ਕੇਂਦਰੀ ਨੀਤੀਆਂ ਲੋਕਤੰਤਰ ਲਈ ਖ਼ਤਰਾ ਕਰਾਰ

Spread the love

ਜਲੰਧਰ 4 ਅਪ੍ਰੈਲ (ਅਮ੍ਰਿੰਤਪਾਲ ਸਿੰਘ) ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਧਰਮ-ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਉੱਭਰ ਰਹੇ ਖ਼ਤਰਿਆਂ ਅਤੇ ਦਿਨੋ-ਦਿਨ ਪੰਜਾਬ ਦੇ ਗੰਭੀਰ ਹੁੰਦੇ ਜਾ ਰਹੇ ਮਸਲਿਆਂ ‘ਤੇ ਵਿਚਾਰ ਕਰਨ ਲਈ ਅੱਜ ਇਥੇ ਦੇਸ਼ ਭਗਤ ਯਾਦਗਾਰ ਹਾਲ ਵਿਚ ਰਾਜ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਅਤੇ ਪ੍ਰਮੁੱਖ ਬੁੱਧੀਜੀਵੀਆਂ ਦੀ ਸਾਂਝੀ ਮੀਟਿੰਗ ਹੋਈ।ਮੀਟਿੰਗ ਵਿਚ ਸ਼ਿਰਕਤ ਕਰਨ ਵਾਲੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਨੇ ਇਕਸੁਰ ਵਿਚ ਬੋਲਦਿਆਂ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ ਕਿ ਧਰਮ ਨਿਰਪੱਖਤਾ, ਜਮਹੂਰੀਅਤ ਤੇ ਸੰਘੀ ਢਾਂਚੇ ਨੂੰ ਕੇਂਦਰੀ ਸਰਕਾਰ ਦੀਆਂ ਕੇਂਦਰਵਾਦੀ ਨੀਤੀਆਂ ਕਾਰਨ ਹਕੀਕੀ ਰੂਪ ‘ਚ ਵੱਡੇ ਖ਼ਤਰੇ ਪੈਦਾ ਹੋ ਰਹੇ ਹਨ।ਮੀਟਿੰਗ ‘ਚ ਕਾਂਗਰਸੀ ਆਗੂ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਪੀਆਈ. ਦੇ ਸਕੱਤਰ ਕਾਮਰੇਡ ਬੰਤ ਬਰਾੜ, ਆਰਐਮਪੀਆਈ ਦੇ ਕੌਮੀ ਆਗੂ ਮੰਗਤ ਰਾਮ ਪਾਸਲਾ, ਸੀਪੀ.ਆਈ.(ਐੱਮ.) ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬਖ਼ਤਪੁਰ, ਸੀਨੀਅਰ ਸੂਬਾਈ ਆਗੂ ਸੁਖਦੇਵ ਸਿੰਘ ਤੇ ਵਿਜੇ ਕੁਮਾਰ, ਆਰ. ਐਮ. ਪੀ. ਆਈ. ਦੀ ਪੰਜਾਬ ਰਾਜ ਕਮੇਟੀ ਦੇ ਸਕੱਤਰ ਪ੍ਰਗਟ ਸਿੰਘ ਜਮਾਰਾਏ ਅਤੇ ਸੂਬਾ ਸਕੱਤਰੇਤ ਦੇ ਮੈਂਬਰਾਨ ਪ੍ਰੋ. ਜੈਪਾਲ ਸਿੰਘ, ਸੱਜਣ ਸਿੰਘ, ਐਮ.ਸੀ.ਪੀ.ਆਈ. ਯੂ. ਦੇ ਆਗੂ ਮੰਗਤ ਰਾਏ ਲੌਂਗੋਵਾਲ ਨੇ ਸ਼ਿਰਕਤ ਕੀਤੀ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕੇਂਦਰਵਾਦੀ ਨੀਤੀਆਂ ਕਾਰਨ ਧਰਮ ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਨੂੰ ਹਕੀਕੀ ਰੂਪ ਵਿਚ ਵੱਡੇ ਖ਼ਤਰੇ ਪੈਦਾ ਹੋ ਰਹੇ ਹਨ, ਜਿਨ੍ਹਾਂ ਖ਼ਿਲਾਫ਼ ਡਟਣਾ ਸਮੇਂ ਦੀ ਲੋੜ ਹੈ। ਇਸ ਮੌਕੇ ਪੰਜਾਬ ਦੇ ਬੁੱਧੀਜੀਵੀਆਂ ਅਤੇ ਲੇਖਕਾਂ ਵਿਚੋਂ ਪ੍ਰੋ. ਵਰਿਆਮ ਸਿੰਘ ਸੰਧੂ, ਪ੍ਰੋ. ਜਗਰੂਪ ਸਿੰਘ ਸੇਖੋਂ, ਕੇਂਦਰੀ ਲੇਖਕ ਸਭਾ ਦੇ ਸਕੱਤਰ ਡਾ. ਦਰਸ਼ਨ ਸਿੰਘ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੋਸਾਂਝ, ਉੱਘੇ ਪੱਤਰਕਾਰ ਤੇ ਚਿੰਤਕ ਹਮੀਰ ਸਿੰਘ, ਪ੍ਰੋ ਅਮਰਜੀਤ ਸਿੰਘ ਸਿੱਧੂ ਨੇ ਵੀ ਵਿਚਾਰ ਰੱਖੇ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *