ਐਸ.ਸੀ. ਭਾਈਚਾਰੇ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਸਰਕਾਰ ਨਾਕਾਮ, ਜੈਤੋ ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਵੀ ਉੱਠੇ ਸਵਾਲ : ਕਮਲ ਬਾਗੜੀ

Spread the love

ਜੈਤੋ, 7 ਜੁਲਾਈ (ਮਨਜੀਤ ਸਿੰਘ ਢੱਲਾ): ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ.ਸੀ. ਬਲਾਕ ਜੈਤੋ ਦੇ ਚੇਅਰਮੈਨ ਕਮਲ ਬਾਗੜੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨਾਲ ਕੀਤੇ ਵਾਅਦਿਆਂ ਤੋਂ ਮੁਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਸ.ਸੀ. ਭਾਈਚਾਰੇ ਵਿਚੋਂ ਡਿਪਟੀ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਸਰਕਾਰ ਬਣਨ ਤੋਂ ਬਾਅਦ ਇਹ ਵਾਅਦਾ ਅੱਜ ਤੱਕ ਪੂਰਾ ਨਹੀਂ ਹੋਇਆ। ਕਮਲ ਬਾਗੜੀ ਨੇ ਕਿਹਾ ਕਿ ਨਗਰ ਕੌਂਸਲ ਜੈਤੋ ਦੀ ਪ੍ਰਧਾਨਗੀ ਦੇ ਮਾਮਲੇ ਵਿੱਚ ਵੀ ਐਸ.ਸੀ. ਭਾਈਚਾਰੇ ਨੂੰ ਬਣਦੀ ਨੁਮਾਇੰਦਗੀ ਨਾ ਮਿਲਣ ਕਾਰਨ ਲੋਕਾਂ ਵਿੱਚ ਨਿਰਾਸ਼ਾ ਅਤੇ ਰੋਸ ਹੈ। ਉਨ੍ਹਾਂ ਦਾਅਵਾ ਕੀਤਾ ਕਿ ਐਸ.ਸੀ. ਭਾਈਚਾਰੇ ਨੇ ਆਮ ਆਦਮੀ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ ਸੀ, ਪਰ ਸਰਕਾਰ ਉਸ ਭਰੋਸੇ ’ਤੇ ਖਰੀ ਉਤਰਨ ਦੀ ਬਜਾਏ ਭਾਈਚਾਰੇ ਦੇ ਹੱਕਾਂ ਅਤੇ ਨੁਮਾਇੰਦਗੀ ਨੂੰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਐਸ.ਸੀ. ਭਾਈਚਾਰੇ ਨਾਲ ਕੀਤੇ ਸਾਰੇ ਵਾਅਦੇ ਬਿਨਾਂ ਦੇਰੀ ਪੂਰੇ ਕੀਤੇ ਜਾਣ ਅਤੇ ਹਰ ਪੱਧਰ ’ਤੇ ਉਸ ਨੂੰ ਬਣਦਾ ਸਨਮਾਨ ਅਤੇ ਨੁਮਾਇੰਦਗੀ ਯਕੀਨੀ ਬਣਾਈ ਜਾਵੇ। ਬਾਗੜੀ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਭਾਈਚਾਰੇ ਦੀ ਨੁਮਾਇੰਦਗੀ ਦਾ ਨਹੀਂ, ਸਗੋਂ ਸਰਕਾਰ ਦੇ ਚੋਣੀ ਵਾਅਦਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਮੌਜੂਦ ਫ਼ਰਕ ਨੂੰ ਵੀ ਬੇਨਕਾਬ ਕਰਦਾ ਹੈ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *