ਗੁਰਦੀਪ ਸਿੰਘ ਭੰਡਾਲ ਅ ਦ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ 

Spread the love
ਹਰ ਪੰਥ ਪੰਜਾਬ ਦਰਦੀ ਤੱਕ ਪਹੁੰਚ ਕਰ ਪਾਰਟੀ ਨੂੰ ਕਰਾਂਗੇ ਮਜ਼ਬੂਤ – ਭੰਡਾਲ
ਫੱਤੂਢੀਂਗਾ, 26 ਮਾਰਚ (ਕੁਲਵਿੰਦਰ ਸਿੰਘ) ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਵੱਲੋਂ ਪਾਰਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰੀ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਸਤਿਕਾਰਯੋਗ ਪਿਤਾ ਬਾਪੂ ਤਰਸੇਮ ਸਿੰਘ ਜੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਜ਼ਿਲਾ ਕਪੂਰਥਲਾ ਵਿੱਚ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਗੁਰਦੀਪ ਸਿੰਘ ਭੰਡਾਲ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੁਰਦੀਪ ਸਿੰਘ ਭੰਡਾਲ ਨੇ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਬਾਪੂ ਤਰਸੇਮ ਸਿੰਘ, ਐਡਵੋਕੇਟ ਮਨਦੀਪ ਸਿੰਘ , ਪਰਮਜੀਤ ਸਿੰਘ ਜੌਹਲ,ਸ ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਸ ਪ੍ਰਗਟ ਸਿੰਘ ਮੀਆਵਿੰਡ , ਅਮਰਜੀਤ ਸਿੰਘ ਵੰਨਚੜੀ, ਹਰਭਜਨ ਸਿੰਘ ਤੁੜ, ਕਾਬਲ ਸਿੰਘ ਬਰਾੜ ਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਜਿਸ ਵਿਸ਼ਵਾਸ ਨਾਲ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਨੂੰ ਮੈਂ ਤਨ ਦੇਹੀ ਨਾਲ ਨਿਭਾਉਣ ਲਈ ਵਚਨਬੱਧ ਰਹਾਂਗਾ। ਪੰਥ ਤੇ ਪੰਜਾਬ ਦਾ ਦਰਦ ਰੱਖਣ ਵਾਲੇ ਹਰ ਵਿਅਕਤੀ ਤੱਕ ਪਹੁੰਚ ਕਰ ਪਾਰਟੀ ਦੇ ਮੰਚ ਤੇ ਲਿਆਉਣ ਲਈ ਪਹੁੰਚ ਕਰਾਂਗੇ ਤੇ ਜ਼ਿਲੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਾਂਗੇ। ਭੰਡਾਲ ਨੇ ਨੌਜਵਾਨਾਂ ਨੂੰ ਅੱਗੇ ਆ ਜ਼ਿੰਮੇਵਾਰੀਆਂ ਸੰਭਾਲ ਲਈ ਸੱਦਾ ਦਿੱਤਾ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਜ਼ਿਲੇ ਅੰਦਰ ਪਾਰਟੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ ਵੱਖ ਵਿੰਗ ਸਥਾਪਤ ਕਰ ਨੌਜਵਾਨ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਭੰਡਾਲ ਵੱਲੋਂ ਜ਼ਿਲ੍ਹੇ ਦੇ ਸਮੁੱਚੇ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ ਜਿਨ੍ਹਾਂ ਵੱਲੋਂ ਦਿਨ ਰਾਤ ਮੌਢੇ ਨਾਲ ਮੌਢਾ ਜੋੜ ਸਾਥ ਦਿੱਤਾ ਗਿਆ ਤੇ ਕੱਲ੍ਹ ਰਾਤ ਤੋਂ ਹੀ ਫੋਨ, ਸੋਸ਼ਲ ਮੀਡੀਆ ਤੇ ਘਰ ਆ ਵਧਾਈਆਂ ਦੇਣ ਰਹੇ ਹਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *