ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

Spread the love
ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਭਵਿੱਖ ਅਤੇ ਲੀਡਰਸ਼ਿਪ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਮਦਨ ਮੀਲੂ ਟੌਂਸਾ ਨੇ ਸਾਫ਼ ਕਿਹਾ ਕਿ ਇਹ ਮੀਟਿੰਗ ਕਿਸੇ ਦੇ ਕਹਿਣ ‘ਤੇ ਨਹੀਂ, ਸਗੋਂ ਪੂਰੇ ਪੰਜਾਬ ਦੇ ਲੋਕਾਂ ਅਤੇ ਆਮ ਕਾਂਗਰਸੀ ਵਰਕਰਾਂ ਦੀ ਭਾਵਨਾਵਾਂ ਨੂੰ ਮੁੱਖ ਰੱਖ ਕੇ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਦੁਬਾਰਾ ਬੁਲੰਦੀਆਂ ‘ਤੇ ਲੈ ਕੇ ਜਾਣਾ ਹੈ ਅਤੇ ਵੋਟ ਬੈਂਕ ਨੂੰ ਮਜ਼ਬੂਤ ਕਰਨਾ ਹੈ, ਤਾਂ ਹਾਈਕਮਾਂਡ ਨੂੰ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਰੱਖਣਾ ਪਵੇਗਾ ਅਤੇ ਪਾਰਟੀ ਦੀ ਵਾਗਡੋਰ ਉਨ੍ਹਾਂ ਦੇ ਹੱਥਾਂ ਵਿੱਚ ਸੌਂਪਣੀ ਪਵੇਗੀ। ਰੋਪੜ ਤੋਂ ਲੈ ਕੇ ਕਪੂਰਥਲਾ ਤੱਕ ਦੇ ਖੇਤਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਪੂਰੇ ਇਲਾਕੇ ਵਿੱਚ ਐੱਸ.ਸੀ. ਭਾਈਚਾਰੇ ਦੀ ਵੱਡੀ ਭੂਮਿਕਾ ਹੈ, ਜਿਸ ਦੀ ਪ੍ਰਤੀਨਿਧਤਾ ਚੰਨੀ ਸਾਹਿਬ ਬਾਖ਼ੂਬੀ ਕਰਦੇ ਹਨ। ਆਪਣੀ ਸਿਆਸੀ ਇੱਛਾ ਬਾਰੇ ਸਪੱਸ਼ਟ ਕਰਦਿਆਂ ਮਦਨ ਮੀਲੂ ਨੇ ਕਿਹਾ ਕਿ ਉਹ ਖ਼ੁਦ ਕਿਸੇ ਸੰਮਤੀ ਜਾਂ ਅਹੁਦੇ ਦੀ ਚੋਣ ਲੜਨ ਦੀ ਖ਼ਾਹਿਸ਼ ਨਹੀਂ ਰੱਖਦੇ, ਸਗੋਂ ਉਨ੍ਹਾਂ ਦਾ ਇੱਕੋ-ਇੱਕ ਮਕਸਦ ਕਾਂਗਰਸ ਪਾਰਟੀ ਨੂੰ ਉੱਪਰ ਚੁੱਕਣਾ ਹੈ। ਹਲਕੇ ਦੇ ਮੌਜੂਦਾ ਸਿਆਸੀ ਹਾਲਾਤ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਾਥੀ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੇ ਨਾਲ ਖੜ੍ਹੇ ਹਨ, ਜੋ ਕਿ ਬਹੁਤ ਵਧੀਆ ਗੱਲ ਹੈ ਕਿਉਂਕਿ ਉਹ ਜ਼ਿਲ੍ਹੇ ਦੇ ਪ੍ਰਧਾਨ ਵਜੋਂ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਸਾਫ਼ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਟਿਕਟ ਚਾਹੇ ਅਜੇ ਮੰਗੂਪੁਰ ਨੂੰ ਮਿਲੇ, ਚੇਅਰਮੈਨ ਧਰਮਪਾਲ ਭਰਥਲਾ, ਛਿੰਦਾ ਰੈਲਮਾਜਰਾ, ਧਰਮਪਾਲ ਕਟਾਰੀਆ, ਵਿੱਕੀ ਕਾਠਗੜ੍ਹ ਨੂੰ ਮਿਲੇ, ਉਹ ਹਰ ਫ਼ੈਸਲੇ ਦਾ ਸਵਾਗਤ ਕਰਨਗੇ, ਪਰ ਸੂਬਾ ਪੱਧਰ ‘ਤੇ ਚਿਹਰਾ ਚਰਨਜੀਤ ਚੰਨੀ ਦਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਵਫ਼ਾਦਾਰੀ ਸਿਰਫ਼ ਕਾਂਗਰਸ ਪਾਰਟੀ ਨਾਲ ਹੈ; ਜੇਕਰ ਕੱਲ੍ਹ ਨੂੰ ਚੰਨੀ ਸਾਹਿਬ ਵੀ ਪਾਰਟੀ ਛੱਡਦੇ ਹਨ, ਤਾਂ ਉਹ ਉਨ੍ਹਾਂ ਦੇ ਨਾਲ ਨਹੀਂ ਜਾਣਗੇ।ਸਿਆਸਤ ਵਿੱਚ ਸਬਰ ਅਤੇ ਕਿਰਦਾਰ ਦੀ ਮਿਸਾਲ ਦਿੰਦਿਆਂ ਮਦਨ ਮੀਲੂ ਟੌਂਸਾ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਹਾਲਾਤ ਅਤੇ ਆਪਣੇ ਪਰਿਵਾਰਕ ਪਿਛੋਕੜ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਇਕ ਕਟਾਰੀਆ ਸਾਹਿਬ ਨਾਲ ਉਨ੍ਹਾਂ ਦੇ ਪਰਿਵਾਰ ਦੀ ਬੇਹੱਦ ਨੇੜਤਾ ਰਹੀ ਹੈ। ਉਨ੍ਹਾਂ ਦੇ ਜੀਜਾ ਸਤਨਾਮ ਜਲਾਲਪੁਰ, ਜੋ ਪਹਿਲਾਂ ਕਾਂਗਰਸ ਦੇ ਮੁੱਖ ਬੁਲਾਰੇ ਸਨ, ਸਾਲ 2014 ਤੋਂ ਆਮ ਆਦਮੀ ਪਾਰਟੀ ਵਿੱਚ ਪੂਰੀ ਵਫ਼ਾਦਾਰੀ ਨਾਲ ਕੰਮ ਕਰ ਰਹੇ ਹਨ। 2017 ਵਿੱਚ ਬ੍ਰਿਗੇਡੀਅਰ ਰਾਜ ਕੁਮਾਰ ਅਤੇ 2022 ਵਿੱਚ ਸੰਤੋਸ਼ ਕਟਾਰੀਆ ਨੂੰ ਟਿਕਟ ਮਿਲਣ ਦੇ ਬਾਵਜੂਦ ਸਤਨਾਮ ਜਲਾਲਪੁਰ ਨੇ ਪਾਰਟੀ ਪ੍ਰਤੀ ਸਬਰ ਰੱਖਿਆ, ਜਿਸ ਦੇ ਬਦਲੇ ਪਾਰਟੀ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਪਲੈਨਿੰਗ ਬੋਰਡ ਦਾ ਚੇਅਰਮੈਨ ਵੀ ਬਣਾਇਆ। ਮਦਨ ਮੀਲੂ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ-ਕੱਲ੍ਹ ਦੇ ਕਈ ਆਗੂਆਂ ਵਿੱਚ ਸਬਰ ਬਿਲਕੁਲ ਨਹੀਂ ਹੈ, ਜੋ ਟਿਕਟ ਨਾ ਮਿਲਣ ‘ਤੇ 15 ਮਿੰਟਾਂ ਵਿੱਚ ਪਾਰਟੀ ਬਦਲ ਲੈਂਦੇ ਹਨ, ਜਿਨ੍ਹਾਂ ਦਾ ਪਿਛਲਾ ਰਿਕਾਰਡ ਸਭ ਦੇ ਸਾਹਮਣੇ ਹੈ ਅਤੇ ਵਕਤ ਆਉਣ ‘ਤੇ ਇਸ ਦਾ ਖੁਲਾਸਾ ਵੀ ਕੀਤਾ ਜਾਵੇਗਾ। ਉਨ੍ਹਾਂ ਅਖੀਰ ਵਿੱਚ ਦੁਹਰਾਇਆ ਕਿ ਪੂਰਾ ਪੰਜਾਬ ਕਾਂਗਰਸ ਦੇ ਅੰਦਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਦੇਖਣਾ ਚਾਹੁੰਦਾ ਹੈ ਅਤੇ ਇਸੇ ਸੋਚ ਤਹਿਤ ਇਹ ਮੁਹਿੰਮ ਵਿੱਢੀ ਗਈ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *