Top Tags
    Latest Story
    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆਨੌਜਵਾਨ ਕਾਂਗਰਸੀ ਆਗੂ ਗੁਰਮੀਤ ਸਿੰਘ ਸੰਧੂ ਨੂੰ ਇੱਕ ਹੋਰ ਮਿਲੀ ਅਹਿਮ ਜ਼ਿੰਮੇਵਾਰੀ ਲਾਇਨਜ਼ ਕਲੱਬ ਮੁਕੰਦਪੁਰ ਵੱਲੋਂ ਸਿੱਖਿਆ ਦੇ ਖੇਤਰ ‘ਚ ਸ਼ਲਾਘਾਯੋਗ ਉਪਰਾਲਾ, ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਦਾ ਕੀਤਾ ਸਨਮਾਨਭਾਜਪਾ ਦੇ ਲੋਕਪ੍ਰਿਯ ਨੇਤਾ ਅਤੇ ਰਾਸ਼ਟਰੀ ਮੰਤਰੀ ਜੈ ਪ੍ਰਕਾਸ਼ ਨਾਲ ਵਿਜੇ ਭਾਟੀਆ ਸੰਡਰੇਵਾਲ ਬਲਾਚੌਰ ਦੀ ਟੀਮ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ“ਮੇਰਾ ਹਲਕਾ ਹੀ ਮੇਰਾ ਪਰਿਵਾਰ, ਹਰ ਸੁੱਖ-ਦੁੱਖ ’ਚ ਹਮੇਸ਼ਾ ਨਾਲ ਖੜ੍ਹਾ ਰਹਾਂਗਾ” : ਸਿੱਕੀ ਧੂੰਦਾ ਵਿਖੇ ਸਰਦਾਰ ਕੁਲਦੀਪ ਸਿੰਘ ਬਿੱਟੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਨੂੰ ਬਣਾ ਕੇ ਦਿੱਤੇ ਮਕਾਨ ਦਾ ਜ਼ਿਲ੍ਹਾ ਪ੍ਰਧਾਨ ਵੱਲੋਂ ਉਦਘਾਟਨ-ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

    Today Update

    Main Story

    ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

    ਮਾਲੇਰਕੋਟਲਾ, 31 ਮਾਰਚ (ਬੋਪਾਰਾਏ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ।ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬਾਅਦ ਸੂਬੇ ਵਿੱਚ 15947 ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ, ਜਿਸ ਕਾਰਨ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਵੀ ਪਾਣੀ ਟੇਲਾਂ ਤੱਕ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੰਮ ਕਰ ਰਿਹਾ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਜਾਈ ਲੋੜਾਂ ਲਈ ਨਹਿਰੀ ਪਾਣੀ ਯਕੀਨੀ ਬਣਾ ਰਿਹਾ ਹੈ।ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸਥਾਨਕ ਈਦਗਾਹ ਵਿਖੇ ਅਦਾ ਕੀਤੀ ਜਾ ਰਹੀ ਨਮਾਜ਼ ਉੱਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਲੋਕ ‘ਯੁੱਧ ਨਸ਼ਿਆਂ ਵਿਰੁੱਧ’ ਦਾ ਵੱਡੇ ਪੱਧਰ ‘ਤੇ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਜਿੱਤਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਗਰਮ ਜਨਤਕ ਭਾਗੀਦਾਰੀ ਦੀ ਬਹੁਤ ਲੋੜ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਅਜਿਹੀ ਹੀ ਇੱਕ ਪਹਿਲਕਦਮੀ ਤਹਿਤ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਕਾਇਆ-ਕਲਪ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਰਾਹਗੀਰਾਂ ਲਈ ਸਹੂਲਤ ਵਜੋਂ ਕੰਮ ਕਰਦੀਆਂ ਹਨ ਅਤੇ ਲੋਕਾਂ ਨੂੰ ਸਮਾਨ ਅਤੇ ਸੇਵਾਵਾਂ ਦੀ ਸੁਖਾਲੀ ਪਹੁੰਚ ਵੀ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ।ਇਸ ਦੌਰਾਨ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮਗਰੋਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਮੁਸਲਿਮ ਭਰਾਵਾਂ ਨੂੰ ਈਦ ਦੇ ਵੱਡੇ ਤੋਹਫੇ ਵਜੋਂ ਇਤਿਹਾਸਕ ਕਸਬੇ ਮਾਲੇਰਕੋਟਲਾ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਸਰਬ ਸਾਂਝੀਵਾਲਤਾ, ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਤੀਕ ਇਸ ਪਵਿੱਤਰ ਤਿਉਹਾਰ ਦੀ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸਮਾਪਤੀ ਨੂੰ ਦਰਸਾਉਂਦਾ ਹੈ, ਜੋ ਦਾਨ ਅਤੇ ਉਦਾਰਤਾ ਦੀ ਭਾਵਨਾ ਨੂੰ ਦਿੜ੍ਹ ਕਰਵਾਉਂਦਾ ਹੈ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਉਜਾਗਰ ਕਰਦਾ ਹੈ।   ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪਵਿੱਤਰ ਦਿਹਾੜਾ ਭਾਈਚਾਰਕ ਸਾਂਝ ਅਤੇ ਸ਼ਾਂਤੀ ਦੇ ਬੰਧਨਾਂ ਨੂੰ ਮਜ਼ਬੂਤ ਕਰੇਗਾ, ਜੋ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਦੁਆਰਾ ਪ੍ਰਚਾਰੀਆਂ ਗਈਆਂ ਮਹਾਨ ਮਨੁੱਖੀ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਵਿੱਤਰ ਤਿਉਹਾਰ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਪਿਆਰ, ਦੋਸਤੀ ਅਤੇ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਾਤ-ਪਾਤ, ਰੰਗ, ਨਸਲ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਇਸ ਖੁਸ਼ੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧਾਰਮਿਕ ਸ਼ਰਧਾ ਨਾਲ ਮਨਾਉਣ।ਇਸ ਦੌਰਾਨ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਤਿਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਵਿਕਸਤ ਕਰਨਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਅਤੇ ਇਸ ਨੂੰ ‘ਮਾਡਲ ਜ਼ਿਲ੍ਹੇ’ ਵਜੋਂ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਫਾਂਸੀ ਵਿਰੁੱਧ ਆਵਾਜ਼ ਬੁਲੰਦ ਕਰ ਕੇ ਮਾਲੇਰਕੋਟਲਾ ਦੇ ਨਵਾਬ ਵੱਲੋਂ ਮਾਰੇ ‘ਹਾਅ ਦੇ ਨਾਅਰੇ’ ਦਾ ਕਰਜ਼ਾ ਪੰਜਾਬੀ ਅਤੇ ਖਾਸ ਕਰਕੇ ਸਿੱਖ ਕਦੇ ਵੀ ਨਹੀਂ ਚੁਕਾ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜਿਸ ਲਈ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਚੁੱਕਾ ਹੈ।  ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ, ਜਿਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਇੰਨੀ ਮਜ਼ਬੂਤ ਹੈ ਕਿ ਪੰਜਾਬ ਦੀ ਉਪਜਾਊ ਧਰਤੀ ’ਤੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ’ਤੇ ਨਹੀਂ ਉੱਗੇਗਾ।ਮਾਲੇਰਕੋਟਲਾ ਵਾਸੀਆਂ ਲਈ ਵੱਡੇ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲੇਰਕੋਟਲਾ ਵਿਖੇ ਜਲਦੀ ਹੀ 100 ਸੀਟਾਂ ਵਾਲਾ ਮੈਡੀਕਲ ਕਾਲਜ ਬਣਾਇਆ ਜਾਵੇਗਾ, ਜਿਸ ਨਾਲ ਜ਼ਿਲ੍ਹਾ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਦੇ ਨਾਲ-ਨਾਲ ਮਾਲੇਰਕੋਟਲਾ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 200 ਬਿਸਤਰਿਆਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਵੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਲੇਰਕੋਟਲਾ ਵਿੱਚ ਮੌਜੂਦਾ ਲੜਕੀਆਂ ਦੇ ਕਾਲਜ ਨੂੰ ਵਿਦਿਅਕ ਸਹੂਲਤਾਂ ਵਿੱਚ ਸੁਧਾਰ ਲਈ ਅਪਗ੍ਰੇਡ ਕੀਤਾ ਜਾਵੇਗਾ। ਮੁੱਖ ਮੰਤਰੀ…

    ਯੁੱਧ ਨਸ਼ਿਆਂ ਵਿਰੁੱਧ ਨੂੰ ਚੈਲੰਜ

    ਫੱਤੂ ਢੀਂਗਾ 31 ਮਾਰਚ ਅਮਨਦੀਪ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਆਰ ਪਾਰ ਦੀ ਲੜ੍ਹਾਈ ਲੜ੍ਹ ਰਹੀ ਹੈ । ਨਿੱਤ ਦਿਨ ਨਸ਼ਾ ਤਸਕਰਾਂ ਦੇ ਇਨਕਾਉਂਟਰ ਕੀਤੇ ਜਾ ਰਹੇ…

    ਮਦੀਨਾ ਮਸਜਿਦ ਪਿੰਡ ਲੱਖਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਈਦ-ਉਲ-ਫਿਤਰ ਦਾ ਤਿਓਹਾਰ

    ਫਗਵਾੜਾ 31 ਮਾਰਚ ( ਪ੍ਰੀਤ ਕੌਰ ਪ੍ਰੀਤੀ) ਮਦੀਨਾ ਮਸਜਿਦ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਮੁਸਲਿਮ ਭਾਈਚਾਰੇ ਵਲੋਂ ਰਮਜਾਨ ਦੇ ਪਵਿੱਤਰ ਮਹੀਨੇ ਦੌਰਾਨ ਤੀਹ ਰੋਜੇ ਰੱਖਣ ਤੋਂ ਬਾਅਦ ਈਦ-ਉਲ-ਫਿਤਰ ਦਾ ਤਿਓਹਾਰ…

    ਘਨੌਰ ਵਿਖ਼ੇ ਧੂਮਧਾਮ ਨਾਲ ਮਨਾਇਆ ਈਦ—ਉਲ—ਫਿ਼ਤਰ ਦਾ ਤਿਉਹਾਰ

    ਘਨੌਰ 31 ਮਾਰਚ(ਅਭਿਸ਼ੇਕ ਸੂਦ) : ਘਨੌਰ ਵਿਖੇ ਮੁਸਲਿਮ ਭਾਈਚਾਰੇ ਦਾ ਸਭ ਤੋਂ ਵੱਡਾ ਈਦ—ਉਲ ਫਿ਼ਤਰ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਗਿਆ। ਭਾਰੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ…

    ਹੁਸ਼ਿਆਰਪੁਰ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ ਦੋ ਨੌਜਵਾਨ ਜਖਮੀ

    ਗਵਾੜਾ 31 ਮਾਰਚ (ਪ੍ਰੀਤ ਕੌਰ ਪ੍ਰੀਤੀ  ) ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਵਾਹਦ ਫਾਰਮ ਦੇ ਨਜਦੀਕ ਇਕ ਮਹਿੰਦਰਾ ਪਿਕਅੱਪ ਅਤੇ ਐਕਟਿਵਾ ਵਿਚਕਾਰ ਆਹਮੋ-ਸਾਹਮਣੇ ਹੋਈ ਟੱਕਰ ਵਿਚ ਐਕਟਿਵਾ ਸਵਾਰ ਦੋ ਨੌਜਵਾਨਾਂ ਦੇ ਜਖਮੀ…

    ਯੂਥ ਵਾਇਸ ਫਾਊਂਡੇਸ਼ਨ ਨੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਆਯੁਸ਼ਮਾਨ ਕਾਰਡ ਯੋਜਨਾ ਨਾਲ ਸਬੰਧਤ ਜਾਗਰੂਕਤਾ ਕੈਂਪ

    ਫਗਵਾੜਾ 31 ਮਾਰਚ ( ਪ੍ਰੀਤ ਕੌਰ ਪ੍ਰੀਤੀ  ) ਯੂਥ ਵਾਇਸ ਫਾਊਂਡੇਸ਼ਨ ਸੁਸਾਇਟੀ ਨੇ ਸੁਸਾਇਟੀ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਗਵਾੜਾ ਦੇ ਸਹਿਯੋਗ ਨਾਲ ਸਥਾਨਕ ਰਾਮਗੜ੍ਹੀਆ…

    ਡਾ. ਰਾਜਨ ਆਈ ਕੇਅਰ ਦੇ ਸਹਿਯੋਗ ਨਾਲ ਪਿੰਡ ਸਰਗੁੰਦੀ ਵਿਖੇ ਲਗਾਇਆ ਅੱਖਾਂ ਦਾ ਫਰੀ ਆਪ੍ਰੇਸ਼ਨ ਕੈਂਪ

    ਫਗਵਾੜਾ 31 ਮਾਰਚ (   ਪ੍ਰੀਤ ਕੌਰ ਪ੍ਰੀਤੀ       ) ਬਾਬਾ ਮੋਤੀ ਰਾਮ ਮਹਿਰਾ ਦੀ ਮਿੱਠੀ ਯਾਦ ਨੂੰ ਸਮਰਪਿਤ ਅੱਖਾਂ ਦਾ ਫਰੀ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲੀਡਜ਼ (ਯੂ.ਕੇ.) ਦੀ ਸੰਗਤ…

    ਬਾਬਾ ਫਰੀਦ ਮਸਜਿਦ ਪਿੰਡ ਮੱਲਾ (ਫਰੀਦਕੋਟ) ਵਿਖੇ ਈਦ ਦਾ ਤਿਉਹਾਰ ਮਨਾਇਆ ਗਿਆ

    ਬਾਜਾਖਾਨਾ,31 ਮਾਰਚ ( ਅਵਤਾਰ ਸਿੰਘ ਮੱਲਾ) ਨਜ਼ਦੀਕੀ ਪਿੰਡ ਮੱਲਾ ਦੀ ਬਾਬਾ ਫਰੀਦ ਮਸਜਿਦ ਵਿਖੇ ਅੱਜ ਪਵਿੱਤਰ ਈਦ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਵਿੱਚ…

    ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਨੇ ਕੀਤੀ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ

    ਬਾਜਾਖਾਨਾ,31 ਮਾਰਚ ( ਅਵਤਾਰਸਿੰਘ ਮੱਲਾ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿ 295 ਬਲਾਕ ਬਾਜਾਖਾਨਾ ਵੱਲੋਂ ਬਲਾਕ ਪ੍ਰਧਾਨ ਡਾ ਗੁਰਨਾਇਬ ਸਿੰਘ ਮੱਲਾ ਦੀ ਅਗਵਾਈ ਹੇਠ ਬਾਜਾਖਾਨਾ ਪੁਲਿਸ ਪ੍ਰਸ਼ਾਸਨ  ਨਾਲ ਨਸ਼ਿਆਂ ਨੂੰ ਠੱਲ੍ਹ ਪਾਉਣ…

    ਮਾਤਾ ਜੋਗਿੰਦਰ ਕੋਰ ਨੂੰ ਵੱਖ ਵੱਖ ਸਖਸੀਅਤਾਂ ਵਲੋਂ ਸ਼ਰਧਾਜ਼ਲੀ

    ਨੂਰਪੁਰ ਬੇਦੀ 31 ਮਾਰਚ (ਦਲਜੀਤ ਚਨੌਲੀ )ਨੂਰਪੁਰਬੇਦੀ ਤੋਂ ਪੱਤਰਕਾਰ ਗੁਰਦੀਪ ਸਿੰਘ ਝੱਜ ਅਤੇ ਸਮਾਜ ਸੇਵੀ ਰਘਬੀਰ ਸਿੰਘ ਝੱਜ ਦੇ ਮਾਤਾ ਜੀ ਸਰਦਾਰਨੀ ਜੋਗਿੰਦਰ ਕੌਰ ਆਪਣੀ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ…