ਕੋਟਕਪੂਰਾ ਸ਼ਹਿਰ ਵਿੱਚ 31 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਸੰਧਵਾਂ

Spread the love

ਸਪੀਕਰ ਸ. ਸੰਧਵਾਂ ਨੇ 50 ਲੱਖ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੋਟਕਪੂਰਾ, 20 ਜੁਲਾਈ(ਗੁਰਦੀਪ ਸਿੰਘ ਢਿੱਲੋਂ )ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਹੀਰਾ ਸਿੰਘ ਨਗਰ, ਵਾਰਡ ਨੰਬਰ 2 ਦੀ ਗਲੀ ਨੂੰ 8 ਸੱਜੇ ਪਾਸੇ, ਵਾਰਡ ਨੰਬਰ 6 ਦੀਆਂ ਵੱਖ-ਵੱਖ ਗਲੀਆਂ ਅਤੇ ਵਾਰਡ ਨੰਬਰ 8 ਦੀਆਂ ਵੱਖ-ਵੱਖ ਗਲੀਆਂ ਵਿੱਚ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਹਰ ਵਾਰਡ ਦੀ ਲੋੜ ਅਨੁਸਾਰ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇੰਟਰਲਾਕਿੰਗ ਟਾਇਲਾਂ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਸਾਫ਼-ਸੁਥਰੀਆਂ ਅਤੇ ਸੁਵਿਧਾਜਨਕ ਗਲੀਆਂ ਦੀ ਸਹੂਲਤ ਮਿਲੇਗੀ ਅਤੇ ਬਰਸਾਤ ਦੇ ਮੌਸਮ ਦੌਰਾਨ ਵੀ ਆਵਾਜਾਈ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ।  ਉਨ੍ਹਾਂ ਕਿਹਾ ਕਿ ਇਹ ਕੰਮ 25 ਦਿਨ ਅੰਦਰ ਮੁਕੰਮਲ ਹੋ ਜਾਣਗੇ।  ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਦੇ ਕੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਕੋਟਕਪੂਰਾ ਸ਼ਹਿਰ ਵਿੱਚ 31 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।ਇਸ ਮੌਕੇ ਪ੍ਰਧਾਨ ਨਗਰ ਕੌਂਸਲ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਨਤਾਰ ਸਿੰਘ ਮੱਕੜ, ਪ੍ਰਿੰਸ ਬਹਿਲ, ਰੋਮਾ ਬਰਾੜ, ਕੁਲਵਿੰਦਰ ਸਿੰਘ, ਸੁਖਵੰਤ ਪੱਕਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *