“ਕਿਸਾਨਾਂ ਦੇ ਹੱਕਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ; ਖਾਦ ‘ਟੈਗਿੰਗ’ ਦੀਆਂ ਪਰਤਾਂ ਖੋਲ੍ਹੇ ਸਰਕਾਰ : ਅਰਸ਼ ਸੱਚਰ” “ਖੇਤੀਬਾੜੀ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ; ਡੀਲਰਾਂ ਦੀ ਨਿਯਮਤ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ”

Spread the love
ਫ਼ਰੀਦਕੋਟ,21 ਜੁਲਾਈ (ਮਨਜੀਤ ਸਿੰਘ ਢੱਲਾ)-ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਅਤੇ ਸਥਾਨਕ ਸਮਾਜ ਸੇਵੀ ਅਰਸ਼ ਸੱਚਰ ਨੇ ਅਰੋਪ ਲਾਇਆ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਖਾਦ ਡੀਲਰਾਂ ਦੀ ਨਿਯਮਤ ਜਾਂ ਪ੍ਰਭਾਵਸ਼ਾਲੀ ਜਾਂਚ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਕਾਰਨ ਕਿਸਾਨਾਂ ਵਿੱਚ ਬੇਚੈਨੀ ਅਤੇ ਨਾਰਾਜ਼ਗੀ ਦਾ ਮਾਹੌਲ ਹੈ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ਵੱਲੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਵੀ ਪੱਧਰ ‘ਤੇ ਲਾਪ੍ਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਜ਼ਿੰਮੇਵਾਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।ਸੱਚਰ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਵਧ ਰਹੀ ਲਾਗਤ, ਮਹਿੰਗੇ ਖੇਤੀ ਇਨਪੁੱਟ ਅਤੇ ਘੱਟ ਮੁਨਾਫ਼ੇ ਕਾਰਨ ਆਰਥਿਕ ਦਬਾਅ ਹੇਠ ਹੈ। ਅਜਿਹੇ ਸਮੇਂ ਜੇਕਰ ਸਬਸਿਡੀ ਵਾਲੀ ਖਾਦ ਦੀ ਵੰਡ ਵਿੱਚ ਕਿਸੇ ਕਿਸਮ ਦੀ ਬੇਨਿਯਮੀ ਜਾਂ ਗੈਰ-ਪਾਰਦਰਸ਼ਤਾ ਹੁੰਦੀ ਹੈ ਤਾਂ ਇਹ ਅੰਨਦਾਤਾ ਦੇ ਹਿੱਤਾਂ ਨਾਲ ਸਿੱਧਾ ਧੋਖਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਭਰੋਸੇ ਦੀ ਰੱਖਿਆ ਲਈ ਖਾਦ ਵੰਡ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ ਅਤੇ ਹਰ ਸ਼ਿਕਾਇਤ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਬੇਲੋੜੀ ਸ਼ਰਤ ਦੇ ਸਬਸਿਡੀ ਵਾਲੀ ਖਾਦ ਉਪਲਬਧ ਹੋ ਸਕੇ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *