ਜਿਮਨੀ ਚੋਣਾਂ ਵਿੱਚ ਆਪ ਦੀ ਝੰਡੀ, ਬੱਝਿਆਂ 2027 ਦਾ ਮੁੱਢ : ਵਿਧਾਇਕ ਕਾਕਾ ਬਰਾੜ

Spread the love

ਸ੍ਰੀ ਮੁਕਤਸਰ ਸਾਹਿਬ, 23 ਜੂਨ () : ਪੰਜਾਬ ਦੀ ਲੁਧਿਆਣਾ ਅਤੇ ਗੁਜਰਾਤ ਦੀ ਵਿਸਾਵਦਰ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ੍ਹ ਦਿੱਤਾ ਹੈ।ਇਸ ਨਾਲ ਵਰਕਰਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਜਿੱਤ ਨੂੰ ਲੋਕਾਂ ਦਾ ਪਿਆਰ ਅਤੇ ਪਾਰਟੀ ਦੀਆਂ ਨੀਤੀਆ ਤੇ ਭਰੋਸਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਸੇਵਾ ਲਈ ਤੱਤਪਰ ਰਹੇਗੀ ਅਤੇ ਪੰਜਾਬ ਅਤੇ ਗੁਜਰਾਤ ਵਿੱਚ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਕਰੇਗੀ।ਇਸ ਜਿੱਤ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਆਇਆ ਹੈ ਅਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਨਾਲ ਜੁੱਟ ਗਏ ਹਨ।ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਇਹ ਜਿੱਤ ਆਮ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਪਾਰਟੀ ਤੇ ਵਿਸ਼ਵਾਸ ਜਤਾਇਆ ਹੈ।ਉਨ੍ਹਾਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੀ ਰਹੇਗੀ ਅਤੇ ਉਨ੍ਹਾਂ ਦੀਆਂ ਉਮੀਦਾਂ ਤੇ ਖਰਾ ਉਤਰਨ ਦੀ ਪੂਰੀ ਕੋਸਿ਼ਸ਼ ਕਰੇਗੀ। ਇਸ ਮੌਕੇ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਵੀ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਲਈ ਕਿਹਾ।ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦਾ ਸਮਰਥਨ ਹਾਸਲ ਕਰੇਗੀ ਅਤੇ ਪੰਜਾਬ ਅਤੇ ਗੁਜਰਾਤ ਵਿੱਚ ਸਰਕਾਰ ਬਣਾਉਣ ਵਿੱਚ ਸਫਲ ਹੋਵੇਗੀ। ਆਮ ਆਦਮੀ ਪਾਰਟੀ ਦੇ ਜਿੱਤਣ ਦੀ ਖੁਸ਼ੀ ਵਿੱਚ ਵਰਕਰਾਂ ਵੱਲੋਂ ਲੱਡੂ ਵੰਡੇ ਗਏ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦਾ ਮੂੰਹ ਮਿੱਠਾ ਕਰਵਾਇਆ।ਇਸ ਮੌਕੇ ਤੇ ਟਰੱਕ ਯੂਨੀਅਨ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਸਰਪੰਚ ਜਗਸੀਰ ਸਿੰਘ ਜੰਮੂਆਣਾ, ਸਰਪੰਚ ਸੁਖਜਿੰਦਰ ਸਿੰਘ ਸੋਨਾ ਥਾਂਦੇਵਾਲਾ, ਨਿਰਭੈ ਸਿੰਘ ਬੁੱਟਰ ਸਰਪੰਚ ਚੜੇਵਾਨ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾਂ ਨੰਬਰਦਾਰ, ਜਗਦੀਪ ਸਿੰਘ ਢਿੱਲੋਂ, ਅਮਰਜੀਤ ਸਿੰਘ ਨਿੱਕਾ ਮੈਂਬਰ, ਗੁਰਬਿੰਦਰ ਸਿੰਘ ਮਾਂਗਟ, ਮਨੀ ਬਰਾੜ ਉਦੇਕਰਨ, ਮਨਜੀਤ ਸਿੰਘ, ਰਾਹੁਲ ਬਰੀਵਾਲਾ ਆਦਿ ਹਾਜ਼ਰ ਸਨ।

  • Related Posts

    ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

    Spread the love

    Spread the loveਨਵਾਂਸ਼ਹਿਰ , 27 ਸਤੰਬਰ (ਜਤਿੰਦਰਪਾਲ ਪਾਲ ਸਿੰਘ ਕਲੇਰ ) : ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚੰਡੀਗੜ੍ਹ ਉਨ੍ਹਾਂ ਦੇ…

    ਸੋ਼੍ਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ–ਜਿਲਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ,               

    Spread the love

    Spread the loveਤਪਾ ਮੰਡੀ, 27  ਸਤੰਬਰ (ਗੋਲਡੀ ਵਿਆਸ) — ਸ਼੍ਰੋਮਣੀ ਅਕਾਲੀ ਦਲ( ਬ) ਦੇ ਕੋਮੀ ਪ੍ਰਧਾਨ ਸ੍ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ…

    Leave a Reply

    Your email address will not be published. Required fields are marked *