ਕੈਬਨਿਟ ਮੰਤਰੀ ਈ.ਟ.ਓ. ਨੇ ਲੇਬਰ ਅਤੇ ਜਿਲ੍ਹਾ ਸਿੱਖਿਆ ਦਫ਼ਤਰ ਦੀ ਕੀਤੀ ਚੈਕਿੰਗ

Spread the love
 ਦਫ਼ਤਰ ਵਿਖੇ ਕੰਮ ਕਰਵਾਉਣ ਆਏ ਲੋਕਾਂ ਨਾਲ ਕੀਤੀ ਗੱਲਬਾਤ
ਅੰਮ੍ਰਿਤਸਰ 10 ਨਵੰਬਰ (ਮਨਜੀਤ ਸਿੰਘ ਸੇਰਗਿਲ) ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਦਫ਼ਤਰਾਂ ਵਿਖੇ ਕੰਮ ਕਰਵਾਉਣ ਆਏ ਵਿਅਕਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਖਾਸ ਤੌਰ ਤੇ ਬਜ਼ੁਰਗ ਵਿਅਕਤੀਆਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨੇ ਚਾਹੀਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਿੱਖਿਆ ਦਫ਼ਤਰ ਅਤੇ ਲੇਬਰ ਦਫ਼ਤਰ ਦੀ ਅਚਨਚੇਤ ਚੈਕਿੰਗ ਕਰਦਿਆਂ ਕੀਤਾ। ਸ: ਈ.ਟੀ.ਓ. ਅੱਜ ਅਚਨਚੇਤ ਤੌਰ ਤੇ ਦੋਵਾਂ ਦਫ਼ਤਰਾਂ ਵਿਖੇ ਪੁੱਜੇ ਅਤੇ ਸਟਾਫ ਦੀ ਹਾਜ਼ਰੀ ਨੂੰ ਚੈਕ ਕੀਤਾ। ਸ: ਈ.ਟੀ.ਓ. ਨੇ ਲੇਬਰ ਦਫ਼ਤਰ ਵਿਖੇ ਕੰਮ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਕਰਵਾਉਣ ਆਏ ਵਿਅਕਤੀਆਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ। ਉਨਾਂ ਲੇਬਰ ਦਫ਼ਤਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਮਜ਼ਦੂਰ ਤੱਕ ਪੁਜਦਾ ਹੋ ਸਕੇ। ਉਨਾਂ ਕਿਹਾ ਕਿ ਲੇਬਰ ਵਿਭਾਗ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਅਤੇ ਮਜ਼ਦੂਰਾਂ ਨੂੰ ਸਰਕਾਰ ਵਲੋਂ ਚਲਾਈਆਂ ਗਈਆਂ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ।  ਸ: ਈ.ਟੀ.ਓ. ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਜਾ ਕੇ ਸਕੂਲਾਂ ਦੀ ਖੁਦ ਜਾਂਚ ਕਰਨ ਤਾਂ ਜੋ ਸਕੂਲੀ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।  ਇਸ ਮੌਕੇ ਸ: ਈਟੀਓ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦਾ ਵੀ ਦੌਰਾ ਕੀਤਾ ਗਿਆ ਅਤੇ ਉਥੇ ਕੰਮ ਕਰਵਾਉਣ ਆਏ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਹਦਾਇਤ ਕੀਤੀ ਕਿ ਸੇਵਾ ਕੇਂਦਰ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਵੀ ਅਸੁਵਿੱਧਾ ਨਹੀਂ ਹੋਣੀ ਚਾਹੀਦੀ ਹੈ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *