ਘਰ-ਘਰ ਜਾ ਕੇ ਪ੍ਰਚਾਰ ਕਰਨ ਵਾਲੇ ਪਹਿਲਾਂ ਪੰਜਾਬ ਦੀ ਜ਼ਮੀਨੀ ਹਕੀਕਤ ਦੱਸਣ : ਰਮਨਦੀਪ ਕੌਰ ਸ਼ੇਰੋਂ ‘ਆਪ’ ਵਰਕਰਾਂ ਤੋਂ ਜਦੋਂ ਪੰਜਾਬ ਦੀ ਜਨਤਾ ਸਵਾਲ ਕਰੇ ਤਾਂ ਮਾਨ ਸਰਕਾਰ ਲਾਠੀਚਾਰਜ ਜਾਂ ਝੂਠੇ ਪਰਚਿਆਂ ਦਾ ਸਹਾਰਾ ਨਾ ਲਵੇ : ਰਮਨਦੀਪ ਕੌਰ ਸ਼ੇਰੋਂ

Spread the love
ਖਡੂਰ ਸਾਹਿਬ 18 ਸਤੰਬਰ (ਸਤਵਿੰਦਰ ਸਿੰਘ ਬੁੱਗਾ )=ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਪੰਜਾਬ ਭਰ ਵਿੱਚ ਘਰ-ਘਰ ਜਾ ਕੇ ਸਰਕਾਰ ਦੇ ਕੰਮਕਾਜ ਦਾ ਪ੍ਰਚਾਰ ਕਰਨ ਲਈ ਮੁਹਿੰਮ ਸ਼ੁਰੂ ਕਰਨ ਦੇ ਐਲਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਜਾਣ ਵਾਲੇ ‘ਆਪ’ ਵਰਕਰ ਲੋਕਾਂ ਨੂੰ ਇਹ ਵੀ ਦੱਸਣ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਲਈ ਸਰਕਾਰ ਨੇ ਕੀ ਵੱਡਾ ਬਦਲਾਅ ਕੀਤਾ ਹੈ।ਬੀਬਾ ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਕੋਲ ਅੱਜ ਵੀ ਬੇਰੁਜ਼ਗਾਰੀ, ਨਸ਼ੇ, ਕਾਨੂੰਨ-ਵਿਵਸਥਾ, ਕਰਜ਼ੇ, ਮੁਲਾਜ਼ਮਾਂ ਦੇ ਮਸਲਿਆਂ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਕਈ ਸਵਾਲ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ, ਪਰ ਲੋਕ ਸੁਰੱਖਿਆ ਨਾਲ ਜੁੜੀਆਂ ਘਟਨਾਵਾਂ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ‘ਆਪ’ ਵਰਕਰ ਜਦੋਂ ਲੋਕਾਂ ਦੇ ਘਰਾਂ ਤੱਕ ਜਾਣ ਤਾਂ ਉਹ ਇਸ਼ਤਿਹਾਰਾਂ ਅਤੇ ਦਾਅਵਿਆਂ ਦੀ ਬਜਾਏ ਲੋਕਾਂ ਦੇ ਸਵਾਲਾਂ ਦੇ ਜਵਾਬ ਵੀ ਦੇਣ। ਰਮਨਦੀਪ ਕੌਰ ਸ਼ੇਰੋਂ ਨੇ ਸਵਾਲ ਕੀਤਾ ਕਿ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਣ ਬਾਰੇ ਸਰਕਾਰ ਲੋਕਾਂ ਨੂੰ ਕੀ ਜਵਾਬ ਦੇਵੇਗੀ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਸਰਕਾਰ ਦਾ ਰਵੱਈਆ ਕੀ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਟਰਾਂਸਪੋਰਟ ਅਤੇ ਬਿਜਲੀ ਵਿਭਾਗ ਨਾਲ ਸਬੰਧਤ ਮਸਲਿਆਂ ’ਤੇ ਵੀ ਲੋਕਾਂ ਵੱਲੋਂ ਸਵਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ‘ਆਪ’ ਸਰਕਾਰ ਆਪਣੇ ਕੰਮਾਂ ਦੀ ਗੱਲ ਲੈ ਕੇ ਘਰ-ਘਰ ਜਾ ਰਹੀ ਹੈ ਤਾਂ ਲੋਕਾਂ ਨੂੰ ਆਪਣੇ ਸਵਾਲ ਪੁੱਛਣ ਦਾ ਵੀ ਪੂਰਾ ਹੱਕ ਹੈ। ਰਮਨਦੀਪ ਕੌਰ ਸ਼ੇਰੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ ਇਸ਼ਤਿਹਾਰਾਂ ਜਾਂ ਸਿਆਸੀ ਦਾਅਵਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਨਾਲ ਸਰਕਾਰ ਦੀ ਕਾਰਗੁਜ਼ਾਰੀ ਨੂੰ ਪਰਖਣਗੇ ਅਤੇ ਜਦ ਪੰਜਾਬ ਸਰਕਾਰ ਤੋਂ ਤੰਗ ਲੋਕ ਆਪਣੇ ਸਵਾਲ ਕਰਨ ਤਾਂ ਓਹਨਾ ਤੇ ਆਮ ਆਦਮੀ ਪਾਰਟੀ ਲਾਠੀ ਚਾਰਜ ਜਾ ਕਿਸੇ ਹੋਰ ਝੂਠੇ ਕੇਸਾਂ ਵਿੱਚ ਫਸਾਉਣ ਲਈ ਆਪਣੀ ਚਾਲ ਨਾ ਚੱਲੇ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *