ਕਿਸ਼ਨਪੁਰ ਦੇ ਇੰਦਰਪਾਲ ਸਿੰਘ ਢਿੱਲੋਂ ਨੇ ਵਧਾਇਆ ਇਲਾਕੇ ਦਾ ਮਾਣ: ਉਤਰਾਖੰਡ ‘ਚ ਪੀਸੀਐਸ ਅਫ਼ਸਰ ਬਣਨ ‘ਤੇ ਪਿੰਡ ਪਹੁੰਚਣ ‘ਤੇ ਹੋਇਆ ਭਰਵਾਂ ਸਵਾਗਤ

Spread the love
ਬਲਾਚੌਰ, 6ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਕਾਠਗੜ੍ਹ ਦੇ ਨੇੜੇ ਪਿੰਡ ਕਿਸ਼ਨਪੁਰ (ਭਰਥਲਾ ) ਦੇ ਨੌਜਵਾਨ ਇੰਦਰਪਾਲ ਸਿੰਘ ਢਿੱਲੋਂ ਪੁੱਤਰ ਚਰਨਜੀਤ ਸਿੰਘ ਢਿੱਲੋਂ ਨੇ ਉਤਰਾਖੰਡ ਵਿੱਚ ਪੀ.ਸੀ.ਐੱਸ. ਅਫ਼ਸਰ ਬਣ ਕੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਪਿੰਡ ਪਹੁੰਚਣ ‘ਤੇ ਇੰਦਰਪਾਲ ਸਿੰਘ ਢਿੱਲੋਂ ਦਾ ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਸਿੰਘ ਸਭਾ ਭਰਥਲਾ ਵਿਖੇ ਬਹੁਤ ਹੀ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਖ਼ੁਸ਼ੀ ਦੇ ਮੌਕੇ ‘ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇ ਮੰਗੂਪੁਰ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਨਾਨਕ ਸਿੰਘ ਜੰਡੀ ਨੇ ਉੱਚੇਚੇ ਤੌਰ ‘ਤੇ ਹਾਜ਼ਰੀ ਭਰ ਕੇ ਨੌਜਵਾਨ ਦਾ ਹੌਸਲਾ ਵਧਾਇਆ ਅਤੇ ਮੁਬਾਰਕਬਾਦ ਦਿੱਤੀ। ਸਮਾਗਮ ਦੌਰਾਨ ਹਾਜ਼ਰ ਸਖ਼ਸ਼ੀਅਤਾਂ ਵੱਲੋਂ ਹੋਣਹਾਰ ਨੌਜਵਾਨ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਿਰਪਾਓ ਪਾ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਾਰਾ ਸਨਮਾਨ ਸਮਾਰੋਹ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਧਰਮਪਾਲ ਭਰਥਲਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਬੜੀ ਰੀਝ ਨਾਲ ਕਰਵਾਇਆ  ਗਿਆ । ਇਸ ਪ੍ਰਭਾਵਸ਼ਾਲੀ ਇਕੱਠ ਵਿੱਚ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਡਾਕਟਰ ਮਨਜੀਤ ਸਿੰਘ ਪਨੇਸਰ, ਘੋਲਾ ਕਿਸ਼ਨਪੁਰ, ਸੂਬੇਦਾਰ ਕੇਵਲ ਸਿੰਘ, ਬਲਵੰਤ ਸਿੰਘ, ਜਗਜੀਤ ਸਿੰਘ ਬੱਗਾ, ਨੰਬਰਦਾਰ ਧਰਮਪਾਲ,ਫੋਜੀ ਸੁਰਜੀਤ ਸਿੰਘ ਪਵਾਰ, ਕੋਚ ਰਮਨਦੀਪ, ਧਰਮ ਚੰਦ, ਜਸਪ੍ਰੀਤ ਸਿੰਘ ਅਤੇ ਯੂਥ ਕਾਂਗਰਸ ਹਲਕਾ ਬਲਾਚੌਰ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਸ਼ਾਮਲ ਸਨ। ਇਸ ਤੋਂ ਇਲਾਵਾ ਜ਼ੋਰਾਵਰ ਸਿੰਘ ਸਰਪੰਚ, ਇਕਬਾਲ ਸਿੰਘ ਬਿੱਲਾਂ, ਸੂਬੇਦਾਰ ਗੁਰਬਖਸ਼ ਸਿੰਘ, ਕਿਸ਼ਨਪੁਰ ਦੇ ਸਰਪੰਚ ਨਰੇਸ਼ ਕੁਮਾਰ, ਸਾਬਕਾ ਸਰਪੰਚ ਪਿਆਰੇ ਲਾਲ, ਸੁਰਿੰਦਰ ਕੁਮਾਰ ਪੰਚ,ਸੈਕਟਰੀ ਰਘਵੀਰ ਸਿੰਘ ਉੱਪਲ, ਪ੍ਰਧਾਨ ਸੰਦੇਸ਼ ਰਾਜ, ਸ਼ਿਵਮ ਸ਼ਰਮਾ ਅਤੇ ਡਾਕਟਰ ਸੁਰਜੀਤ ਸਿੰਘ ਭਰਥਲਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਪਹੁੰਚ ਕੇ ਨੌਜਵਾਨ ਇੰਦਰਪਾਲ ਸਿੰਘ ਦੀ ਇਸ ਵੱਡੀ ਸਫ਼ਲਤਾ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ।

 

  • Related Posts

    ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਪ੍ਰਧਾਨ ਅਤੇ ਮਨੀਸ਼ ਗਰਗ ਬਣੇ ਮੀਤ ਪ੍ਰਧਾਨ  , ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰਾਇਆ ਮੂੰਹ ਮਿੱਠਾ   

    Spread the love

    Spread the loveਤਪਾ ਮੰਡੀ 06 ਜੁਲਾਈ ( ਸ਼ਰਮਾ) ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਰਬ ਸੰਮਤੀ ਨਾਲ ਹੋ ਗਈ ਜਿਸ ਵਿੱਚ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ…

    ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਦੀ ਮੀਟਿੰਗ- ਕੇਂਦਰ ਤੇ ਪੰਜਾਬ ਸਰਕਾਰ ਅੱਗੇ ਚੁੱਕੀਆਂ ਅਹਿਮ ਮੰਗਾਂ

    Spread the love

    Spread the loveਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਭਾਰਤ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਭਾਈ…

    Leave a Reply

    Your email address will not be published. Required fields are marked *