ਅਧਿਆਪਕ ਦਿਵਸ ’ਤੇ NSQ6 ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਨੇ ਦਿੱਤਾ ਏਡੀਸੀ ਨੂੰ ਮੰਗ ਪੱਤਰ

Spread the love

ਸ਼੍ਰੀ ਮੁਕਤਸਰ ਸਾਹਿਬ, 05 ਸਤੰਬਰ ()- ਆਮ ਆਦਮੀ ਪਾਰਟੀ ਦੀ ਸਰਕਾਰ ਇੱਕ ਪਾਸੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਦੇ ਕੇ ਭਵਿੱਖ ਸਵਾਰਣ ਦੀ ਗੱਲ ਕਰਦੀ ਹੈ। ਦੂਜੇ ਪਾਸੇ ਉਹਨਾਂ ਨੂੰ ਹੁਨਰਬੰਦ ਬਣਾਉਣ ਵਾਲੇ ਅਧਿਆਪਕ ਖੁਦ ਆਪ ਪ੍ਰਾਈਵੇਟ ਅਦਾਰਿਆਂ ਦੇ ਸ਼ਿਕਾਰ ਹਨ ਅਤੇ ਚੰਗੇ ਭਵਿੱਖ ਦਾ ਇੰਤਜ਼ਾਰ ਕਰ ਰਹੇ ਹਨ। 2633 NSQ6 ਵੋਕੇਸ਼ਨਲ ਟੀਚਰਜ਼ ਪਿਛਲੇ 11 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਾਈਵੇਟ ਕੰਪਨੀਆਂ ਦੇ ਹੇਠਾਂ ਕੰਮ ਕਰ ਰਹੇ ਹਨ। ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਇਹਨਾਂ ਅਧਿਆਪਕਾਂ ਨਾਲ ਬੈਠ ਕੇ ਪੱਕੇ ਕਰਨ ਦੀ ਗੱਲ ਕਰਦੇ ਰਹੇ ਲੇਕਿਨ ਸਰਕਾਰ ਦੇ ਸਾਢੇ ਤਿੰਨ ਸਾਲ ਬੀਤਣ ਤੋਂ ਬਾਅਦ ਵੀ ਹਜੇ ਤੱਕ ਪੱਕਾ ਨਹੀਂ ਕਰ ਪਾਈ। ਸਰਕਾਰ ਵੱਲੋਂ ਕੀਤੇ ਗਏ ਸਾਰੇ ਵਾਅਦੇ ਝੂਠੇ ਨਿਕਲੇ, ਅਧਿਆਪਕਾਂ ਵੱਲੋਂ ਕਈ ਵਾਰ ਵਿਭਾਗ ਅਤੇ ਸਿੱਖਿਆ ਮੰਤਰੀ, ਸਬ ਕਮੇਟੀ ਨਾਲ ਬੇਅੰਤ ਮੀਟਿੰਗਾਂ ਕਰਨ ਤੋਂ ਬਾਅਦ ਵੀ ਕੋਈ ਸਿੱਟਾ ਨਹੀਂ ਨਿਕਲਿਆ। ਅੱਜ 5 ਸਤੰਬਰ ਅਧਿਆਪਕ ਦਿਵਸ ਦੇ ਮੌਕੇ NSQ6 ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਸਰਕਾਰ ਤੋਂ ਅਧਿਆਪਕਾਂ ਨੂੰ ਜਲਦ ਪੱਕੇ ਕਰਨ,ਬਰਾਬਰ ਕੰਮ ਬਰਾਬਰ ਤਨਖਾਹ ਨੀਤੀ ਅਤੇ ਅਧਿਆਪਕਾਂ ਉੱਤੇ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ। NSQ6 ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਭੜਾਸ ਕੱਢੀ। ਧਰਨਿਆਂ ਵਿੱਚੋਂ ਨਿਕਲ ਕੇ ਬਣੀ ਸਰਕਾਰ ਨੂੰ ਹੁਣ ਅਧਿਆਪਕਾਂ ਦੇ ਦਿੱਤੇ ਧਰਨੇ ਹੀ ਬੁਰੇ ਲੱਗਣ ਲੱਗ ਪਏ ਹਨ। ਮੰਗਾਂ ਪੂਰੀਆਂ ਕਰਨ ਦੀ ਥਾਂ ਅਧਿਆਪਕਾਂ ਨਾਲ ਕੁੱਟਮਾਰ ਅਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਇਸ ਰੋਸ ਪ੍ਰਦਰਸ਼ਨ ਵਿੱਚ ਪ੍ਰਧਾਨ ਜਗਜੀਤ ਸਿੰਘ ਤੋਂ ਇਲਾਵਾ ਗੋਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਜਨਰਲ ਸਕੱਤਰ ਪਰਮਜੀਤ ਸਿੰਘ, ਮਨਵੀਰ ਸੰਧੂ, ਸੱਤਪਾਲ ਸਿੰਘ, ਦਲਵਿੰਦਰ ਸਿੰਘ, ਕੰਵਰਪਾਲ ਸਿੰਘ, ਮਨਪ੍ਰੀਤ ਸਿੰਘ ਅਤੇ ਸਮਿਤਾ ਰਾਣੀ, ਸ਼ਬਨਮ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *