ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਦੀ ਸਥਿਤੀ ਦਾ ਲਿਆ ਜਾਇਜ਼ਾ

Spread the love
  ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਨਸ਼ਾ ਮੁਕਤੀ ਮੋਰਚਾ ਵੱਲੋਂ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ
ਅੰਮ੍ਰਿਤਸਰ, 9 ਜੂਨ (  ਮਨਜੀਤ ਸਿੰਘ ਸ਼ੇਰਗਿੱਲ      ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਵੱਲੋਂ ਮੈਕਰੋ ਤੋਂ ਮਾਈਕਰੋ ਪੱਧਰ ਤੱਕ ਹਲਕਾ ਪੱਧਰੀ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਤਹਿਤ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪਿੰਡਾਂ ਅਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਫੈਂਸ ਕਮੇਟੀ ਮੈਂਬਰਾਂ ਤੋਂ ਉਨ੍ਹਾਂ ਦੇ ਇਲਾਕਿਆਂ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦੀ ਭਾਗੀਦਾਰੀ ਹੋਰ ਵਧਾਉਣ ਉੱਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਪਾਰਟੀ ਵੱਲੋਂ ਹਲਕਾ ਇੰਚਾਰਜ ਅੰਮ੍ਰਿਤਸਰ ਉੱਤਰੀ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਮੁਹਿੰਮ ਸਿਰਫ਼ ਸਰਕਾਰੀ ਯਤਨ ਨਹੀਂ ਸਗੋਂ ਸਮਾਜਿਕ ਲਹਿਰ ਹੈ, ਜਿਸ ਵਿੱਚ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਤੋਂ ਪ੍ਰਾਪਤ ਹੋਣ ਵਾਲੀ ਜਾਣਕਾਰੀ ਦੇ ਆਧਾਰ ‘ਤੇ ਨਸ਼ਿਆਂ ਖਿਲਾਫ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਦਿਕਸ਼ਿਤ ਧਵਨ, ਇੰਚਾਰਜ ਮਾਝਾ ਜ਼ੋਨ, ਨਸ਼ਾ ਮੁਕਤੀ ਮੋਰਚਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਇਸ ਮੁਹਿੰਮ ਨੂੰ ਪਿੰਡਾਂ ਅਤੇ ਸ਼ਹਿਰਾਂ ਦੇ ਹਰੇਕ ਕੋਨੇ ਤੱਕ ਪਹੁੰਚਾਉਣ ਲਈ ਵਿਆਪਕ ਪੱਧਰ ‘ਤੇ ਜਨ ਭਾਗੀਦਾਰੀ ਯਕੀਨੀ ਬਣਾਈ ਜਾ ਰਹੀ ਹੈ। ਮੀਟਿੰਗ ਵਿੱਚ ਹਨੀ ਨਾਹਰ, ਜ਼ਿਲ੍ਹਾ ਵਾਇਸ ਇੰਚਾਰਜ ਨਸ਼ਾ ਮੁਕਤੀ ਮੋਰਚਾ, ਰਾਹਿਲ ਸੇਠ, ਰਣਜੀਤ ਸਿੰਘ ਅਤੇ ਮਾਸਟਰ ਮੋਹਨ ਲਾਲ ਵੀ ਹਾਜ਼ਰ ਸਨ। ਪ੍ਰਸ਼ਾਸਨ ਵੱਲੋਂ ਐਚ.ਐਸ. ਸੰਧੂ, ਸੁਪਰਡੈਂਟ ਪੁੱਡਾ, ਗਗਨਦੀਪ ਸਿੰਘ, ਏ.ਸੀ.ਪੀ. ਨਾਰਥ ਅਤੇ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ. ਸਾਹਿਬਾਨਾਂ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਹਲਕਾ ਉੱਤਰੀ ਦੇ ਸਮੂਹ ਬਲਾਕ ਪ੍ਰਧਾਨਾਂ, ਵਾਰਡਾਂ ਅਤੇ ਪਿੰਡਾਂ ਦੇ ਐਕਟਿੰਗ ਪ੍ਰਧਾਨਾਂ ਅਤੇ ਕਨਵੀਨਰਾਂ ਨੇ ਵੀ ਹਾਜ਼ਰੀ ਭਰੀ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
  • Related Posts

    ਕਾਂਗਰਸ ਐਸ ਸੀ ਸੈੱਲ ਵਿੱਚ ਅੰਗਰੇਜ ਸਿੰਘ ਆਸਲ, ਬਲਾਕ ਪੱਟੀ ਦਾ ਚੇਅਰਮੈਨ ਅਤੇ ਨਿਸ਼ਾਨ ਸਿੰਘ ਜੌੜਾ, ਬਲਾਕ ਨੌਸ਼ਹਿਰਾ ਪੰਨੂੰਆ ਦੇ ਚੇਅਰਮੈਨ ਨਿਯੁਕਤ (ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਦਿੱਤੇ ਨਿਯੁਕਤੀ ਪੱਤਰ)

    Spread the love

    Spread the loveਪੱਟੀ 9 ਜੂਨ (ਕੰਵਲਦੀਪ ਸਿੰਘ ਸਾਬੀ) ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰ ਦਿਓ, ਅਤੇ ਐਸ ਸੀ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਉਨਾਂ ਦੀ…

    ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ ਦਾ ਵਿਰੋਧ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਅਬੋਹਰ ਵਿਖੇ ਭਾਰੀ ਰੋਸ਼ ਪ੍ਰਦਰਸ਼ਨ ਧਰਨਾ 

    Spread the love

    Spread the loveਪੱਟੀ ਸਦੀਕ, 9 ਜੂਨ (ਪੱਤਰ ਪ੍ਰੇਰਕ)-  ਲੰਘੀ 5 ਜੂਨ ਨੂੰ ਪਟਿਆਲਾ ਸਥਿਤ ਪਾਵਰਕੌਮ ਦੇ ਮੁੱਖ ਦਫ਼ਤਰ ਸਾਹਮਣੇ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ…

    Leave a Reply

    Your email address will not be published. Required fields are marked *