ਐਡਵੋਕੇਟ ਸੰਜੀਵ ਚੋਧਰੀ ਚੇਚੀ ਬਣੇ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਜ਼ਿਲ੍ਹਾ ਪ੍ਰਧਾਨ; ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਜਤਾਇਆ ਦਿਲੋਂ ਧੰਨਵਾਦ

Spread the love

ਸ਼ਹੀਦ ਭਗਤ ਸਿੰਘ ਨਗਰ, 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੂੰ ਪਾਰਟੀ ਹਾਈਕਮਾਂਡ ਵੱਲੋਂ ਇੱਕ ਵੱਡੀ ਸੰਗਠਨਾਤਮਕ ਜ਼ਿੰਮੇਵਾਰੀ ਸੌਂਪਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਵੱਕਾਰੀ ਨਿਯੁਕਤੀ ਤੋਂ ਬਾਅਦ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੰਜੀਵ ਚੇਚੀ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ ਹੈ। ਐਡਵੋਕੇਟ ਚੋਧਰੀ ਸੰਜੀਵ ਚੇਚੀ ਨੇ ਇਸ ਵੱਡੀ ਜ਼ਿੰਮੇਵਾਰੀ ਲਈ ਪਾਰਟੀ ਦੇ ਰਾਸ਼ਟਰੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਪ੍ਰਭਾਰੀ ਮਨੀਸ਼ ਸਿਸੋਦੀਆ,  ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ‘ਤੇ ਆਭਾਰ ਪ੍ਰਗਟਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪ੍ਰਧਾਨ ਅਮਨ ਅਰੋੜਾ, ਵਰਕਿੰਗ ਪ੍ਰਧਾਨ ਸ਼ੈਰੀ ਕਲਸੀ, ਸਟੇਟ ਆਬਜ਼ਰਵਰ ਆਦਿਲ ਖਾਨ, ਗਾਇਤਰੀ ਬਿਸ਼ਨੋਈ, ਦੀਪਕ ਚੌਹਾਨ ਅਤੇ ਪਰਮਿੰਦਰ ਗੋਲਡੀ ਦਾ ਵੀ ਵਿਸ਼ੇਸ਼ ਤੌਰ ‘ਤੇ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ‘ਤੇ ਪੂਰਨ ਭਰੋਸਾ ਜਤਾਉਂਦਿਆਂ ਇਹ ਅਹਿਮ ਸੇਵਾ ਸੌਂਪੀ ਹੈ। ਮਿਹਨਤ, ਇਮਾਨਦਾਰੀ ਅਤੇ ਲੋਕ ਸੇਵਾ ਨਾਲ ਕਾਇਮ ਰੱਖਾਂਗਾ ਭਰੋਸਾ: ਸੰਜੀਵ ਚੇਚੀ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸੰਜੀਵ ਚੋਧਰੀ ਚੇਚੀ ਨੇ ਪਾਰਟੀ ਦੇ ਚੋਟੀ ਦੇ ਆਗੂਆਂ ਅਤੇ ਹਰ ਇੱਕ ਵਰਕਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਉਹ ਹਾਈਕਮਾਂਡ ਵੱਲੋਂ ਜਤਾਏ ਗਏ ਇਸ ਭਰੋਸੇ ਨੂੰ ਆਪਣੀ ਸਖ਼ਤ ਮਿਹਨਤ, ਇਮਾਨਦਾਰੀ ਅਤੇ ਨਿਰਸਵਾਰਥ ਲੋਕ ਸੇਵਾ ਰਾਹੀਂ ਹਮੇਸ਼ਾ ਕਾਇਮ ਰੱਖਣਗੇ।

  • Related Posts

    ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ; ਕੇਕ ਕੱਟ ਕੇ ਮਨਾਈਆਂ ਖੁਸ਼ੀਆਂ

    Spread the love

    Spread the loveਨਵਾਂਸ਼ਹਿਰ , 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਦੇ ਸ਼ੁਭ ਅਵਸਰ ‘ਤੇ ਅੱਜ ਮਲੇਰਕੋਟਲਾ ਵਿਖੇ ਇੱਕ ਵਿਸ਼ਾਲ ਖੂਨਦਾਨ…

    ਚਰਨ ਸਿੰਘ ਬਣੇ ਸਰਬਸੰਮਤੀ ਨਾਲ ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੇ ਪ੍ਰਧਾਨ 

    Spread the love

    Spread the love ਨਾਭਾ,9, ਜੁਲਾਈ,(ਰਮਨ ਭਾਟੀਆ) ਆਲ ਇੰਡੀਆ ਕੰਬਾਇਨ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਿਰ ਨਾਭਾ ਵਿਖੇ ਪ੍ਰਧਾਨ ਅਵਤਾਰ ਸਿੰਘ ਨਨੜੇ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਲੰਮਾ ਸਮਾਂ ਐਸੋਸੀਏਸ਼ਨ…

    Leave a Reply

    Your email address will not be published. Required fields are marked *