ਏ.ਆਈ. ਨਾਲ ਸਬੰਧਤ ਜਾਣਕਾਰੀ ਲਈ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਰੀਅਰ ਕਾਨਫਰੰਸ

Spread the love

ਸ੍ਰੀ ਮੁਕਤਸਰ ਸਾਹਿਬ, 19 ਅਗਸਤ ()- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਬਾਵਾ ਨਿਹਾਲ ਸਿੰਘ ਕਾਲਜ ਆਫ ਐਜੂਕੇਸ਼ਨ, ਸ੍ਰੀ ਮੁਕਤਸਰ ਸਾਹਿਬ ਵਿਖੇ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ.) ਵਿਸ਼ੇ ’ਤੇ ਜ਼ਿਲ੍ਹਾ ਪੱਧਰੀ ਕਰੀਅਰ ਕਾਨਫਰੰਸ ਕਰਵਾਈ ਗਈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫਸਰ ਕੰਵਲਪੁਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਰੀਅਰ ਕਾਨਫਰੰਸ ਵਿੱਚ ਡਾ. ਮੋਹਿੰਦਰ ਕੁਮਾਰ, ਐਸੋਸੀਏਟ ਪ੍ਰੋਫੈਸਰ, ਪੰਜਾਬ ਯੂਨੀਵਰਸਿਟੀ ਰਿਜ਼ਨਲ ਸੈਂਟਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਬੁਲਾਰੇ ਵਜੋਂ ਭੂਮਿਕਾ ਨਿਭਾਈ ਗਈ। ਉਨ੍ਹਾਂ ਵੱਲੋਂ ਹਾਜ਼ਰ ਕਰੀਅਰ ਕਾਊਂਸਲਰਾਂ/ਅਧਿਆਪਕਾਂ ਨੂੰ ਦੱਸਿਆ ਗਿਆ ਕਿ ਏ.ਆਈ. ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਏ.ਆਈ. ਰਾਹੀਂ ਵਿਦਿਆਰਥੀਆਂ ਦੀ ਸਿੱਖਣ ਦੀ ਯੋਗਤਾ ਦੀ ਜਾਂਚ ਕਰਨੀ ਸੰਭਵ ਹੋ ਗਈ ਹੈ। ਇਹ ਉਨ੍ਹਾਂ ਦੀ ਜਮਾਤ ਵਿੱਚ ਸ਼ਮੂਲੀਅਤ ਅਤੇ ਸਿੱਖਣ ਦੀਆਂ ਯੋਜਨਾਵਾਂ ਬਾਰੇ ਮਦਦ ਦੇ ਸਕਦੀ ਹੈ। ਏ.ਆਈ. ਦੀ ਬਦੌਲਤ ਸਿੱਖਿਆ ਦੇ ਖੇਤਰ ਵਿੱਚ ਸਵੈਚਾਲੀ ਪ੍ਰਬੰਧਨ ਪ੍ਰਭਾਵਸ਼ਾਲੀ ਸਾਬਤ ਹੋ ਰਿਹਾ ਹੈ। ਅਧਿਆਪਕ ਆਪਣੇ ਅਧਿਆਪਨ ਵਿੱਚ ਪੇਸ਼ੇਵਰ ਅਨੁਭਵ ਵਧਾਉਣ ਲਈ ਏ.ਆਈ. ਜੁਗਤਾਂ ਦੀ ਵਰਤੋਂ ਕਰ ਸਕਦੇ ਹਨ। ਏ.ਆਈ. ਦੀ ਵਰਤੋਂ ਨਾਲ ਆਲਾ ਦਰਜੇ ਦੀ ਸਿੱਖਣ-ਸਿਖਾਉਣ ਸਮੱਗਰੀ ਤਿਆਰ ਕੀਤੀ ਜਾ ਸਕਦੀ ਹੈ। ਇਸ ਮੌਕੇ ਜਸਪਾਲ ਮੋਂਗਾ ਜ਼ਿਲ੍ਹਾ ਸਿੱਖਿਆ ਅਫਸਰ (ਸੈ), ਜਸਪਾਲ ਸਿੰਘ ਪ੍ਰਿੰਸੀਪਲ ਬਾਬਾ ਨਿਹਾਲ ਸਿੰਘ ਕਾਲਜ ਬਤੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਪ੍ਰੋਗਰਾਮ ਦੌਰਾਨ ਸਟੇਟ ਇੰਚਾਰਜ ਵੱਲੋਂ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵੱਲੋਂ ਵਿਸ਼ੇਸ਼ ਭੁਮਿਕਾ ਨਿਭਾਈ ਗਈ। ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਮੁੱਖ ਬੁਲਾਰੇ ਅਤੇ ਮੁੱਖ ਮਹਿਮਾਨਾ ਨੂੰ ਵਿਸ਼ੇਸ਼ ਸਨਮਾਨ ਚਿੰਨ ਭੇਂਟ ਕੀਤੇ ਗਏ ਅਤੇ ਅੰਤ ਵਿੱਚ ਹਾਜ਼ਰ ਮੁੱਖ ਬੁਲਾਰੇ, ਮੁੱਖ ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *