ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਦੇ ਵੰਡੇ ਗਏ ਕਰਜ਼ਿਆਂ ’ਤੇ ਫੇਰੀ ਲੀਕ

Spread the love

ਮਲੋਟ,  ਜੁਲਾਈ ()-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ ਭਾਈਚਾਰੇ ਨਾਲ ਸਬੰਧਤ 500 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਵੀ 140 ਲਾਭਪਾਤਰੀਆਂ ਨੂੰ 71.40 ਲੱਖ, 51,000 ਰੁਪਏ ਹਰੇਕ, ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ। ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਰਮੇਸ਼ ਸਿੰਘ ਅਰਨੀਵਾਲਾ, ਸੁਖਪਾਲ ਸਿੰਘ ਪ੍ਰਧਾਨ ਟਰੱਕ ਯੂਨਿਅਨ, ਯਾਦਵਿੰਦਰ ਸਿੰਘ ਸਰਪੰਚ, ਨਿਰਮਲ ਸਿੰਘ ਸਰਪੰਚ, ਕੁਲਵਿੰਦਰ ਸਿੰਘ ਬਿੱਟੂ, ਜੋਤੀ ਸਰਪੰਚ, ਡਾ. ਸਾਧੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।

  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *