ਜਗਜੀਤ ਸਿੰਘ ਜੱਜ ਅਤੇ ਸੁਰਜੀਤ ਸਿੰਘ ਵਾਲਮੀਕਿ ਮਜ਼ਬੀ ਸਿੱਖ ਮੋਰਚਾ  ਪੰਜਾਬ ਦੇ ਮਾਝਾ ਜੋਨ ਪ੍ਰਧਾਨ ਅਤੇ ਯੂਥ ਵਿੰਗ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ

Spread the love

ਅੰਮ੍ਰਿਤਸਰ, 10 ਜੂਨ (ਮਨਜੀਤ ਸਿੰਘ ਸ਼ੇਰਗਿੱਲ  ) ਵਾਲਮੀਕਿ ਮਜ਼ਬੀ ਸਿੱਖ ਮੋਰਚਾ ਰਜਿ: ਪੰਜਾਬ ਦੇ ਮੀਤ ਪ੍ਰਧਾਨ ਬਾਬਾ ਮਨਜੀਤ ਸਿੰਘ ਸੈਣੀ ਦੀ ਅਗਵਾਈ ਹੇਠ ਜਗਜੀਤ ਸਿੰਘ ਜੱਜ ਨੂੰ ਮਾਝਾ ਜੋਨ ਪ੍ਰਧਾਨ ਅਤੇ ਸੁਰਜੀਤ ਸਿੰਘ ਯੂਥ ਵਿੰਗ ਸ਼ਹਿਰੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਥਾਣਾ ਸੁਲਤਾਨਵਿੰਡ ਦੇ ਐਸਐਚਓ ਮੋਹਿਤ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਅਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਬਾਬਾ ਮਨਜੀਤ ਸਿੰਘ ਸੈਣੀ ਨੇ ਕਿਹਾ ਕਿ ਗਰੀਬ ਲੋਕਾਂ ਤੇ ਝੂਠੇ ਪਰਚੇ ਦਰਜ ਕੀਤੇ ਜਾਂਦੇ ਹਨ । ਉਨ੍ਹਾਂ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਪੁਲਿਸ ਪ੍ਰਸਾਸ਼ਨ ਦੀ ਤਾਨਾਸ਼ਾਹੀ ਖਿਲਾਫ ਪੰਜਾਬ ਵਿੱਚ ਕਿਤੇ ਵੀ ਸਾਡੀ ਜੱਥੇਬੰਦੀ ਦੀ ਜਰੁਰਤ ਪੈਂਦੀ ਹੈ ਤਾਂ ਅਸੀਂ ਹਰ ਸਮੇਂ ਹਾਜ਼ਰ ਹਾਂ। ਇਸ ਮੌਕੇ ਜਗਜੀਤ ਸਿੰਘ ਜੱਜ ਅਤੇ ਸੁਰਜੀਤ ਸਿੰਘ ਨੇ ਕਿਹਾ ਕਿ ਵਾਲਮੀਕਿ ਮਜ਼ਬੀ ਸਿੱਖ ਮੋਰਚਾ ਰਜਿ: ਵੱਲੋਂ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਓਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ । ਇਸ ਮੌਕੇ ਬਾਬਾ ਮਨਜੀਤ ਸਿੰਘ ਸੈਣੀ ਵੱਲੋਂ ਜਗਜੀਤ ਸਿੰਘ ਜੱਜ ਅਤੇ ਸੁਰਜੀਤ ਸਿੰਘ ਨੂੰ ਨਿਯੁਕਤੀ ਪੱਤਰ ਅਤੇ ਸਿਰੋਪਾ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਬਿਕਰਮਜੀਤ ਸਿੰਘ, ਸਤਿਕਾਰ ਸੇਵਾ ਫਾਊਂਡੇਸ਼ਨ ਦੇ ਪ੍ਰਧਾਨ ਵੀਰ ਸਿੰਘ, ਸੁਖਵਿੰਦਰ ਸਿੰਘ, ਵਜੀਤ ਸਿੰਘ, ਸਤਨਾਮ ਸਿੰਘ, ਵਿੱਕੀ ਕੁਮਾਰ, ਹਰਪਾਲ ਸਿੰਘ, ਧਰਮਿੰਦਰ ਪਹਿਲਵਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *