ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਬਣਾਉਣਾ ਪਾਰਟੀ ਹਾਈ ਕਮਾਂਡ ਦਾ ਫੈਸਲਾ ਠੀਕ : ਰਾਜਨ ਨਾਰੰਗ

Spread the love
ਕੋਟਕਪੂਰਾ, 9 ਜੁਲਾਈ (ਟਿੰਕੂ ਕੁਮਾਰ) :- ਭਾਰਤੀ ਜਨਤਾ ਪਾਰਟੀ ਦੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾਂ ਦੀ ਪਾਰਟੀ ਲਈ ਸੂਬਾ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ਦਾ ਸਵਾਗਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਸ਼੍ਰੀ ਰਾਜਨ ਨਾਰੰਗ ਨੇ ਕਿਹਾ ਕਿ ਇਸ ਨਾਲ ਭਾਜਪਾ ਸੂਬੇ ਵਿੱਚ ਹੋਰ ਮਜਬੂਤ ਹੋ ਕੇ ਉਭਰੇਗੀ, ਕਿਉਕਿ ਅਸ਼ਵਨੀ ਸ਼ਰਮਾਂ ਨੂੰ ਸੰਗਠਨ ਵਿੱਚ ਕੰਮ ਕਰਨ ਦਾ ਲੰਮੇ ਸਮੇਂ ਦਾ ਤਜਰਬਾ ਹੈ। ਉਹਨਾਂ ਕਿਹਾ ਕਿ ਭਾਜਪਾ ਪੰਜਾਬ ਦਾ ਕੇਡਰ ਇਸ ਫੈਸਲੇ ‘ਤੇ ਬਹੁਤ ਉਤਸ਼ਾਹਿਤ ਹੈ, ਕਿਉਂਕਿ ਅਸ਼ਵਨੀ ਕੁਮਾਰ ਸ਼ਰਮਾ ਕੋਲ ਹਰ ਇੱਕ ਨੂੰ ਇੱਕ ਮਜ਼ਬੂਤ ਸ਼ਕਤੀ ਵਜੋਂ ਲੈਣ ਦੀ ਸਹੀ ਯੋਗਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਮਜ਼ਬੂਤ ਹੋਵੇਗੀ, ਕਿਉਂਕਿ ਉਹ ਸੂਬੇ ਦੇ ਮੁੱਖ ਮੁੱਦਿਆਂ ਨੂੰ ਸਮਝਦੇ ਹਨ, ਇਸ ਮੌਕੇ ਰਾਜਨ ਨਾਰੰਗ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਰਮਾ ਦੀ ਅਗਵਾਈ ਵਿੱਚ ਲੀਡਰਸ਼ਿਪ ਅਤੇ ਮਜ਼ਬੂਤ ਜ਼ਮੀਨੀ ਪੱਧਰ ‘ਤੇ ਸੰਪਰਕ ਪਾਰਟੀ ਕੇਡਰ ਨੂੰ ਊਰਜਾਵਾਨ ਬਣਾਏਗਾ। ਉਨਾਂ ਕਿਹਾ ਕਿ ਅਸ਼ਵਨੀ ਸ਼ਰਮਾ ਬਹੁਤ ਹੀ ਮਿਲਣਸਾਰ ਵਧੀਆ ਇਨਸਾਨ ਹਨ, ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਪਾਰਟੀ ਹਰ ਮੁਕਾਮ ਹਾਸਲ ਕਰੇਗੀ। ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਭਾਜਪਾ ਦੀ ਤਿਆਰੀ ਜ਼ੋਰਾਂ ਸ਼ੋਰਾਂ ‘ਤੇ ਚੱਲ ਰਹੀ ਹੈ, ਇਸ ਦੇ ਚਲਦੇ ਪਾਰਟੀ ਵਲੋਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।
  • Related Posts

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

    Spread the love

    Spread the loveਤਪਾ ਮੰਡੀ,30 ਸਤੰਬਰ (ਗੋਲਡੀ ਵਿਆਸ)  ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ  ਤਪਾ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ…

    Leave a Reply

    Your email address will not be published. Required fields are marked *