ਗੁਰਦੁਆਰਾ ਬੀਬੀ ਭਾਨੀ ਵਿਖੇ ਸੰਗਤਾਂ ਵਲੋੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ ਕੀਤਾ ਰੋਸ ਪ੍ਰਦਰਸ਼ਨ

Spread the love

ਗੁਰੂ ਨਗਰੀ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਾਰਕਿੰਗ ਚ ਬਣੇ ਬਰਾਂਡੇ ਦਾ ਮਸਲਾ ਦਿਨੋ ਦਿਨ ਭੱਖਦਾ ਜਾ ਰਿਹਾ,ਇੱਕ ਪਾਸੇ ਜਿੱਥੇ ਨਗਰ ਪੰਚਾਇਤ ਸ੍ਰੀ ਗੋਇੰਦਵਾਲ ਸਾਹਿਬ,ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਨੇੜਲੇ ਪਿੰਡਾਂ ਦੇ ਮੋਹਤਬਾਰਾਂ ਵਲੋੰ ਇਸ ਬਰਾਂਡੇ ਨੂੰ ਖਾਲੀ ਕਰਕੇ ਇੱਥੇ ਗਠੜੀ ਘਰ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨੂੰ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ ਉੱਥੇੇ ਇੰਝ ਲੱਗ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਬਰਾਂਡੇ ਨੂੰ ਕਿਸੇ ਨਾ ਕਿਸੇ ਤਰ੍ਹਾਂ ਇਸੇ ਹੀ ਠੇਕੇਦਾਰ ਨੂੰ ਦੇਣਾ ਚਾਹੁੰਦੀ ਹੈ,ਪਤਾ ਲੱਗਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੁੱਪਚਾਪ ਇਸ ਬਰਾਂਡੇ ਦੀ 5 ਲੱਖ ਦੀ ਪਰਚੀ ਕੱਟਕੇ 2 ਮਹੀਨੇ ਲਈ ਇਸਦੀ ਮਿਆਦ ਵਧਾ ਦਿੱਤੀ ਹੈ ਜਿਸਦਾ ਸੰਗਤਾਂ ਵਲੋਂ ਗੁਰਦੁਆਰਾ ਬੀਬੀ ਭਾਨੀ ਗੋਇੰਦਵਾਲ ਸਾਹਿਬ ਵਿਖੇ ਵੱਡਾ ਇੱਕਠ ਕਰਕੇ ਰੋਸ ਪ੍ਰਦਰਸ਼ਨ ਕੀਤਾ,ਇਸ ਮੌਕੇ ਬੋਲਦਿਆਂ ਸਰਪੰਚ ਨਿਰਮਲ ਸਿੰਘ ਢੋਟੀ,ਹਰਪ੍ਰੀਤ ਸਿੰਘ ਧੁੰਨਾ,ਬੱਬੂ ਭਲਵਾਨ,ਸੁਰਿੰਦਰ ਸਿੰਘ ਢੋਟੀ,ਗੁਰਮੇਜ ਸਿੰਘ ਡੀਸੀ,ਹਰਭਿੰਦਰ ਸਿੰਘ ਗਿੱਲ,ਪਲਵਿੰਦਰ ਸਿੰਘ ਫੌਜੀ,ਹਰਭਜਨ ਸਿੰਘ ਸਰਾਂ,ਦਵਿੰਦਰ ਸਿੰਘ ਗਿੱਲ ਨੇ ਕਿਹਾ ਕਿ 31 ਮਾਰਚ ਨੂੰ ਇਸ ਬਰਾਂਡੇ ਦਾ ਠੇਕਾ ਪੂਰਾ ਹੋ ਜਾਣਾ ਸੀ,ਇਸ ਉਪਰੰਤ ਜਾ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਇਸ ਬਰਾਂਡੇ ਦੀ ਅੱਗੇ ਬੋਲੀ ਨਾ ਕਰਵਾ ਕੇ ਸੰਗਤਾਂ ਦੀ ਮੰਗ ਮੁੁਤਾਬਿਕ  ਇੱਥੇ ਗੱਠੜੀ ਘਰ ਬਣਵਾ ਦਿੰਦੀ ਜਾ ਦੁਬਾਰਾ 2025-26 ਲਈ ਖੁੱਲੀ ਬੋਲੀ ਕਰਵਾ ਦਿੰਦੀ,ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸੇ ਹੀ ਠੇਕੇਦਾਰ ਦਾ ਦੋ ਮਹੀਨੇ ਦਾ ਹੋਰ ਸਮਾ ਵਧਾ ਦਿੱਤਾ ਜੋ ਕਿ ਕਿਸੇ ਵੀ ਤਰ੍ਹਾਂ ਵਾਜਿਬ ਨਹੀ,ਦੱਸ ਦੇਈਏ ਕਿ ਇਸ ਮਸਲੇ ਸਬੰਧੀ ਨਗਰ ਪੰਚਾਇਤ ਸ੍ਰੀ ਗੋਇੰਦਵਾਲ ਸਾਹਿਬ,ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਨੇੜਲੇ ਪਿੰਡਾਂ ਦੇ ਮੋਹਤਬਾਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਜਿੰਨਾ ਚ ਗੁਰਬਚਨ ਸਿੰਘ ਕਰਮੂਵਾਲਾ,ਅਮਰਜੀਤ ਸਿੰਘ ਭਲਾਈਪੁਰ,ਬਲਵਿੰਦਰ ਸਿੰਘ ਵੇਈਪੂਈ,ਅਲਵਿੰਦਰਪਾਲ ਸਿੰਘ ਪੱਖੋਕੇ ਸਨ ਨਾਲ ਦੋ ਮੀਟਿੰਗਾਂ ਵੀ ਹੋਈਆਂ ਜਿੱਥੇ ਮੈਂਬਰਾਂ ਨੇ ਸੰਗਤਾਂ ਦੀ ਮੰਗ ਨੂੰ ਜਾਇਜ਼ ਵੀ ਦੱਸਿਆ ਪਰ ਦੋਵੇਂ ਮੀਟਿੰਗਾਂ ਬੇਸਿੱਟਾ ਰਹੀਆਂ,ਉਕਤ ਆਗੂਆਂ ਦਾ ਕਹਿਣਾ ਸੀ ਕਿ ਅਲਵਿੰਦਰਪਾਲ ਸਿੰਘ ਪੱਖੋਕੇ ਸਮੇਤ ਕਿਸੇ ਨੇ ਵੀ ਮੈਂਬਰ ਨੇ ਬਣਦੀ ਭੂਮਿਕਾ ਨਹੀ ਨਿਭਾਈ,ਸੰਗਤਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਗੁਰੂ ਘਰ ਦੇ ਪ੍ਰਬੰਧਾਂ ਚ ਦਖਲ ਅੰਦਾਜ਼ੀ ਨਹੀ ਕਰਨੀ ਚਾਹੀਦੀ,ਉਹਨਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਂਵਾਂ ਨੂੰ ਦਰਕਿਨਾਰ ਕਰਕੇ ਇਸ ਬਰਾਂਡੇ ਦੀ ਮਿਆਦ 2 ਮਹੀਨੇ ਲਈ ਵਧਾਉਣਾ ਮੰਦਭਾਗਾ ਹੈ ,ਉਹਨਾਂ ਕਿਹਾ ਕਿ ਗੁਰੂ ਘਰ ਸੰਗਤ ਵੱਡੀ ਹੁੰਦੀ ਨਾ ਕਿ ਕੋਈ ਵਿਅਕਤੀ ਵਿਸ਼ੇਸ ,ਉੁਹਨਾਂ ਕਿਹਾ ਕੀ ਇਸ ਮਾਮਲੇ ਸਬੰਧੀ ਵੱਖ ਵੱਖ ਪਿੰਡਾਂ ਦੇ ਮੋਹਤਬਾਰਾਂ ਦੀ ਇੱਕ 15 ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ ਜੋ           ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮਿਲਕੇ ਇਸ ਬਰਾਂਡੇ ਨੂੰ ਸੰਗਤਾਂ ਦੀ ਸਹੂਲਤ ਲਈ ਵਰਤਣ ਲਈ ਅਪੀਲ ਕੀਤੀ ਜਾਵੇਗੀ,ਉਹਨਾਂ ਕਿਹਾ ਕਿ ਅਗਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋੰ ਸੰਗਤਾਂ ਦੀ ਅਪੀਲ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਸਮੂਹ ਪਿੰਡਾਂ ਦੀਆਂ ਸੰਗਤਾਂ ਇਸ ਬਰਾਂਡੇ ਅੱਗੇ ਬੈਠ ਰੋਸ ਪ੍ਰਦਰਸ਼ਨ ਕਰਨਗੀਆਂ ਜਿਸਦੀ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਵੇਗੀ ,ਬਰਾਂਡੇ ਦੀ ਮਿਆਦ ਵਧਾਉਣ ਸਬੰਧੀ ਜਦ ਮੈਨੇਜਰ ਗੁਰਾ ਸਿੰਘ ਮਾਨ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਬਰਾਂਡੇ ਦੀ ਮਿਆਦ ਵਧਾਉਣਾਂ ਜਾਂ ਘਟਾਉਣਾ ਉਹਨਾਂ ਦੇ ਅਧਿਕਾਰ ਖੇਤਰ ਚ ਨਹੀ ਆਉਦਾ,ਇਸ ਸਬੰਧੀ ਮੁੱਖ ਦਫਤਰ ਤੋੰ ਪ੍ਰਾਪਤ ਹੋਏ ਪੱਤਰ ਮੁਤਾਬਿਕ ਹੀ ਮਿਆਦ ਵਧਾਈ ਗਈ ਹੈ,ਇਸ ਸਬੰਧੀ ਜਦ ਪੱਖ ਜਾਣਨ ਲਈ ਅਲਵਿੰਦਰਪਾਲ ਸਿੰਘ ਪੱਖੋਕੇ ਨਾਲ ਫੋਨ ਤੇ ਗੱਲ ਕੀਤੀ ਤਾਂ ਉਹਨਾਂ ਆਪਣੇ ਤੇ ਲੱਗੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਕਿ ਉਹ ਗੁਰੂ ਘਰ ਦੇ ਪ੍ਰਬੰਧਾਂ ਚ ਦਖਲ ਨਹੀ ਦਿੰਦੇ ,ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਾਂ ਦਾ ਅਧਿਕਾਰ ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੈ,

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *