ਅਸ਼ਵਨੀ ਸ਼ਰਮਾ ਵਲੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾ ਸੰਭਾਲਣ ਮੌਕੇ ਰਾਜਨ ਨਾਰੰਗ ਨੇ ਦਿੱਤੀ ਵਧਾਈ

Spread the love

ਕੋਟਕਪੂਰਾ, 14 ਜੁਲਾਈ (ਟਿੰਕੂ ਕੁਮਾਰ):- ਅਸ਼ਵਨੀ ਸ਼ਰਮਾ ਜੀ ਦੇ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਵਜੋਂ ਸੇਵਾ ਸੰਭਾਲ ਮੌਕੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਪਹੁੰਚ ਕੇ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਰਾਜਨ ਨਾਰੰਗ ਸੀਨੀਅਰ ਵਾਈਸ ਪ੍ਰਧਾਨ ਭਾਜਪਾ ਨੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਜੀ ਭਗਵਾਂ ਸਿਰੋਪਾਉ ਪਾ ਕੇ ਵਧਾਈ ਦਿੱਤੀ। ਇਸ ਮੌਕੇ ਰਾਜਨ ਨਾਰੰਗ ਨੇ ਆਖਿਆ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਪਾਰਟੀ ਸੂਬੇ ਵਿੱਚ ਸਰਕਾਰ ਬਣਾਏਗੀ। ਰਾਜਨ ਨਾਰੰਗ ਨੇ ਦੱਸਿਆ ਕਿ ਅਸ਼ਵਨੀ ਸ਼ਰਮਾ ਜੀ ਨੇ ਸਾਰਿਆਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਦੀ ਸੇਵਾ ਲਈ ਮੈਂ ਹਮੇਸ਼ਾਂ ਤਤਪਰ ਰਹਾਂਗਾ। ਪਿਛਲੇ ਤਿੰਨ ਸਾਲਾਂ ਤੋਂ ਚੱਲ ਰਹੀ ‘ਸਰਕਸ’ਸਰਕਾਰ ਨੂੰ ਬਦਲ ਕੇ ਪੰਜਾਬ ਵਿੱਚ ਇੱਕ ਸੱਚਮੁੱਚ ਲੋਕਾਂ ਦੀ ਸਰਕਾਰ ਸਥਾਪਿਤ ਕਰਨਾ ਸਾਡਾ ਮੁੱਖ ਮਿਸ਼ਨ ਹੈ। ਇਸ ਮੌਕੇ ਉਹਨਾਂ ਚੰਡੀਗੜ੍ਹ ਵਿਖੇ ਹੋਏ ਸਮਾਗਮ ਵਿੱਚ ਪਹੁੰਚੇ ਸਮੂਹ ਆਗੂਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਾਡੇ ਨਿਸ਼ਠਾਵਾਨ ਕਾਰਜਕਾਰਤਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹੋਰਨਾ ਤੋਂ ਇਲਾਵਾ ਰਾਜਨ ਨਾਰੰਗ ਨਾਲ ਜਿਲ੍ਹਾ ਪ੍ਰਧਾਨ ਗੌਰਵ ਕਕੜ, ਅਜੇ ਵੀਰ ਅਭੀ ਮਿੱਤਲ, ਗਗਨ ਅਹੂਜਾ, ਪਾਵਨ ਸ਼ਰਮਾ, ਅਮਰ ਨਾਥ ਬਿਰਲਾ, ਪ੍ਰੇਮ ਸੁਖੀਜਾ, ਹਰਦੀਪ ਸ਼ਰਮਾ, ਜਸਪਾਲ ਸਿੰਘ ਪੰਜਗਰਾਈਂ ਆਦਿ ਵੀ ਹਾਜਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *