ਛੂਛੇਵਾਲ ਤੇ ਰੌੜੀ ‘ਚ ਵਿਧਾਇਕਾ ਕਟਾਰੀਆ ਦਾ ਤੂਫ਼ਾਨੀ ਦੌਰਾ *ਗੂੰਜਿਆ ਨਾਅਰਾ—’ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ

Spread the love
ਬਲਾਚੌਰ,10ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਛੁਛੇਵਾਲ ਤੇ ਰੌੜੀ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਪਿੰਡ ਵਾਸੀਆਂ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਖ ਵਿੱਚ “ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ” ਦੇ ਜੋਸ਼ੀਲੇ ਨਾਅਰੇ ਲਗਾਏ। ​ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਲੋਕ ਮਿਲਣੀ’ ਦੌਰਾਨ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਲੋਕ ਭਲਾਈ ਦੇ ਕੰਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ, ਰੋਜ਼ਾਨਾ ਦੀਆਂ ਲੋੜਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਅਹਿਮ ਸੁਝਾਅ ਪੇਸ਼ ਕੀਤੇ, ਜਿਨ੍ਹਾਂ ਨੂੰ ਹਲਕਾ ਵਿਧਾਇਕਾ ਨੇ ਬਹੁਤ ਧਿਆਨ ਨਾਲ ਸੁਣਿਆ ਅਤੇ ਪਹਿਲ ਦੇ ਅਧਾਰ ‘ਤੇ ਜਲਦੀ ਹੱਲ ਕਰਨ ਦਾ ਪੱਕਾ ਭਰੋਸਾ ਦਿੱਤਾ।​ਆਪ’ ਆਗੂ ਅਸ਼ੋਕ ਕਟਾਰੀਆ ਨੇ​ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਨੇ ਕਿਹਾ​”ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਾਡੀ ਮੁੱਖ ਤਰਜੀਹ ਹੈ।”​ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਨੇ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਆਮ ਆਦਮੀ ਕਲੀਨਿਕ, ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਅਤੇ ਘਰ-ਘਰ ਆਟਾ-ਦਾਲ ਸਕੀਮ ਵਰਗੇ ਸਾਰੇ ਚੋਣ ਵਾਅਦਿਆਂ ਨੂੰ ਹਕੀਕਤ ਵਿੱਚ ਬਦਲ ਕੇ ਦਿਖਾਇਆ ਹੈ, ਜਿਸ ਕਾਰਨ ਅੱਜ ਜਨਤਾ ਵਿੱਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਮੋਹਤਬਰਾਂ ਵੱਲੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪਹੁੰਚੇ ਹੋਏ ਪ੍ਰਮੁੱਖ ਆਗੂਆਂ ਦਾ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ​​ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਵਿੱਚ ਮੁੱਖ ਤੌਰ ‘ਤੇ ​ਪਿੰਡ ਛੁਛੇਵਾਲ ਅਤੇ ਰੌੜੀ ਤੋਂ  ਗਜਿੰਦਰ ਪੱਪੂ, ਸੁਰਿੰਦਰ ਪਾਲ, ਸਰਪੰਚ ਰਾਮ ਕੁਮਾਰ, ਇੰਸਪੈਕਟਰ ਹਰਜਿੰਦਰ ਸਿੰਘ,  ਜੋਗਿੰਦਰ ਸਿੰਘ, ਭਾਗ ਸਿੰਘ, ਸ਼ਮਸ਼ੇਰ ਸਿੰਘ, ਸੋਹਣ ਸਿੰਘ, ਡਾ. ਪ੍ਰੇਮ, ਸਤਪਾਲ ਪਾਲ, ਹਰਜਿੰਦਰ ਮਾਸਟਰ, ਕਰਨੈਲ ਸਿੰਘ, ਡਾ. ਬਿੰਦਰ, ਨਰਿੰਦਰ ਕੁਮਾਰ ਕਾਲੂ, ਮਿੰਟੂ,ਪਵਨ ਕੁਮਾਰ ( ਰੀਠੂ), ਸੁੰਦਰ ਕੁਮਾਰ, ਹਰਜਿੰਦਰ ਕੁਮਾਰ, ਦੀਪਕ ਕੁਮਾਰ, ਬਿੱਕਰ ਨੰਬਰਦਾਰ, ਜਸਵੀਰ ਕੁਮਾਰ, ਸੋਨੂੰ ਕੁਮਾਰ, ਪਾਲ ਚੰਦ, ਦਿਆਲ ਚੰਦ ਅਤੇ ਨਛੱਤਰ ਪਾਲ, ਹਰਜਿੰਦਰ ਸਿੰਘ,ਬਲਾਕ ਪ੍ਰਧਾਨ ਆਤਮਾ ਰਾਮ , ਬਲਾਕ ਪ੍ਰਧਾਨ ਹਰਮੇਸ਼ ਲਾਲ , ਪਵਨ ਕੁਮਾਰ ਸ਼ਾਮਾ ਸਰਪੰਚ ਪੋਜੇਵਾਲ ,ਸਤਨਾਮ ਸਿੰਘ ਸਰਪੰਚ ਕਟਵਾਰਾ  ਆਦਿ ਸ਼ਾਮਲ ਸਨ।
  • Related Posts

    ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲ ਬੁਲਾਉਣਾ ਗੈਰ ਵਾਜਬ : ਨਵਪ੍ਰੀਤ ਬੱਲੀ 

    Spread the love

    Spread the loveਸ੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ )ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਮਿਤੀ 11 ਜੁਲਾਈ ਅਤੇ 12 ਜੁਲਾਈ ਨੂੰ ਸਾਰੇ…

    ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਪ੍ਰਸਿੱਧ ਸਮਾਜਸੇਵੀ ਪ੍ਰਧਾਨ ਬਾਬਾ ਸ਼ਨੀ ਦੇਵ ਸੇਵਾ ਸੁਸਾਇਟੀ ਦਵਿੰਦਰ ਗਾਂਧੀ ਨੂੰ ਕੀਤਾ ਗਿਆ ਸਨਮਾਨਿਤ :ਚੇਅਰਮੈਨ ਲਾਵਾਰਿਸ ਲਾਸ਼ਾਂ ਦਾ ਸਸਕਾਰ ਕਰਨਾ ਬਹੁਤ ਵੱਡੀ ਸੇਵਾ :ਸੋਨੀ ਬਾਬਾ ਜੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ ( ਮਨਪ੍ਰੀਤ ਮੋਨੂੰ ) ਪਰਾਈਵੇਟ ਡਰਾਈਵਰਾਂ ਦੀ ਜਥੇਬੰਦੀ ਦੀ ਖਿਦਰਾਣਾ ਪ੍ਰਾਈਵੇਟ ਕਾਰ ਚਾਲਕ ਲੋਕ ਸੇਵਾ ਸੋਸਾਇਟੀ ਰਜਿਸਟਰਡ 47 78 ਦੀ ਮਹੀਨਾ ਵਾਰ ਜਨਰਲ…

    Leave a Reply

    Your email address will not be published. Required fields are marked *