ਜਨਗਨਣਾ ਦੇ ਕੰਮ ਨੂੰ ਪੂਰਾ ਕਰਨ ਵਿੱਚ ਜੈਤੋ ਬਲਾਕ ਦਿਹਾਤੀ ਜ਼ਿਲਾ ਫਰੀਦਕੋਟ ਵਿੱਚ ਰਿਹਾ ਮੋਹਰੀ  

Spread the love
ਜੈਤੋ 10 ਜੂਨ (ਗੁਰਦੀਪ ਸਿੰਘ ਢਿੱਲੋਂ ):  ਮਾਨਯੋਗ ਮੁੱਖ ਸੈਂਸਜ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਰਾਹੁਲ ਚਾਬਾ ਜੀ ਦੀ ਰਹਿਨੁਮਾਈ ਅਤੇ ਮਾਨਯੋਗ ਉਪ ਮੰਡਲ ਮੈਜਿਸਟਰੇਟ ਜੈਤੋ ਸ੍ਰੀ ਵਿਕਰਮਜੀਤ ਬਾਂਸਲ ਜੀ ਦੀ ਅਗਵਾਈ ਵਿੱਚ ਬਲਾਕ ਜੈਤੋ ਦੀ ਚੱਲ ਰਹੀ ਜਨਗਣਨਾ 2027 ਦੇ ਪਹਿਲੇ ਪੜਾਅ ਦੌਰਾਨ ਜੈਤੋ ਬਲਾਕ ਵਿੱਚ ਸਭ ਤੋਂ ਪਹਿਲਾਂ ਆਪਣਾ ਕੰਮ ਵਧੀਆ ਤਰੀਕੇ ਨਾਲ ਸਮੇਂ ਸਿਰ ਪੂਰਾ ਕਰਨ ਵਾਲੇ ਸੁਪਰਵਾਈਜ਼ਰ ਸਾਹਿਬਾਨਾਂ ਸ੍ਰੀ ਗੁਰਮੀਤ ਸਿੰਘ, ਸ੍ਰੀ ਜਗਸੀਰ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸ.ਰਣਜੀਤ ਸਿੰਘ ,ਮੈਡਮ ਰੂਬੀ ਰਾਣੀ,  ਉਪ ਮੰਡਲ ਮੈਜਿਸਟਰੇਟ ਦਫ਼ਤਰ ਜੈਤੋ ਬਲਾਕ ਦੀ ਜਨਗਨਣਾ ਟੀਮ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੀ ਟੀਮ ਦੇ ਮੈਂਬਰਾਂ ਸ੍ਰੀ ਪ੍ਰਮੋਦ ਧੀਰ, ਸ੍ਰੀ ਗੋਰੀ ਸ਼ੰਕਰ, ਸ੍ਰੀ ਨਵਦੀਪ ਸਿੰਘ ਅਤੇ ਸ੍ਰੀ ਪੰਕਜ ਕੁਮਾਰ ਨੂੰ ਵਿਸ਼ੇਸ਼ ਤੌਰ ਤੇ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਿਹਨਤੀ ਸਟਾਫ਼ ਨੂੰ ਸਨਮਾਨਿਤ ਕਰਦੇ ਹੋਏ ਕਰਦੇ ਹੋਏ ਮਾਨਯੋਗ ਬਲਾਕ ਸੈਂਸਜ਼ ਅਫਸਰ ਕਮ ਤਹਿਸੀਲਦਾਰ ਜੈਤੋ ਸ਼੍ਰੀ ਰਣਜੀਤ ਸਿੰਘ ਖਹਿਰਾ ਜੀ ਨੇ ਕਿਹਾ ਕਿ ਮਿਹਨਤੀ ਵਿਅਕਤੀ ਦੀ ਜੇਕਰ ਮਿਹਨਤ ਦੀ ਕਦਰ ਕੀਤੀ ਜਾਵੇ ਤਾਂ ਇਹ ਉਸਦਾ ਤਾਂ ਮਾਣ ਵਧਾਉਂਦੀ ਹੀ ਹੈ, ਨਾਲ ਹੋਰਨਾਂ ਲਈ ਪ੍ਰੇਰਣਾ ਦਾ ਸਬੱਬ ਵੀ ਬਣਦੀ ਹੈ। ਉਹਨਾਂ ਆਪਣੀ ਸਾਰੀ ਦਫ਼ਤਰੀ ਟੀਮ ਦਾ ਵੀ ਵਿਸ਼ੇਸ ਧੰਨਵਾਦ ਕੀਤਾ ਜਿਨ੍ਹਾਂ ਦੇ ਸਦਕਾ ਬਲਾਕ ਜੈਤੋ (ਦਿਹਾਤੀ) ਪਹਿਲੇ ਪੜਾਅ ਦੇ ਕੰਮ ਵਿੱਚ ਫਰੀਦਕੋਟ ਜਿਲ੍ਹੇ ਵਿੱਚ ਸਭ ਤੋਂ ਮੋਹਰੀ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਦਫ਼ਤਰ ਦੇ ਰੀਡਰ ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਖਾਰਾ, ਗਗਨਦੀਪ ਸਿੰਘ ਕੰਪਿਊਟਰ ਆਪਰੇਟਰ, ਮੈਡਮ ਮਨਤਾਜ਼ ਪਟਵਾਰੀ ਆਦਿ ਹਾਜ਼ਰ ਸਨ। ਫੋਟੋ: ਜਨਗਣਨਾ ਜੈਤੋ ਬਲਾਕ ਦਿਹਾਤੀ ਦੇ ਕੰਮ ਵਿੱਚ ਵਧੀਆ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਮਾਨਯੋਗ ਬਲਾਕ ਸੈਂਸਜ਼ ਅਫ਼ਸਰ ਕਮ ਤਹਿਸੀਲਦਾਰ ਜੈਤੋ ਰਣਜੀਤ ਸਿੰਘ ਖਹਿਰਾ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *