ਉੱਘੇ  ਕਾਰੋਬਾਰੀ ਸ਼ੁਭ ਦੁੱਗਲ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ 

Spread the love
 ਰਾਜਿੰਦਰ ਸਿੰਘ ਮਰਵਾਹਾਂ ਦਾ ਵਿਸ਼ੇਸ਼ ਉਪਰਾਲਾ
ਅੰਮ੍ਰਿਤਸਰ 2 ਅਪ੍ਰੈਲ  (ਮਨਜੀਤ ਸਿੰਘ ਸ਼ੇਰਗਿੱਲ )  ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਟਰੇਡ ਵਿੰਗ ਦੀ ਕੋਰ ਕਮੇਟੀ ਦੇ ਸੂਬਾਈ ਮੀਤ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੇ ਸੁਹਿਰਦ ਯਤਨਾਂ ਅਤੇ ਪ੍ਰੇਰਨਾ ਸਦਕਾ ਅੰਮ੍ਰਿਤਸਰ ਦੇ ਉੱਘੇ ਸੋਨਾ ਕਾਰੋਬਾਰੀ ਅਤੇ ਜਿਊਲਰ ਸ਼੍ਰੀ ਸ਼ੁਭ ਦੁੱਗਲ ਅੱਜ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਅਤੇ ਟਰੇਡ ਵਿੰਗ ਵਿੱਚ ਸ਼ਾਮਲ ਹੋ ਗਏ। ਸ੍ਰ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੀ ਸ਼ੁਭ ਦੁੱਗਲ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣਾ ਸ਼੍ਰੋਮਣੀ ਅਕਾਲੀ ਦਲ ਲਈ ਸ਼ੁਭ ਸ਼ਗਨ ਹੈ। ਇਸ ਮੌਕੇ ਪ੍ਰਮੁੱਖ ਅਕਾਲੀ ਵਰਕਰਾਂ ਤੋਂ ਇਲਾਵਾ ਸ੍ਰ. ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਸਨ ਜਿਨ੍ਹਾਂ ਨੇ ਸ੍ਰ. ਰਜਿੰਦਰ ਸਿੰਘ ਮਰਵਾਹਾ ਦੀਆਂ ਪਾਰਟੀ ਲਈ ਅਣਥੱਕ ਸੇਵਾਵਾਂ ਦੀ ਪ੍ਰਸੰਸਾ ਕੀਤੀ ਅਤੇ ਸ੍ਰੀ ਸ਼ੁਭ ਦੁੱਗਲ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਖੁਸ਼ ਆਮਦੀਦ ਕਿਹਾ। ਸ਼੍ਰੀ ਸ਼ੁਭ ਦੁੱਗਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਸਿਰੜ ਨਾਲ ਦਿਨ ਰਾਤ ਇੱਕ ਕਰਨ ਦਾ ਭਰੋਸਾ ਦਿੱਤਾ। ਹਾਜ਼ਰੀਨ ਨੇ ਸ਼੍ਰੀ ਸ਼ੁਭ ਦੁੱਗਲ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਇਸਤਕਬਾਲ ਕੀਤਾ। ਸ਼ੁਭ ਦੁੱਗਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ, ਸ੍ਰ. ਬਿਕਰਮ ਸਿੰਘ ਮਜੀਠੀਆ, ਸ਼੍ਰੀ ਐਨ.ਕੇ. ਸ਼ਰਮਾ ਅਤੇ ਸ੍ਰ. ਰਜਿੰਦਰ ਸਿੰਘ ਮਰਵਾਹਾ ਦਾ ਭਾਵਪੂਰਤ ਸ਼ਬਦਾਂ ਵਿੱਚ ਸ਼ੁਕਰੀਆ ਅਦਾ ਕੀਤਾ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *