ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਖ਼ੂਨਦਾਨ ਕੈਂਪ 15 ਅਗਸਤ ਨੂੰ।

Spread the love
ਪਰਮਜੀਤ ਸਿੰਘ, ਪੰਜਾਬ ਦਾ ਖੁਲਾਸਾ। ਆਰਸੀਐੱਫ/ਡਡਵਿੰਡੀ/ਸੁਲਤਾਨਪੁਰ ਲੋਧੀ -ਧੰਨ-ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਖ਼ੂਨਦਾਨ ਕੈਂਪ 15 ਅਗਸਤ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਦਮਦਮਾ ਸਾਹਿਬ, ਪਿੰਡ ਠੱਟਾ ਪੁਰਾਣਾ ਵਿਖੇ ਲਗਾਇਆ ਜਾ ਰਿਹਾ ਹੈ।ਇਹ ਖ਼ੂਨਦਾਨ ਕੈਂਪ ਬਾਬਾ ਬੀਰ ਸਿੰਘ ਬਲੱਡ ਡੋਨਰ ਸੋਸਾਇਟੀ ਕਪੂਰਥਲਾ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਅਤੇ ਸੰਤ ਬਾਬਾ ਹਰਜੀਤ ਸਿੰਘ ਜੀ ਕਾਰ ਸੇਵਾ ਵਾਲੇ ਦੀ ਰਹਿਨੁਮਾਈ ਹੇਠ ਸਮੂਹ ਇਲਾਕਾ ਨਿਵਾਸੀਆਂ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਕੈਂਪ ਦਾ ਆਯੋਜਨ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਸੋਸਾਇਟੀ ਦੇ ਪ੍ਰਬੰਧਕਾਂ ਨੇ ਇਲਾਕਾ ਨਿਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਕੈਂਪ ਵਿੱਚ ਸ਼ਮੂਲੀਅਤ ਕਰਨ ਅਤੇ ਖ਼ੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ। ਉਹਨਾਂ ਖ਼ੂਨਦਾਨ ਕੈਂਪ ਸਬੰਧੀ ਜਾਣਕਾਰੀ ਲਈ ਸੰਪਰਕ ਨੰਬਰ 98152-02938, 97799-427  55, 98148-46461 ਵੀ ਜਾਰੀ ਕੀਤੇ ਗਏ ਹਨ।
ਫ਼ੋਟੋ ਕੈਪਸਨ: ਬਾਬਾ ਹਰਜੀਤ ਸਿੰਘ ਜੀ ਜਾਣਕਾਰੀ ਦਿੰਦੇ ਹੋਏ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *