ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਗੈਰ ਸੰਵਿਧਾਨਕ ਭਾਸ਼ਣ ਉਨ੍ਹਾਂ ਦੇ ਮਨਸੂਬਿਆਂ ਨੂੰ ਉਜ਼ਾਗਰ ਕਰਦੇ ਹਨ: ਹਨੀ ਫੱਤਣਵਾਲਾ

Spread the love

ਸ਼੍ਰੀ ਮੁਕਤਸਰ ਸਾਹਿਬ, 19 ਅਗਸਤ ()- ਪਿਛਲੇਂ ਦਿਨੀਂ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਨੇ 15 ਅਗਸਤ ਸੁਤੰਤਰਤਾ ਦਿਵਸ ਦੇ ਸਬੰਧ ’ਚ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਜ਼ਲੀਆਂ ਅਰਪਿਤ ਕਰਨ ਤੇ ਉਨ੍ਹਾਂ ਨੂੰ ਯਾਦ ਕਰਨ ਦੀ ਬਜ਼ਾਏ ਹਾਜ਼ਰੀਨ ਮਹਿਲਾਂ ਵਿੰਗ ਦੀ ਮੀਟਿੰਗ ਦੌਰਾਨ ਦਿੱਤਾ ਗਿਆ ਗੈਰ ਸੰਵਿਧਾਨਕ ਭਾਸ਼ਣ ਪੰਜਾਬ ਦੀ ਸ਼ਾਂਤੀ ਭੰਗ ਕਰ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰ੍ਰਗਟਾਵਾ ਸ਼੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਇਸ ਬਿਆਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਹਨੀ ਫੱਤਣਵਾਲਾ ਨੇ ਕਿਹਾ ਕਿ ਇਸ ਮੌਕੇ ਮੀਟਿੰਗ ’ਚ ਮੌਜੂਦ ਮੌਜੂਦਾ ਸਰਕਾਰ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਧਾਰੀ ਗਈ ਚੁੱਪੀ ਇਹ ਜ਼ਾਹਿਰ ਕਰਦੀ ਹੈ ਕਿ ਪੰਜਾਬ ਸਰਕਾਰ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਕੁਝ ਲੀਡਰਾਂ ਨੂੰ ਠੇਕੇ ’ਤੇ ਦਿੱਤੀ ਹੋਈ ਹੈ ਤੇ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਦਿੱਲੀ ਤੋਂ ਚੱਲ ਰਹੀ ਹੈ। ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਿਹਾ ਕਿ ਪੰਜਾਬ ਉਨ੍ਹਾਂ ਸ਼ਹੀਦਾਂ ਤੇ ਯੋਧਿਆਂ ਦੀ ਧਰਤੀ ਹੈ ਜਿਨ੍ਹਾਂ ਨੇ ਆਪਣੀ ਅਣਖ ਅਤੇ ਮਾਤਰਭੂਮੀ ਦੀ ਖਾਤਿਰ ਆਪਣਾ ਖੂਨ ਡੋਲ ਕੇ ਅਜ਼ਾਦੀ ਲਈ ਹੈ ਤੇ ਕੋਈ ਵੀ ਬਾਹਰੋ ਆ ਕੇ ਪੰਜਾਬ ਦੀ ਏਕਤਾਂ ਨੂੰ ਭੰਗ ਕਰਕੇ ਰਾਜ ਨਹੀਂ ਕਰ ਸਕਦਾ। ਹਨੀ ਫੱਤਣਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਦਿੱਤੇ ਗਏ ਅਜਿਹੇ ਭਾਸ਼ਣ ਉਨ੍ਹਾਂ ਨੇ ਪੰਜਾਬੀਆਂ ਪ੍ਰਤਿ ਮਨਸੂਬਿਆਂ ਨੂੰ ਉਜਾਗਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਇਹ ਬਰਦਾਸ਼ਤ ਨਹੀਂ ਕਰੇਗਾ ਤੇ ਚੋਣ ਕਮਿਸ਼ਨ ਨੂੰ ਵੀ ਅਜਿਹੇ ਬਿਆਨਾਂ ’ਤੇ ਕਾਰਵਾਈ ਕਰਦੇ ਹੋਏ ਪਾਬੰਦੀ ਲਗਾਉਣੀ ਚਾਹੀਦੀ ਹੈ, ਜੋ ਲੋਕਤੰਤਰ ਨੂੰ ਢਾਅ ਲਗਾਉਂਦੇ ਹਨ। ਇਸ ਮੌਕੇ ਜਗਜੀਤ ਸਿੰਘ ਹਨੀ ਫੱਤਣਵਾਲਾ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੀ ਮੌਜੂਦ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *