ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਹੋਏ ਸ਼ਾਮਲ

Spread the love
ਬੱਸੀ ਪਠਾਣਾ, 21 ਜੁਲਾਈ (ਉਦੇ ਧੀਮਾਨ): ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਮੰਡਲ ਖਮਾਣੋਂ ਦੇ ਪਿੰਡ ਖਮਾਣੋਂ ਖੁਰਦ ਵਿੱਚ ਹੋਈ ਇੱਕ ਭਰਵੀਂ ਮੀਟਿੰਗ ਦੌਰਾਨ ਭਾਜਪਾ ਹਲਕਾ ਬੱਸੀ ਪਠਾਣਾਂ ਦੇ ਇੰਚਾਰਜ਼ ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ। ਕੁਲਦੀਪ ਸਿੰਘ ਸਿੱਧੂਪੁਰ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਪਟਕਾ ਪਾਕੇ ਸਵਾਗਤ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਪ੍ਰਚੰਡ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਹੋਰ ਰਾਜਾਂ ਵਾਂਗ ਪੰਜਾਬ ਦੇ ਲੋਕਾਂ ਨੂੰ ਵੀ ਭਾਜਪਾ ਸਰਕਾਰ ਹੇਠ ਬਿਹਤਰ ਵਿਕਾਸ ਅਤੇ ਲੋਕ-ਭਲਾਈ ਦੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਸੱਤਾ ਵਿੱਚ ਰਹੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਦੀ ਬਜਾਏ ਸਿਰਫ਼ ਰਾਜ ਕੀਤਾ ਹੈ ਅਤੇ ਮੌਜੂਦਾ ਸਰਕਾਰ ਨੇ ਵੀ ਲੋਕਾਂ ‘ਤੇ ਕਰਜ਼ੇ ਦਾ ਬੋਝ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਮੌਜੂਦਾ ਸਰਕਾਰ ਨੂੰ ਸਬਕ ਸਿਖਾਉਣਗੇ। ਉਨ੍ਹਾਂ ਸੂਬਾ ਸਰਕਾਰ ਨੂੰ ਗਰੀਬਾਂ ਦੇ ਹੱਕ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਕੇਂਦਰ ਵੱਲੋਂ ਭੇਜੇ ਗਏ ਫੰਡਾਂ ਦਾ ਪੂਰਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ ,ਮਦਨ ਲਾਲ ਨੰਗਲਾ, ਗੁਰਚਰਨ ਸਿੰਘ ਰਾਏਪੁਰ, ਅਵਤਾਰ ਸਿੰਘ ਖਮਾਣੋਂ, ਪ੍ਰਦੀਪ ਕੁਮਾਰ ਤਿਵਾੜੀ, ਜਗਵਿੰਦਰ ਸਿੰਘ ਜੱਸੀ, ਰਾਜਪਾਲ ਸਿੰਘ, ਗੁਰਦੀਪ ਸਿੰਘ, ਜਗਤਾਰ ਸਿੰਘ, ਜਤਿੰਦਰ ਸਿੰਘ ਜੋਗੀ, ਹਰਦੀਪ ਕੌਰ, ਮਨਜੀਤ ਕੌਰ, ਕੁਲਵਿੰਦਰ ਕੌਰ, ਮਨਜੀਤ ਸਿੰਘ, ਨੀਤੂ ਰਾਣੀ, ਕਮਲਜੀਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਜਰਨੈਲ ਕੌਰ ਆਦਿ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *