ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

Spread the love
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ )   ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਅਧੀਨ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਆਮ ਯਾਤਰਾ ਨਹੀਂ, ਸਗੋਂ ਸਾਡੇ ਵੱਡੇ-ਵਡੇਰਿਆਂ ਦੀ ਸ਼ਰਧਾ, ਭਗਤੀ ਅਤੇ ਆਤਮਿਕ ਸ਼ਾਂਤੀ ਨਾਲ ਜੁੜਿਆ ਇਕ ਪਵਿੱਤਰ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਸਾਡੇ ਸਮਾਜਿਕ ਅਤੇ ਧਾਰਮਿਕ ਮੁੱਲਾਂ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਬਜ਼ੁਰਗਾਂ ਨੂੰ ਆਦਰ ਦੇਣ ਦੀ ਸੱਭਿਆਚਾਰਕ ਪਰੰਪਰਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਇਸ ਮੌਕੇ ਉਨ੍ਹਾਂ ਅਰਦਾਸ ਕੀਤੀ ਕਿ ਇਹ ਯਾਤਰਾ ਸਾਰੇ ਯਾਤਰੀਆਂ ਲਈ ਸੁਖਦ, ਸੁਰੱਖਿਅਤ ਅਤੇ ਆਤਮਿਕ ਸੰਤੁਸ਼ਟੀ ਨਾਲ ਭਰਪੂਰ ਹੋਵੇ। ਇਸ ਦੌਰਾਨ ਪਿੰਡ ਵਾਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯਾਤਰਾ ਦੀ ਸੁਚੱਜੀ ਵਿਵਸਥਾ ਲਈ ਪੂਰੇ ਪ੍ਰਬੰਧ ਕੀਤੇ ਗਏ ਸਨ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *