੋਸ਼ਾਂ ਵਿਚਕਾਰ ਔਰਤ ਦੀ ਮੌਤ, ਸਰਕਾਰ ਘਿਰੀ – ਡਾਕਟਰਾਂ ਦੀ ਘਾਟ ‘ਤੇ ਭੜਕੇ ਲੋਕ, ਲਾਸ਼ ਨਾਲ ਚੱਕਾ ਜਾਮ; ਕਰੀਬ 30 ਪਿੰਡਾਂ ਦੀ ਸਿਹਤ ਪ੍ਰਣਾਲੀ ‘ਤੇ ਉੱਠੇ ਗੰਭੀਰ ਸਵਾਲ – ਧਰਨੇ ਪ੍ਰਦਰਸ਼ਨ ਨੂੰ ਪਿਆ ਬੂਰ, ਸਿਹਤ ਵਿਭਾਗ ਵੱਲੋਂ ਤਿੰਨ ਡਾਕਟਰ ਧਨੌਲਾ ਦੇ ਸਿਵਲ ਹਸਪਤਾਲ ਵਿੱਚ ਤਾਇਨਾਤ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ

Spread the love
ਧਨੌਲਾ: 20 ਜੁਲਾਈ (ਹਰਦੀਪ ਹੈਰੀ)=ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਇਨਕਲਾਬ ਲਿਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਧਨੌਲਾ ਦੇ ਸਰਕਾਰੀ ਹਸਪਤਾਲ ਵਿੱਚ ਇੱਕ ਵਾਰ ਫਿਰ ਕਰੜੀ ਪਰਖ ਹੋਈ ਹੈ। ਇੱਕ ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਹਸਪਤਾਲ ਵਿੱਚ ਡਾਕਟਰ ਮੌਜੂਦ ਨਾ ਹੋਣ ਕਾਰਨ ਸਮੇਂ ਸਿਰ ਇਲਾਜ ਨਹੀਂ ਮਿਲਿਆ। ਇਸ ਘਟਨਾ ਨੇ ਨਾ ਸਿਰਫ਼ ਹਸਪਤਾਲ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਵੀ ਲੋਕਾਂ ਦੇ ਨਿਸ਼ਾਨੇ ‘ਤੇ ਲਿਆ ਖੜ੍ਹਾ ਕੀਤਾ ਹੈ।ਜਾਣਕਾਰੀ ਅਨੁਸਾਰ ਕਰਮਜੀਤ ਕੌਰ ਪਤਨੀ ਬਿੱਕਰ ਸਿੰਘ ਦੀ ਦੇਰ ਸ਼ਾਮ ਅਚਾਨਕ ਤਬੀਅਤ ਵਿਗੜ ਗਈ। ਪਰਿਵਾਰ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਧਨੌਲਾ ਲੈ ਕੇ ਪਹੁੰਚਿਆ, ਪਰ ਪਰਿਵਾਰ ਦਾ ਦੋਸ਼ ਹੈ ਕਿ ਉਸ ਵੇਲੇ ਹਸਪਤਾਲ ਵਿੱਚ ਕੋਈ ਡਾਕਟਰ ਮੌਜੂਦ ਨਹੀਂ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਕਰਮਜੀਤ ਕੌਰ ਦੀ ਮੌਤ ਹੋ ਗਈ।ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਨੇ ਮ੍ਰਿਤਕਾ ਦੀ ਲਾਸ਼ ਬੱਸ ਸਟੈਂਡ ਸਾਹਮਣੇ ਰੱਖ ਕੇ ਚੱਕਾ ਜਾਮ ਕਰ ਦਿੱਤਾ ਅਤੇ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਹਸਪਤਾਲ ਵਿੱਚ ਲੋੜੀਂਦੇ ਡਾਕਟਰ ਅਤੇ ਐਮਰਜੈਂਸੀ ਸਹੂਲਤਾਂ ਹੁੰਦੀਆਂ ਤਾਂ ਸ਼ਾਇਦ ਇੱਕ ਪਰਿਵਾਰ ਦਾ ਚਿਰਾਗ ਨਾ ਬੁੱਝਦਾ।ਮ੍ਰਿਤਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕਰੋੜਾਂ ਰੁਪਏ ਨਾਲ ਬਣਿਆ ਧਨੌਲਾ ਦਾ ਸਰਕਾਰੀ ਹਸਪਤਾਲ ਅੱਜ ਮਰੀਜ਼ਾਂ ਦੇ ਇਲਾਜ ਦੀ ਬਜਾਏ ਰੈਫਰ ਕਰਨ ਵਾਲਾ ਕੇਂਦਰ ਬਣ ਕੇ ਰਹਿ ਗਿਆ ਹੈ। ਧਨੌਲਾ ਸ਼ਹਿਰ ਸਮੇਤ ਕਰੀਬ 28 ਪਿੰਡਾਂ ਦੇ ਲੋਕ ਇਸ ਹਸਪਤਾਲ ‘ਤੇ ਨਿਰਭਰ ਹਨ, ਪਰ ਡਾਕਟਰਾਂ ਅਤੇ ਮਾਹਿਰ ਸਟਾਫ਼ ਦੀ ਘਾਟ ਕਾਰਨ ਲੋਕਾਂ ਨੂੰ ਜਾਨਾਂ ਦਾ ਖ਼ਤਰਾ ਮੋਲ ਲੈਣਾ ਪੈ ਰਿਹਾ ਹੈ।ਲੋਕਾਂ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇ ‘ਤੇ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਹਨ, ਪਰ ਇਲਾਕੇ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਵਿੱਚ 24 ਘੰਟੇ ਡਾਕਟਰੀ ਸੇਵਾਵਾਂ ਯਕੀਨੀ ਨਹੀਂ ਹਨ। ਐਮਰਜੈਂਸੀ ਵੇਲੇ ਮਰੀਜ਼ਾਂ ਨੂੰ ਬਰਨਾਲਾ ਜਾਂ ਹੋਰ ਸ਼ਹਿਰਾਂ ਵੱਲ ਰੈਫਰ ਕਰਨਾ ਆਮ ਗੱਲ ਬਣ ਚੁੱਕੀ ਹੈ, ਜਿਸ ਕਾਰਨ ਕੀਮਤੀ ਸਮਾਂ ਬਰਬਾਦ ਹੁੰਦਾ ਹੈ।ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਧਨੌਲਾ ਹਸਪਤਾਲ ਵਿੱਚ ਤੁਰੰਤ ਮਾਹਿਰ ਡਾਕਟਰਾਂ ਦੀ ਨਿਯੁਕਤੀ, 24 ਘੰਟੇ ਐਮਰਜੈਂਸੀ ਸੇਵਾ ਅਤੇ ਲੋੜੀਂਦਾ ਪੈਰਾਮੈਡੀਕਲ ਸਟਾਫ਼ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਧਰਨੇ ਪ੍ਰਦਰਸ਼ਨ ਦਾ ਮਾਹੌਲ ਗਰਮ ਹੁੰਦਿਆਂ ਦੇਖ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਤੋਂ ਜਾਗਿਆ ਸਿਹਤ ਵਿਭਾਗ ਵੱਲੋਂ ਧਨੌਲਾ ਦੇ ਸਿਵਲ ਹਸਪਤਾਲ ਵਿੱਚ ਐਮਰਜਸੀ ਤਿੰਨ ਡਾਕਟਰ ਤਾਇਨਾਤ ਕੀਤੇ ਜਾਣ ਦੇ ਦੇਸਾ ਨਿਰਦੇਸ਼ ਜਾਰੀ ਕੀਤੇ ਗਏ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *